ਬਲੋਚਿਸਤਾਨ (ਏ. ਐੱਨ. ਆਈ.)-ਪਾਕਿਸਤਾਨ ਦੇ ਬਲੋਚਿਸਤਾਨ ਦੇ ਕੋਹਲੂ ’ਚ ਸ਼ੁੱਕਰਵਾਰ ਨੂੰ ਇਕ ਧਮਾਕੇ ’ਚ ਦੋ ਸੁਰੱਖਿਆ ਮੁਲਾਜ਼ਮਾਂ ਦੀ ਮੌਤ ਹੋ ਗਈ ਅਤੇ 3 ਜ਼ਖ਼ਮੀ ਹੋ ਗਏ। ਸੁਰੱਖਿਆ ਅਤੇ ਬਚਾਅ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਲੇਵੀ ਕਾਂਸਟੇਬਲ ਜਮਾਲ ਸ਼ਾਹ ਦੇ ਮੁਤਾਬਕ ਕੋਹਲੂ ਦੇ ਵਿਚਕਾਰਲੇ ਖੇਤਰ ’ਚ ਇਕ ਵਾਹਨ ਯੂਨਿਟ ਨਿਯਮਿਤ ਗਸ਼ਤ ’ਤੇ ਨਿਕਲੀ ਸੀ ਤਾਂ ਅਚਾਨਕ ਸੜਕ ਕੰਢੇ ਬੰਬ ਧਮਾਕਾ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ : ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਫ਼ੈਸਲੇ ਦਾ CM ਮਾਨ ਨੇ ਕੀਤਾ ਸਵਾਗਤ, ਟਵੀਟ ਕਰ ਕਹੀ ਇਹ ਗੱਲ
ਸ਼ਾਹ ਮੁਤਾਬਕ ਧਮਾਕੇ ’ਚ ਦੋ ਸੁਰੱਖਿਆ ਮੁਲਾਜ਼ਮ ਮਾਰੇ ਗਏ ਹਨ। ਉਨ੍ਹਾਂ ਕਿਹਾ ਕਿ ਲਾਸ਼ਾਂ ਅਤੇ ਤਿੰਨ ਜ਼ਖ਼ਮੀਆਂ ਨੂੰ ਕੋਹਲੂ ਦੇ ਜ਼ਿਲ੍ਹਾ ਸਿਹਤ ਕੇਂਦਰ ਹਸਪਤਾਲ (ਡੀ. ਐੱਚ. ਕਿਊ.) ਲਿਜਾਇਆ ਗਿਆ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਟਾਰਗੈੱਟ ਕਿਲਿੰਗ ਕਰਨ ਵਾਲੇ 2 ਸ਼ੂਟਰ ਗ੍ਰਿਫ਼ਤਾਰ, ਵਿਦੇਸ਼ ਤੱਕ ਜੁੜੇ ਨੇ ਤਾਰ
48 ਘੰਟਿਆਂ 'ਚ 130 ਤੋਂ ਵੱਧ ਵਾਰ ਭੂਚਾਲ ਦੇ ਝਟਕਿਆਂ ਨਾਲ ਦਹਿਲਿਆ ਤੁਰਕੀ
NEXT STORY