ਗੁਰਦਾਸਪੁਰ/ਇਸਲਾਮਾਬਾਦ (ਵਿਨੋਦ)- ਪਾਕਿਸਤਾਨ ਵਿਚ ਤਿੰਨੇ ਹਥਿਆਰਬੰਦ ਫੌਜਾਂ ਦੇ ਸੁਪਰੀਮ ਕਮਾਂਡਰ ਵਜੋਂ ਅਸੀਮ ਮੁਨੀਰ ਨੂੰ ਨਿਯੁਕਤ ਕਰਨ ਦੀ ਪ੍ਰਕਿਰਿਆ ਰੁਕ ਗਈ ਹੈ ਅਤੇ ਇਸ ਦੇ ਪਿੱਛੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਦਾ ਹੱਥ ਹੋਣ ਦਾ ਸ਼ੱਕ ਹੈ।
ਸਰਹੱਦ ਪਾਰਲੇ ਸੂਤਰਾਂ ਅਨੁਸਾਰ ਪਾਕਿਸਤਾਨ ਵਿਚ ਅਸਥਿਰਤਾ ਦਾ ਮਾਹੌਲ ਕਿਸੇ ਤੋਂ ਲੁਕਿਆ ਨਹੀਂ ਹੈ। ਫੌਜ ਅਤੇ ਸਰਕਾਰ ਵਿਚਕਾਰ ਟਕਰਾਅ ਦੀਆਂ ਖ਼ਬਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਤਾਜ਼ਾ ਵਿਵਾਦ ਵਿਚ ਪਾਕਿਸਤਾਨ ਦੇ ਫੌਜ ਮੁਖੀ ਅਸੀਮ ਮੁਨੀਰ ਨੂੰ ਰੱਖਿਆ ਬਲਾਂ ਦੇ ਮੁਖੀ ਦੇ ਅਹੁਦੇ ’ਤੇ ਸੰਭਾਵੀ ਤਰੱਕੀ ਬਾਰੇ ਅਟਕਲਾਂ ਚੱਲ ਰਹੀਆਂ ਹਨ।
ਇਸ ਸੀ. ਡੀ. ਐੱਸ. (Chief of Defence Forces) ਅਹੁਦੇ ਲਈ ਨੋਟੀਫਿਕੇਸ਼ਨ ਵਿਚ ਦੇਰੀ ਹੋ ਰਹੀ ਹੈ, ਜਿਸ ਨਾਲ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਸ ਨਾਲ ਅਸੀਮ ਮੁਨੀਰ ਦਾ ਭਵਿੱਖ ਦਾਅ ’ਤੇ ਲੱਗ ਗਿਆ ਹੈ ਅਤੇ ਜੇਕਰ ਅਜਿਹਾ ਨਹੀਂ ਹੁੰਦਾ ਹੈ, ਤਾਂ ਉਸ ਨੂੰ ਪਾਕਿਸਤਾਨ ਦੇ ਫੀਲਡ ਮਾਰਸ਼ਲ ਦੇ ਅਹੁਦੇ ਨਾਲ ਹੀ ਸੰਤੁਸ਼ਟ ਹੋਣਾ ਪਵੇਗਾ।
ਇਕ ਹੋਰ ਆਤਮਘਾਤੀ ਹਮਲਾ ! ਪਾਕਿ 'ਚ ਮਹਿਲਾ ਨੇ ਖ਼ੁਦ ਨੂੰ ਬੰਬ ਨਾਲ ਉਡਾਇਆ, ਮੁਕਾਬਲੇ 'ਚ 6 ਅੱਤਵਾਦੀ ਢੇਰ
NEXT STORY