ਰੋਮ(ਕੈਂਥ) - ਮੇਲੇ ਸਾਡੇ ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਭਾਈਚਾਰਕ ਸਾਂਝ, ਪੰਜਾਬੀ ਵਿਰਸੇ ਅਤੇ ਵਿਰਾਸਤ ਨੂੰ ਪ੍ਰਫੁਲਿਤ ਕਰਨ ਵਿਚ ਆਪਣਾ ਵਿਲੱਖਣ ਯੋਗਦਾਨ ਪਾਉਂਦੇ ਹਨ । ਇਟਲੀ ਦੇ ਸੂਬੇ ਲੰਬਾਰਦੀਆ ਦੇ ਜ਼ਿਲ੍ਹਾ ਮਾਨਤੋਵਾ 'ਚ ਬਾਬਾ ਰਾਮ ਚੰਦ ਯਾਦਗਾਰੀ ਟਰੱਸਟ ਯੂਰਪ ਵੱਲੋਂ ਟੇਕ ਚੰਦ ਜਗਤਪੁਰ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ 'ਤੀਆਂ ਦਾ ਮੇਲਾ' ਵਿਲੱਖਣ ਪੈੜਾ ਪਾਉਂਦਾ ਹੋਇਆ ਸ਼ਾਨੋ ਸ਼ੌਕਤ ਨਾਲ ਸੰਪੰਨ ਹੋਇਆ ।
ਇਸ ਮੇਲੇ ਵਿੱਚ ਹਰਸਿਮਰਤ ਕੌਰ ਲਹਿਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂ ਕਿ ਰਜਿੰਦਰ ਕੌਰ ਲਾਟੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਬਲਜੀਤ ਕੁਮਾਰੀ ਨੇ ਬਹੁਤ ਪ੍ਰਭਾਵਸ਼ਾਲੀ ਅਤੇ ਖੂਬਸੂਰਤ ਅੰਦਾਜ਼ ਦੇ ਵਿੱਚ ਮੰਚ ਸੰਚਾਲਕ ਵਜੋਂ ਭੂਮਿਕਾ ਨਿਭਾਉਦਿਆਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਿਆ। ਇਸ ਮੇਲੇ ਵਿਚ ਪੰਜਾਬਣ ਮੁਟਿਆਰਾਂ ਨੇ ਪਹੁੰਚ ਕੇ ਮੇਲੇ ਦਾ ਖੂਬ ਆਨੰਦ ਮਾਣਿਆ ਅਤੇ ਇਸ ਮੇਲੇ ਵਿੱਚ ਵੱਖ-ਵੱਖ ਗੀਤਾਂ 'ਤੇ ਬਾਕਮਾਲ ਪੇਸ਼ਕਾਰੀ ਕਰਕੇ ਨਿਵੇਕਲਾ ਰੰਗ ਬੰਨ੍ਹਿਆ।
ਇਸ ਮੇਲੇ ਵਿੱਚ ਗਿੱਧੇ ਭੰਗੜੇ ਤੋਂ ਇਲਾਵਾ ਵੱਖ-ਵੱਖ ਗੀਤਾਂ 'ਤੇ ਡਾਂਸ ਅਤੇ ਕੋਰੀਓਗ੍ਰਾਫੀ ਕੀਤੀ ਗਈ। ਮੇਲਾ ਪ੍ਰਬੰਧਕ ਮਨਜੀਤ ਕੌਰ ਜਗਤਪੁਰ ,ਅਮਨਦੀਪ ਕੌਰ ਵਿਰਕ, ਪਰਮਿੰਦਰ ਕੌਰ, ਮੋਨਾ ਘੋਤੜਾ, ਕਿਰਨ ਬਾਲਾ,ਗੁਰਲੀਨ ਕੌਰ ,ਚਰਨਜੀਤ ਚੰਨੀ ,ਜੱਸੀ,ਜਸ਼ਨ ਆਦਿ ਨੇ ਤੀਆਂ ਦੇ ਮੇਲੇ ਵਿੱਚ ਪਹੁੰਚੀਆਂ ਸਭ ਪੰਜਾਬਣਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮੇਲੇ ਸਾਰਿਆਂ ਦੇ ਸਹਿਯੋਗ ਨਾਲ ਹੀ ਕਾਮਯਾਬ ਹੁੰਦੇ ਹਨ ਅਤੇ ਸਾਨੂੰ ਸਾਰਿਆਂ ਦਾ ਸਹਿਯੋਗ ਦੇਣਾ ਚਾਹੀਦਾ ਹੈ ।
ਇਸ ਮੌਕੇ 'ਤੇ ਖਾਣ-ਪੀਣ ਦਾ ਵਿਸ਼ੇਸ਼ ਪ੍ਰਬੰਧ ਟਰੱਸਟ ਵੱਲੋਂ ਕੀਤਾ ਗਿਆ ਸੀ। ਮੇਲੇ ਵਿੱਚ ਪੇਸ਼ਕਾਰੀ 'ਚ ਹਿੱਸਾ ਲੈਣ ਵਾਲੀਆਂ ਪੰਜਾਬਣਾ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ। ਇਸ ਮੇਲੇ ਨੂੰ ਕਾਮਯਾਬ ਕਰਨ ਵਿੱਚ ਅਮਰੀਕ ਸਿੰਘ, ਸਰਬਜੀਤ ਸਿੰਘ ,ਨਵਦੀਪ ਸਿੰਘ ,ਹੈਪੀ ਲਹਿਰਾ ,ਬਲਜੀਤ ਕੁਮਾਰ ,ਰਵਿੰਦਰ ਕੁਮਾਰ, ਸਨੀ ਘੋਤੜਾ ਆਦਿ ਦਾ ਵਿਸ਼ੇਸ਼ ਯੋਗਦਾਨ ਰਿਹਾ।
ਮੰਦਭਾਗੀ ਖ਼ਬਰ : ਅਮਰੀਕਾ 'ਚ ਤੈਰਾਕੀ ਕਰਦੇ ਸਮੇਂ ਭਾਰਤੀ ਨੌਜਵਾਨ ਦੀ ਹੋਈ ਦਰਦਨਾਕ ਮੌਤ
NEXT STORY