ਇੰਟਰਨੈਸ਼ਨਲ ਡੈਸਕ : ਇਜ਼ਰਾਈਲ ਤੇ ਈਰਾਨ ਜੰਗ ਦੇ ਕੰਢੇ 'ਤੇ ਹਨ, ਉਥੇ ਹੀ ਇਜ਼ਰਾਈਲ ਦੀ ਫੌਜ ਲੇਬਨਾਨ 'ਚ ਜ਼ਮੀਨੀ ਕਾਰਵਾਈ ਵੀ ਕਰ ਰਹੀ ਹੈ, ਇਸ ਦੌਰਾਨ ਇਜ਼ਰਾਈਲ ਦੇ ਬੇਰਸ਼ੇਬਾ 'ਚ ਬੱਸ ਸਟੇਸ਼ਨ 'ਤੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। 11 ਲੋਕ ਜ਼ਖਮੀ ਹੋਏ ਹਨ। ਹਾਲਾਂਕਿ ਹਮਲਾ ਕਰਨ ਵਾਲੇ ਅੱਤਵਾਦੀ ਨੂੰ ਗੋਲੀ ਮਾਰ ਦਿੱਤੀ ਗਈ ਸੀ।
ਦਿ ਟਾਈਮਜ਼ ਆਫ ਇਜ਼ਰਾਈਲ ਦੀ ਰਿਪੋਰਟ ਮੁਤਾਬਕ ਡਾਕਟਰਾਂ ਨੇ ਦੱਸਿਆ ਕਿ ਬੇਰਸ਼ੇਵਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਜ਼ਖਮੀ ਹੋਏ 11 ਲੋਕਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਡਾਕਟਰਾਂ ਨੇ ਦੱਸਿਆ ਕਿ ਲੋਕਾਂ ਨੇ ਸਾਨੂੰ ਗੰਭੀਰ ਜ਼ਖਮੀ ਹਾਲਤ 'ਚ ਦਾਖਲ ਕਰਵਾਇਆ, ਇਸ 'ਚ 25 ਸਾਲਾ ਔਰਤ ਵੀ ਸ਼ਾਮਲ ਹੈ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਡਾਕਟਰਾਂ ਨੇ ਦੱਸਿਆ ਕਿ ਸੋਰੋਕਾ ਹਸਪਤਾਲ ਲਿਜਾਏ ਗਏ ਪੀੜਤਾਂ 'ਚ 20 ਸਾਲ ਦੀ ਇੱਕ ਔਰਤ ਵੀ ਸ਼ਾਮਲ ਹੈ, ਜਿਸ ਦੀ ਹਾਲਤ ਗੰਭੀਰ ਹੈ, ਜਦੋਂ ਕਿ 20 ਸਾਲਾਂ ਦੇ ਚਾਰ ਨੌਜਵਾਨਾਂ ਦੀ ਹਾਲਤ ਸਥਿਰ ਹੈ। ਸਾਰਿਆਂ ਨੂੰ ਗੋਲੀ ਲੱਗਣ ਨਾਲ ਸੱਟਾਂ ਲੱਗੀਆਂ ਹਨ।
ਸ਼ੁਰੂਆਤੀ ਰਿਪੋਰਟਾਂ ਮੁਤਾਬਕ ਬੇਰਸ਼ੇਵਾ ਦੇ ਕੇਂਦਰੀ ਬੱਸ ਸਟੈਂਡ 'ਤੇ ਅੱਤਵਾਦੀ ਹਮਲਾ ਹੋਇਆ ਹੈ। ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਸੁਰੱਖਿਆ ਬਲਾਂ ਨੇ ਅੱਤਵਾਦੀ ਨੂੰ ਮਾਰ ਦਿੱਤਾ ਹੈ। ਮੌਕੇ 'ਤੇ ਵੱਡੀ ਗਿਣਤੀ 'ਚ ਪੁਲਸ ਬਲ ਮੌਜੂਦ ਹੈ। ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।
ਦੱਸ ਦਈਏ ਕਿ ਪਿਛਲੇ ਇੱਕ ਹਫ਼ਤੇ 'ਚ ਇਜ਼ਰਾਈਲ 'ਚ ਸਮੂਹਿਕ ਗੋਲੀਬਾਰੀ ਦੀ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ 1 ਅਕਤੂਬਰ ਨੂੰ ਇਜ਼ਰਾਈਲ ਦੇ ਤੇਲ ਅਵੀਵ 'ਚ ਇੱਕ ਸ਼ੱਕੀ ਅੱਤਵਾਦੀ ਹਮਲਾ ਹੋਇਆ ਸੀ। ਇਸ 'ਚ ਕਈ ਲੋਕ ਜ਼ਖਮੀ ਹੋ ਗਏ। ਪੁਲਸ ਨੇ ਇਸ ਹਮਲੇ 'ਚ 8 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ, ਜਦਕਿ 7 ਲੋਕ ਜ਼ਖਮੀ ਹੋਏ ਹਨ। ਇਹ ਹਮਲਾ ਯੇਰੂਸ਼ਲਮ ਸਟਰੀਟ 'ਤੇ ਇਕ ਰੇਲਵੇ ਸਟੇਸ਼ਨ ਨੇੜੇ ਹੋਇਆ। ਇਸ ਹਮਲੇ 'ਚ ਦੋ ਬੰਦੂਕਧਾਰੀ ਸ਼ਾਮਲ ਸਨ। ਇਜ਼ਰਾਇਲੀ ਅਧਿਕਾਰੀਆਂ ਮੁਤਾਬਕ ਦੋਵੇਂ ਹਮਲਾਵਰ ਮਾਰੇ ਗਏ।
ਲਾਹੌਰ 'ਚ ਇਮਰਾਨ ਖਾਨ ਦੀ ਪਾਰਟੀ ਦੇ 30 ਤੋਂ ਵੱਧ ਸਮਰਥਕ ਗ੍ਰਿਫਤਾਰ, ਅੱਤਵਾਦ ਦੇ ਦੋਸ਼ ਆਇਦ
NEXT STORY