ਬ੍ਰਿਟੇਨ (ਵਾਰਤਾ): ਸੰਯੁਕਤ ਰਾਸ਼ਟਰ ਨੇ ਕਿਹਾ ਹੈ ਕਿ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦੇ 5 ਹਜ਼ਾਰ ਅੱਤਵਾਦੀਆਂ ਨੇ ਅਫ਼ਗਾਨਿਸਤਾਨ ਵਿਚ ਆਪਣੀ ਸੁਰੱਖਿਅਤ ਪਨਾਹਗਾਹ ਬਣਾਈ ਹੋਈ ਹੈ। ਬੁੱਧਵਾਰ ਨੂੰ ਮੀਡੀਆ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ ਗਈ। ਸੰਯੁਕਤ ਰਾਸ਼ਟਰ ਦੀ ਵਿਸ਼ਲੇਸ਼ਣਾਤਮਕ ਸਹਾਇਤਾ ਅਤੇ ਪਾਬੰਦੀਆਂ ਦੀ ਨਿਗਰਾਨੀ ਟੀਮ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੂੰ ਭੇਜੀ ਆਪਣੀ 29ਵੀਂ ਰਿਪੋਰਟ ਵਿਚ ਚੇਤਾਵਨੀ ਦਿੱਤੀ ਹੈ ਕਿ ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਮੱਧ ਏਸ਼ੀਆ ਅਤੇ ਆਲੇ-ਦੁਆਲੇ ਦੇ ਖੇਤਰ ਵਿਚ ਅਲ-ਕਾਇਦਾ ਅਤੇ ਅਜਿਹੇ ਦੂਜੇ ਅੱਤਵਾਦੀ ਸੰਗਠਨਾਂ ਲਈ ਇਕ ਸੁਰੱਖਿਅਤ ਪਨਾਹਗਾਹ ਬਣ ਸਕਦੀ ਹੈ।
ਇਹ ਵੀ ਪੜ੍ਹੋ: ਪਾਕਿ ’ਚ 2 ਨਾਬਾਲਗ ਕੁੜੀਆਂ ਨੂੰ ਅਗਵਾ ਕਰ ਕੀਤਾ ਜਬਰ-ਜ਼ਿਨਾਹ, ਰੋਸ 'ਚ ਸੜਕਾਂ 'ਤੇ ਉਤਰੇ ਲੋਕ
‘ਡਾਨ’ ਵਿਚ ਪ੍ਰਕਾਸ਼ਿਤ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਅਫ਼ਗਾਨਿਸਤਾਨ ਵਿਚ ਤਾਲਿਬਾਨ ਸਰਕਾਰ ਦੀ ਵਾਪਸੀ ਇਸ ਦੇਸ਼ ਦੇ ਹਾਲੀਆ ਇਤਿਹਾਸ ਵਿਚ ਸਭ ਤੋਂ ਮਹੱਤਵਪੂਰਨ ਬਦਲਾਅ ਹੈ, ਜਿਸ ਦੇ ਦੂਰਗਾਮੀ ਨਤੀਜੇ ਹੋਣਗੇ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਤਹਿਰੀਕ-ਏ-ਪਾਕਿਸਤਾਨ ਦੇ ਲੜਾਕਿਆਂ ਦੇ ਇਸ ਖੇਤਰ ਵਿਚ ਪ੍ਰਮੁੱਖ ਅੱਤਵਾਦੀ ਸੰਗਠਨਾਂ ਜਿਵੇਂ ਤਾਲਿਬਾਨ, ਅਲ-ਕਾਇਦਾ ਅਤੇ ਆਈ.ਐੱਸ.-ਕੇ ਨਾਲ ਨਜ਼ਦੀਕੀ ਸਬੰਧ ਹਨ।
ਇਹ ਵੀ ਪੜ੍ਹੋ: ਪਾਕਿਸਤਾਨ ’ਚ ਈਸ਼ਨਿੰਦਾ ਦੇ ਮਾਮਲੇ ’ਚ ਹਿੰਦੂ ਅਧਿਆਪਕ ਨੂੰ ਉਮਰ ਕੈਦ ਦੀ ਸਜ਼ਾ
ਅਫਗਾਨਿਸਤਾਨ ਵਿਚ ਇਸ 3,000 ਤੋਂ 5,500 ਅੱਤਵਾਦੀ ਮੌਜੂਦ ਹਨ, ਜਿਨ੍ਹਾਂ ਵਿਚ ਇਨ੍ਹਾਂ ਦੇ ਸੰਗਠਨ ਦਾ ਨੇਤਾ ਨੂਰਵਲੀ ਮਹਿਸੂਦ ਵੀ ਸ਼ਾਮਲ ਹੈ। ‘ਡਾਨ’ ਨੇ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅਫ਼ਗਾਨਿਸਤਾਨ ਵਿਚ ਤਾਲਿਬਾਨ ਸਰਕਾਰ ਦੇ ਇਨਕਾਰ ਦੇ ਬਾਵਜੂਦ ਭਾਰਤੀ ਉਪ ਮਹਾਂਦੀਪ ਵਿਚ ਅਲ-ਕਾਇਦਾ ਦੀ ਮੌਜੂਦਗੀ ਬਣੀ ਹੋਈ ਹੈ, ਜਿਸ ਦੀ ਅਗਵਾਈ ਓਸਾਮਾ ਮਹਿਮੂਦ ਅਤੇ ਉਪ ਮੁਖੀ ਆਤਿਫ ਯਾਹੀਆ ਗੋਰੀ ਕਰ ਰਹੇ ਹਨ। ਤਹਿਰੀਕ-ਏ-ਤਾਲਿਬਾਨ ਦੇ ਅੱਤਵਾਦੀ ਗਜ਼ਨੀ, ਹੇਲਮੰਡ, ਕੰਧਾਰ, ਨਿਮਰੋਜ਼, ਪਕਤਿਕਾ ਅਤੇ ਜਾਬੁਲ ਦੇ ਖੇਤਰਾਂ ਵਿਚ ਅਫ਼ਗਾਨਿਸਤਾਨ ਦੀ ਨਾਗਰਿਕ ਸਰਕਾਰ ਦੇ ਖ਼ਿਲਾਫ਼ ਲੜਾਈ ਵਿਚ ਸ਼ਾਮਲ ਸਨ।
ਇਹ ਵੀ ਪੜ੍ਹੋ: ‘ਕਰਨਾਟਕ ਹਿਜਾਬ ਵਿਵਾਦ’ ਮਾਮਲੇ 'ਚ ਮਲਾਲਾ ਯੂਸਫਜ਼ਈ ਦੀ ਐਂਟਰੀ, ਭਾਰਤ ਦੇ ਨੇਤਾਵਾਂ ਨੂੰ ਕੀਤੀ ਇਹ ਅਪੀਲ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਚੀਨ ਦੇ ਦਬਾਅ ਨਾਲ ਨਜਿੱਠਣ ਲਈ ਇਕੱਠੇ ਹੋਏ ਆਸਟ੍ਰੇਲੀਆ ਅਤੇ ਲਿਥੁਆਨੀਆ
NEXT STORY