ਪੇਸ਼ਾਵਰ (ਭਾਸ਼ਾ)– ਪਾਕਿਸਤਾਨ ਵਿਚ ਅੱਤਵਾਦੀ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਤਲ ਦੀ ਸਾਜ਼ਿਸ਼ ਰਚ ਰਹੇ ਹਨ ਅਤੇ ਉਨ੍ਹਾਂ ਨੇ ਇਸ ਦੇ ਲਈ ਅਫ਼ਗਾਨਿਸਤਾਨ ਦੇ ਇਕ ਹਤਿਆਰੇ ਨੂੰ ਸੁਪਾਰੀ ਦਿੱਤੀ ਹੈ। ਪਾਕਿਸਤਾਨ ਦੇ ਅੱਤਵਾਦ ਰੋਕੂ ਵਿਭਾਗ (ਸੀ. ਟੀ. ਡੀ.) ਨੇ ਚਿਤਾਵਨੀ ਜਾਰੀ ਕਰ ਕੇ ਸਾਰੀਆਂ ਸੰਬੰਧਤ ਏਜੰਸੀਆਂ ਨੂੰ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਦੇ ਮੁਖੀ ਇਮਰਾਨ ਖਾਨ ਦੀ ਸੁਰੱਖਿਆ ਦੇ ਹਰ ਸੰਭਵ ਉਪਾਅ ਕਰਨ ਦਾ ਨਿਰਦੇਸ਼ ਦਿੱਤਾ ਹੈ।
ਇਹ ਵੀ ਪੜ੍ਹੋ: 76 ਸਾਲਾ ਸੁਪਰਫਿੱਟ ਦਾਦੀ ਨੇ ਵੇਟ ਲਿਫਟਿੰਗ ਕਰ ਦੁਨੀਆ ਨੂੰ ਕੀਤਾ ਹੈਰਾਨ, ਕੈਂਸਰ ਨੂੰ ਮਾਤ ਦੇ ਤੋੜੇ 200 ਰਿਕਾਰਡ
ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੀ. ਟੀ. ਡੀ. ਦੀ ਖੈਬਰ ਪਖਤੂਨਖਵਾ ਇਕਾਈ ਨੇ 18 ਜੂਨ ਨੂੰ ਅਲਰਟ ਜਾਰੀ ਕੀਤਾ ਸੀ। ਹਾਲਾਂਕਿ ਇਸ ਧਮਕੀ ਨੂੰ ਗੁਪਤ ਰੱਖਣ ਅਤੇ ਇਸ ਨੂੰ ਸੋਸ਼ਲ ਮੀਡੀਆ ’ਤੇ ਲੀਕ ਹੋਣ ਤੋਂ ਰੋਕਣ ਦੇ ਹੁਕਮ ਦਿੱਤੇ ਗਏ ਸਨ ਪਰ ਇਹ ਚਿਤਾਵਨੀ ਵੱਖ-ਵੱਖ ਸੋਸ਼ਲ ਮੀਡੀਆ ਮੰਚਾਂ ’ਤੇ ਸਾਂਝੀ ਕੀਤੀ ਗਈ ਹੈ। ਪੀ. ਟੀ. ਆਈ. ਨੇਤਾਵਾਂ ਨੇ ਹਾਲ ਹੀ ਵਿਚ ਇਮਰਾਨ ਖਾਨ ਦੇ ਜੀਵਨ ਨੂੰ ਖ਼ਤਰਾ ਹੋਣ ਦਾ ਖਦਸ਼ਾ ਪ੍ਰਗਟਾਇਆ ਸੀ ਅਤੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੇ ਕਤਲ ਲਈ ਇਕ ਹਤਿਆਰੇ ਨੂੰ ਕੰਮ ਸੌਂਪਿਆ ਗਿਆ ਹੈ।
ਇਹ ਵੀ ਪੜ੍ਹੋ: ਮਾਣ ਵਾਲੀ ਗੱਲ, ਅਮਰੀਕੀ ਏਅਰ ਫੋਰਸ 'ਚ ਭਰਤੀ ਹੋਇਆ ਬੇਗੋਵਾਲ ਦਾ ਨੌਜਵਾਨ
ਪੀ. ਟੀ. ਆਈ. ਨੇਤਾ ਫੈਯਾਜ ਚੌਹਾਨ ਨੇ ਦਾਅਵਾ ਕੀਤਾ ਕਿ ਮੇਰੇ ਕੋਲ ਜਾਣਕਾਰੀ ਹੈ ਕਿ ਕੁਝ ਲੋਕਾਂ ਨੇ ਅਫਗਾਨਿਸਤਾਨ ਵਿਚ ‘ਕੋਚੀ’ ਨਾਮਕ ਅੱਤਵਾਦੀ ਨੂੰ ਇਮਰਾਨ ਖਾਨ ਦਾ ਕਤਲ ਕਰਨ ਦੀ ਸੁਪਾਰੀ ਦਿੱਤੀ ਹੈ। ਇਕ ਪਾਰਟੀ ਵਰਕਰ ਨੇ ਇਹ ਵੀ ਦਾਅਵਾ ਕੀਤਾ ਕਿ ਹਤਿਆਰੇ ਨੇ ਇਸਲਾਮਾਬਾਦ ਜਾਂ ਰਾਵਲਪਿੰਡੀ ਵਿਚ ਰੁਕਣ ਲਈ ਘਰ ਵੀ ਲੈ ਲਿਆ ਹੈ।
ਇਹ ਵੀ ਪੜ੍ਹੋ: ਲਾਪਰਵਾਹੀ ਦੀ ਹੱਦ ! ਪਾਕਿ 'ਚ ਧੜ ਨਾਲੋਂ ਵੱਖ ਕੀਤਾ ਹਿੰਦੂ ਔਰਤ ਦੇ ਨਵਜਨਮੇ ਬੱਚੇ ਦਾ ਸਿਰ, ਫਿਰ ਕੁੱਖ 'ਚ ਹੀ ਛੱਡਿਆ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੂੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਬਾਈਡੇਨ ਪ੍ਰਸ਼ਾਸਨ ਨੇ 'ਸਿਗਰਟਨੋਸ਼ੀ' ਨੂੰ ਸੀਮਤ ਕਰਨ ਲਈ ਬਣਾਈ ਵਿਸ਼ੇਸ਼ ਯੋਜਨਾ
NEXT STORY