ਚੰਡੀਗੜ੍ਹ (ਬਿਊਰੋ)– ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ ਦੌਰੇ ਦੌਰਾਨ ਪੰਜਾਬੀਆਂ ਦਾ ਮਾਣ ਵਧਾਇਆ ਹੈ। ਪ੍ਰਧਾਨ ਮੰਤਰੀ ਮੋਦੀ ਦੇ ਸਾਹਮਣੇ ਉਨ੍ਹਾਂ ਨੇ ਕੋਚੇਲਾ ’ਚ ਦਿਲਜੀਤ ਦੋਸਾਂਝ ਦੇ ਗੀਤਾਂ ’ਤੇ ਡਾਂਸ ਕਰਨ ਦੀ ਗੱਲ ਆਖੀ ਹੈ। ਇੰਨਾ ਹੀ ਨਹੀਂ, ਉਨ੍ਹਾਂ ਨੇ ਭਾਰਤ ਦੇ ਯੋਗ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ’ਚ ਅਪਣਾ ਕੇ ਸਿਹਤਮੰਦ ਰਹਿਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਵੀ ਕੀਤਾ।
ਇਹ ਖ਼ਬਰ ਵੀ ਪੜ੍ਹੋ : ਕਰਮਜੀਤ ਅਨਮੋਲ ਨਾਲ ‘ਕੈਰੀ ਆਨ ਜੱਟਾ 3’ ਦੇ ਸੈੱਟ ’ਤੇ ਇਹ ਕੀ ਹੋ ਗਿਆ, ਵੀਡੀਓ ਕਰੇਗੀ ਤੁਹਾਨੂੰ ਵੀ ਹੈਰਾਨ
ਅਮਰੀਕੀ ਵਿਦੇਸ਼ ਮੰਤਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਮਰੀਕਾ ਆਉਣ ’ਤੇ ਧੰਨਵਾਦ ਕਰ ਰਹੇ ਸਨ। ਇਸ ਦੌਰਾਨ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ, ‘‘ਭਾਰਤ ਸਾਡੀ ਰੁਟੀਨ ਦਾ ਹਿੱਸਾ ਹੈ। ਅਸੀਂ ਸਮੋਸੇ ਦੇ ਨਾਲ ਝੁੰਪਾ ਲਹਿਰੀ ਦੇ ਨਾਵਲਾਂ ਦਾ ਆਨੰਦ ਮਾਣਦੇ ਹਾਂ। ਅਸੀਂ ਮਿੰਡੀ ਕਲਿੰਗ ਦੀ ਕਾਮੇਡੀ ’ਤੇ ਹੱਸਦੇ ਹਾਂ। ਅਸੀਂ ਕੋਚੇਲਾ ’ਚ ਦਿਲਜੀਤ ਦੇ ਗੀਤਾਂ ’ਤੇ ਡਾਂਸ ਕਰਦੇ ਹਾਂ। ਹਾਂ, ਪ੍ਰਧਾਨ ਮੰਤਰੀ ਮੋਦੀ ਜੀ, ਮੈਂ ਨਿੱਜੀ ਤਜਰਬੇ ਤੋਂ ਕਹਿ ਸਕਦਾ ਹਾਂ, ਅਸੀਂ ਯੋਗ ਕਰਕੇ ਆਪਣੇ ਆਪ ਨੂੰ ਫਿੱਟ ਤੇ ਸਿਹਤਮੰਦ ਰੱਖਦੇ ਹਾਂ। ਸੰਯੁਕਤ ਰਾਜ ਅਮਰੀਕਾ ਸਾਡੇ ਅਮੀਰ ਭਾਰਤੀ ਡਾਇਸਪੋਰਾ ਦੁਆਰਾ ਬਹੁਤ ਅਮੀਰ ਹੈ।’’
ਇਸ ਵੀਡੀਓ ਨੂੰ ਦਿਲਜੀਤ ਦੋਸਾਂਝ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਦੀ ਕਲਿੱਪ ਵੀ ਸਾਂਝੀ ਕੀਤੀ ਹੈ ਤੇ ਖ਼ੁਸ਼ੀ ਜ਼ਾਹਿਰ ਕੀਤੀ ਹੈ। ਦਿਲਜੀਤ ਦੋਸਾਂਝ ਲਈ ਖ਼ੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਅਮਰੀਕਾ ਦੇ ਵਿਦੇਸ਼ ਮੰਤਰੀ ਦੇ ਰੂਪ ’ਚ ਨਵਾਂ ਫੈਨ ਮਿਲਿਆ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
76 ਸਾਲ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ, ਪਾਕਿ ਤੋਂ 90 ਸਾਲਾ ਅਫ਼ਜਲ ਬੀਬੀ ਪੁੱਜੀ ਰੂਪਨਗਰ, ਯਾਦਾਂ ਹੋਈਆਂ ਤਾਜ਼ਾ
NEXT STORY