ਪਿਸ਼ਾਵਰ (ਭਾਸ਼ਾ)-ਪਾਕਿਸਤਾਨ ਦੇ ਅਸ਼ਾਂਤ ਸੂਬੇ ਖੈਬਰ ਪਖਤੂਨਖਵਾ ’ਚ ਲੱਗਭਗ 50 ਅੱਤਵਾਦੀਆਂ ਦੇ ਇਕ ਸਮੂਹ ਨੇ ਪੁਲਸ ਚੌਕੀ ’ਤੇ ਘਾਤ ਲਾ ਕੇ ਹਮਲਾ ਕਰ ਦਿੱਤਾ, ਜਿਸ ’ਚ ਇਕ ਸੁਰੱਖਿਆ ਕਰਮਚਾਰੀ ਦੀ ਮੌਤ ਹੋ ਗਈ ਅਤੇ 3 ਅੱਤਵਾਦੀ ਵੀ ਮਾਰੇ ਗਏ। ਪੁਲਸ ਨੇ ਦੱਸਿਆ ਕਿ ਭਾਰੀ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਨੇ ਸ਼ਨੀਵਾਰ ਦੇਰ ਰਾਤ ਬੰਨੂ ਜ਼ਿਲੇ ’ਚ ਫਤਿਹ ਖੇਲ ਪੁਲਸ ਚੌਕੀ ’ਤੇ ਹਮਲਾ ਕੀਤਾ। ਬੰਨੂ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਸ ਅਨੁਸਾਰ 40 ਤੋਂ 50 ਅੱਤਵਾਦੀਆਂ ਦੇ ਇਕ ਸਮੂਹ ਨੇ ਚੌਕੀ ’ਤੇ ਹਮਲਾ ਕੀਤਾ ਸੀ।
ਪੁਲਸ ਨੇ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲੇ ’ਚ ਇਕ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ ਅਤੇ ਤਿੰਨ ਹਮਲਾਵਰ ਵੀ ਮਾਰੇ ਗਏ, ਜਦੋਂ ਕਿ ਬਾਕੀ ਫਰਾਰ ਹੋ ਗਏ। ਹਮਲੇ ’ਚ ਦੋ ਪੁਲਸ ਕਾਂਸਟੇਬਲ ਵੀ ਜ਼ਖਮੀ ਹੋ ਗਏ। ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਹਮਲੇ ਦੀ ਨਿੰਦਾ ਕੀਤੀ ਅਤੇ ਸ਼ਹੀਦ ਪੁਲਸ ਮੁਲਾਜ਼ਮ ਨੂੰ ਸ਼ਰਧਾਂਜਲੀ ਦਿੱਤੀ। ਹੁਣ ਤੱਕ ਕਿਸੇ ਵੀ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
600 ਸਾਲ ਬਾਅਦ ਫਟਿਆ ਜਵਾਲਾਮੁਖੀ 6 ਕਿਲੋਮੀਟਰ ਉੱਚਾਈ ਤੱਕ ਫੈਲਿਆ ਸੁਆਹ ਦਾ ਗੁਬਾਰ
NEXT STORY