ਬੇਰੂਤ-ਸੀਰੀਆ 'ਚ ਇਕ ਹਾਈਵੇਅ 'ਤੇ ਐਤਵਾਰ ਨੂੰ ਅੱਤਵਾਦੀਆਂ ਨੇ ਫੌਜ ਦੀ ਇਕ ਬੱਸ 'ਤੇ ਹਮਲਾ ਕਰ ਦਿੱਤਾ ਜਿਸ ਨਾਲ ਘਟੋ-ਘੱਟ 13 ਫੌਜੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ ਕਈ ਅਧਿਕਾਰੀ ਵੀ ਸ਼ਾਮਲ ਹਨ। ਸਰਕਾਰੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ :ਯੂਕ੍ਰੇਨ ਸੰਕਟ : ਸੂਮੀ ਤੋਂ ਜਲਦ ਹੋਵੇਗੀ ਭਾਰਤੀਆਂ ਦੀ ਨਿਕਾਸੀ, ਦੂਤਘਰ ਦਾ ਵਿਦਿਆਰਥੀਆਂ ਨੂੰ ਸੰਦੇਸ਼-ਤਿਆਰ ਰਹੋ
ਸਰਕਾਰੀ ਸਮਾਚਾਰ ਏਜੰਸੀ 'ਸਨਾ' ਨੇ ਦੱਸਿਆ ਕਿ ਮੱਧ ਸੀਰੀਆ ਦੇ ਪਲਮੀਰਾ ਖੇਤਰ 'ਚ ਹੋਏ ਇਸ ਹਮਲੇ 'ਚ 18 ਫੌਜੀ ਜ਼ਖਮੀ ਹੋ ਗਏ ਅਤੇ ਅੱਤਵਾਦੀਆਂ ਨੇ ਹਮਲੇ 'ਚ ਕਈ ਤਰ੍ਹਾਂ ਦੇ ਹਥਿਆਰਾਂ ਦੀ ਵਰਤੋਂ ਕੀਤੀ। ਇਸ 'ਚ ਕਿਹਾ ਗਿਆ ਹੈ ਕਿ ਇਸ ਘਟਨਾ ਦੇ ਸਬੰਧ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਅਤੇ ਹੁਣ ਤੱਕ ਕਿਸੇ ਨੇ ਵੀ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਇਹ ਵੀ ਪੜ੍ਹੋ : ਯੂਕ੍ਰੇਨ ਦੇ ਅਨਾਥ ਯਹੂਦੀਆਂ ਨੂੰ ਇਜ਼ਰਾਈਲ ਭੇਜਿਆ ਗਿਆ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਯੂਕ੍ਰੇਨ ਸੰਕਟ : ਸੂਮੀ ਤੋਂ ਜਲਦ ਹੋਵੇਗੀ ਭਾਰਤੀਆਂ ਦੀ ਨਿਕਾਸੀ, ਦੂਤਘਰ ਦਾ ਵਿਦਿਆਰਥੀਆਂ ਨੂੰ ਸੰਦੇਸ਼-ਤਿਆਰ ਰਹੋ
NEXT STORY