ਵਾਸ਼ਿੰਗਟਨ-ਯੂਕ੍ਰੇਨ ਦੀ ਸਰਹੱਦ 'ਤੇ ਰੂਸ ਦੇ ਫੌਜੀ ਨਿਰਮਾਣ ਦੇ ਮੁੱਦੇ 'ਤੇ ਮੰਗਲਵਾਰ ਨੂੰ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਰੂਸੀ ਰਾਸ਼ਟਰਪਤੀ ਵਲਾਦੀਮਿਰ ਪੁਤਿਨ ਦਰਮਿਆਨ ਟਕਰਾਅ ਦੀ ਸਥਿਤੀ ਪੈਦਾ ਹੋ ਗਈ। ਅਮਰੀਕੀ ਰਾਸ਼ਟਰਪਤੀ ਨੇ ਵੀਡੀਓ ਕਾਲ ਦੌਰਾਨ ਪੁਤਿਨ ਨੂੰ ਕਿਹਾ ਕਿ ਜੇਕਰ ਰੂਸ ਯੂਕ੍ਰੇਨ 'ਤੇ ਹਮਲਾ ਕਰਦਾ ਹੈ ਤਾਂ ਉਸ ਨੂੰ ਆਰਥਿਕ ਪਾਬੰਦੀ ਝੇਲਣੀ ਪਵੇਗੀ।
ਇਹ ਵੀ ਪੜ੍ਹੋ : ਡੈਲਟਾ ਤੋਂ ਜ਼ਿਆਦਾ ਖਤਰਨਾਕ ਹੈ ਕੋਰੋਨਾ ਵਾਇਰਸ ਦਾ ਓਮੀਕ੍ਰੋਨ ਵੇਰੀਐਂਟ : ਬੋਰਿਸ ਜਾਨਸਨ
ਵੀਡੀਓ ਕਾਲ ਸ਼ੁਰੂ ਹੋਣ ਤੋਂ ਕੁਝ ਘੰਟੇ ਪਹਿਲਾਂ ਯੂਕ੍ਰੇਨ ਦੇ ਅਧਿਕਾਰੀਆਂ ਨੇ ਕਿਹਾ ਕਿ ਰੂਸ ਆਪਣੇ ਟੈਂਕ ਅਤੇ ਸਨਾਈਪਰ ਭੇਜ ਕੇ ਜਵਾਬੀ ਗੋਲੀਬਾਰੀ ਲਈ ਉਕਸਾਉਣ ਦੀ ਕਾਰਵਾਈ ਕਰ ਰਿਹਾ ਹੈ। ਹਾਲਾਂਕਿ, ਰੂਸ ਦੇ ਰਾਸ਼ਟਰਪਤੀ ਦਫ਼ਤਰ ਕ੍ਰੈਮਲਿਨ ਵੱਲੋਂ ਇਨ੍ਹਾਂ ਦੋਸ਼ਾਂ 'ਤੇ ਕੋਈ ਪ੍ਰਤੀਕਿਰਿਆ ਨਹੀਂ ਜ਼ਾਹਰ ਕੀਤੀ ਗਈ ਹੈ। ਵ੍ਹਾਈਟ ਹਾਊਸ ਦੇ ਅਧਿਕਾਰੀਆਂ ਮੁਤਾਬਕ, ਬਾਈਡੇਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਥਿਤੀ ਪੈਦਾ ਹੋਣ 'ਤੇ ਅਮਰੀਕਾ ਰੂਸ 'ਤੇ ਆਰਥਿਕ ਪਾਬੰਦੀ ਲਾਉਣ ਨੂੰ ਤਿਆਰ ਹੈ।
ਇਹ ਵੀ ਪੜ੍ਹੋ : ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨੇ ਜਵਾਲਾਮੁਖੀ ਫਟਣ ਨਾਲ ਤਬਾਹ ਹੋਏ ਇਲਾਕਿਆਂ ਦਾ ਕੀਤਾ ਦੌਰਾ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਰੱਸੀ ’ਚ ਫਸੀ ਦੁਰਲੱਭ ਨਸਲ ਦੀ ਵ੍ਹੇਲ ਨੇ ਦਿੱਤਾ ਬੱਚੇ ਨੂੰ ਜਨਮ
NEXT STORY