ਲਾਹੌਰ (ਬਿਊਰੋ): ਪਾਕਿਸਤਾਨ ਦੇ ਲਾਹੌਰ ਸ਼ਹਿਰ ਵਿਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਹਾਫਿਜ਼ ਸਈਦ ਦੇ ਘਰ ਨੇੜੇ ਜ਼ੋਰਦਾਰ ਬੰਬ ਧਮਾਕਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ਵਿਚ 3 ਲੋਕਾਂ ਦੀ ਮੌਤ ਹੋਈ ਹੈ ਅਤੇ 20 ਤੋਂ ਵੱਧ ਲੋਕ ਜ਼ਖਮੀ ਹੋਏ ਹਨ।ਘਟਨਾਸਥਲ 'ਤੇ ਰਾਹਤ ਅਤੇ ਬਚਾਅ ਕਰਮੀ ਪਹੁੰਚ ਗਏ ਹਨ ਅਤੇ ਉਹਨਾਂ ਨੇ ਸੁਰੱਖਿਆ ਦੇ ਭਾਰੀ ਇੰਤਜ਼ਾਮ ਕੀਤੇ ਹਨ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਇਮਾਰਤ ਦੇ ਆਲੇ-ਦੁਆਲੇ ਦੇ ਘਰਾਂ ਦੇ ਸ਼ੀਸ਼ੇ ਟੁੱਟ ਗਏ। ਕਈ ਗੱਡੀਆਂ ਵੀ ਨੁਕਸਾਨੀਆਂ ਗਈਆਂ ਹਨ।
ਪਾਕਿਸਤਾਨੀ ਟੀਵੀ ਚੈਨਲ ਜੀਓ ਨਿਊਜ਼ ਮੁਤਾਬਕ ਇਸ ਧਮਾਕੇ ਵਿਚ 20 ਤੋਂ ਵੱਧ ਜ਼ਖਮੀ ਹੋਏ ਹਨ। ਇਸ ਵਿਚਕਾਰ ਭਾਰਤੀ ਰਿਪੋਰਟਾਂ ਵਿਚ ਦਾਅਵਾ ਕੀਤਾ ਗਿਆ ਹੈ ਕਿ ਘਟਨਾਸਥਲ ਨੇੜੇ ਹੀ ਅੱਤਵਾਦੀ ਹਾਫਿਜ਼ ਸਈਦ ਦਾ ਵੀ ਘਰ ਹੈ। ਸਾਰੇ ਜ਼ਖਮੀਆਂ ਨੂੰ ਲਾਹੌਰ ਦੇ ਜਿੰਨਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀਆਂ ਵਿਚੋਂ 6 ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਧਮਾਕੇ ਦੀ ਗੂੰਜ ਨੇੜਲੇ ਇਲਾਕਿਆਂ ਵਿਚ ਕਾਫੀ ਦੂਰ ਤੱਕ ਸੁਣੀ ਗਈ। ਹਾਲੇ ਤੱਕ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਪਾਇਆ ਹੈ। ਇਕ ਚਸ਼ਮਦੀਦ ਨੇ ਦੱਸਿਆ ਕਿ ਇਕ ਅਣਪਛਾਤੇ ਵਿਅਕਤੀ ਨੇ ਪਾਰਕਿੰਗ ਵਿਚ ਗੱਡੀ ਖੜ੍ਹੀ ਕੀਤੀ ਅਤੇ ਬਾਅਦ ਵਿਚ ਉਸ ਵਿਚ ਧਮਾਕਾ ਹੋ ਗਿਆ।
ਪੜ੍ਹੋ ਇਹ ਅਹਿਮ ਖਬਰ - ਵਿਦਿਆਰਥੀ ਦਾ ਯੌਨ ਸ਼ੋਸ਼ਣ ਕਰਨ ਵਾਲੇ ਮੌਲਾਨਾ ਨੇ ਕਬੂਲਿਆ ਜ਼ੁਰਮ, ਕਿਹਾ-ਸ਼ਰਮਿੰਦਾ ਹਾਂ
ਪੁਲਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਰ ਨੇ ਪੁਲਸ ਤੋਂ ਧਮਾਕੇ ਦੇ ਕਾਰਨਾਂ ਦੀ ਵਿਸਤ੍ਰਿਤ ਰਿਪੋਰਟ ਮੰਗੀ ਹੈ। ਨਾਲ ਹੀ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਧਮਾਕੇ ਨੂੰ ਦੇਖਦੇ ਹੋਏ ਲਾਹੌਰ ਦੇ ਜਿੰਨਾ ਹਸਪਤਾਲ ਵਿਚ ਐਮਰਜੈਂਸੀ ਦੀ ਘੋਸ਼ਣਾ ਕਰ ਦਿੱਤੀ ਗਈ ਹੈ। ਬਚਾਅ ਕਰਮੀਆਂ ਦਾ ਕਹਿਣਾ ਹੈ ਕਿ ਧਮਾਕਾ ਕਰਨ ਦੇ ਪਿੱਛੇ ਦੇ ਕਾਰਨਾਂ ਦਾ ਹੁਣ ਤੱਕ ਪਤਾ ਨਹੀਂ ਚੱਲ ਪਾਇਆ ਹੈ। ਪੁਲਸ ਨੇ ਆਮ ਨਾਗਰਿਕਾਂ ਨੂੰ ਘਟਨਾਸਥਲ ਵੱਲ ਜਾਣ ਤੋਂ ਰੋਕ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਜ਼ਖਮੀਆਂ ਨੂੰ ਉਚਿਤ ਇਲਾਜ ਮੁਹੱਈਆ ਕਰਾਉਣ ਦੇ ਆਦੇਸ਼ ਦਿੱਤੇ ਹਨ।
ਜਹਾਜ਼ ’ਚ ਸਫ਼ਰ ਦੌਰਾਨ ਔਰਤ ਨਾਲ ਜਿਨਸੀ ਸ਼ੋਸ਼ਣ ਲਈ ਭਾਰਤੀ ਨਾਗਰਿਕ ਨੂੰ ਅਮਰੀਕਾ ’ਚ ਸਜ਼ਾ
NEXT STORY