ਟੋਰਾਂਟੋ (ਰਾਜ ਗੋਗਨਾ)- ਕੈਨੇਡਾ ਦੇ ਟੋਰਾਂਟੋ ਨੇੜੇ ਇਕ ਟੇਸਲਾ ਕਾਰ ਦੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਅੱਗ ਲੱਗਣ ਕਾਰਨ 4 ਭਾਰਤੀਆਂ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।ਹਾਦਸੇ ਦਾ ਸ਼ਿਕਾਰ ਹੋਈ ਇਸ ਕਾਰ ਵਿੱਚ ਇੱਕ ਔਰਤ ਵੀ ਸੀ, ਜਿਸ ਨੂੰ ਰਾਹਗੀਰਾਂ ਨੇ ਬਹੁਤ ਮੁਸ਼ਕਤ ਨਾਲ ਬਾਹਰ ਕੱਢਿਆ ਅਤੇ ਗੰਭੀਰ ਹਾਲਤ ਵਿਚ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ: ਕੈਨੇਡਾ ਦੀ PR ਲਈ ਲੰਬੀ ਹੋਵੇਗੀ ਉਡੀਕ! ਅਗਲੇ 3 ਸਾਲਾਂ 'ਚ ਇੰਨੇ ਹੀ ਲੋਕਾਂ ਨੂੰ ਮਿਲੇਗਾ ਸਥਾਈ ਨਿਵਾਸ
ਇਹ ਭਿਆਨਕ ਹਾਦਸਾ 24 ਅਕਤੂਬਰ ਨੂੰ ਅੱਧੀ ਰਾਤ ਤੋਂ ਬਾਅਦ ਲੇਕ ਸ਼ੋਰ ਬੁਲੇਵਾਰਡ ਈਸਟ ਅਤੇ ਚੈਰੀ ਸਟ੍ਰੀਟ ਖੇਤਰ ਵਿੱਚ ਵਾਪਰਿਆ। ਟੋਰਾਂਟੋ ਪੁਲਸ ਦਾ ਕਹਿਣਾ ਹੈ ਕਿ ਟੇਸਲਾ ਕਾਰ ਦੇ ਡਿਵਾਈਡਰ ਨਾਲ ਟਕਰਾਉਣ ਮਗਰੋਂ ਉਸ ਨੂੰ ਅੱਗ ਲੱਗ ਗਈ, ਜਿਸ ਨਾਲ ਇਸ ਹਾਦਸੇ ਵਿਚ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇਕ ਔਰਤ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਟੋਰਾਂਟੋ ਪੁਲਸ ਨੇ ਇਸ ਹਾਦਸੇ ਵਿੱਚ ਮਰਨ ਵਾਲੇ ਲੋਕਾਂ ਦੇ ਨਾਮ ਜਾਰੀ ਨਹੀਂ ਕੀਤੇ ਹਨ ਪਰ ਪਤਾ ਲੱਗਾ ਹੈ ਕਿ ਇਹ ਸਾਰੇ ਲੋਕ ਭਾਰਤ ਦੇ ਗੁਜਰਾਤ ਰਾਜ ਨਾਲ ਸਬੰਧਤ ਸਨ।
ਇਹ ਵੀ ਪੜ੍ਹੋ: ਵੱਡੀ ਖ਼ਬਰ; ਇਹ ਦੇਸ਼ ਦੇਵੇਗਾ 30,000 ਭਾਰਤੀ ਵਿਦਿਆਰਥੀਆਂ ਨੂੰ ਪੜ੍ਹਾਈ ਕਰਨ ਦਾ ਮੌਕਾ
ਟੋਰਾਂਟੋ ਪੁਲਸ ਦੇ ਡਿਪਟੀ ਇੰਸਪੈਕਟਰ ਫਿਲਿਪ ਸਿੰਕਲੇਅਰ ਦੇ ਅਨੁਸਾਰ ਹਾਦਸੇ ਤੋਂ ਬਾਅਦ ਕਾਰ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚੀ ਪਰ ਉਦੋਂ ਤੱਕ ਕਾਰ ਲਗਭਗ ਸੜ ਚੁੱਕੀ ਸੀ ਅਤੇ ਇਸ 'ਚ ਸਵਾਰ 5 ਵਿਅਕਤੀਆਂ 'ਚੋਂ ਸਿਰਫ ਇਕ ਔਰਤ ਨੂੰ ਹੀ ਬਚਾਇਆ ਜਾ ਸਕਿਆ। ਹਾਦਸੇ ਵਿੱਚ ਮਰਨ ਵਾਲੇ ਸਾਰੇ ਗੁਜਰਾਤੀ 20-30 ਸਾਲ ਦੇ ਸਨ, ਪਰ ਅਜੇ ਤੱਕ ਉਨ੍ਹਾਂ ਬਾਰੇ ਕੋਈ ਹੋਰ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ: ਭਾਰਤ ਪਰਤਣ ’ਤੇ ਬੋਲੇ ਡਿਪਲੋਮੈਟ ਸੰਜੇ ਵਰਮਾ; ਕੈਨੇਡਾ ਨੇ ਭਾਰਤ ਦੀ ਪਿੱਠ ’ਚ ਮਾਰਿਆ ਛੁਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
AI ਨਾਲ ਅਸ਼ਲੀਲ ਤਸਵੀਰਾਂ ਬਣਾਉਣ ਦਾ ਮਾਮਲਾ, ਏਜੰਸੀਆਂ ਤੇਜ਼ੀ ਨਾਲ ਕਰ ਰਹੀਆਂ ਕਾਰਵਾਈ
NEXT STORY