ਰੋਮ ਇਟਲੀ (ਕੈਂਥ,ਚੀਨੀਆਂ)- ਇਟਲੀ ਦੀ ਰਾਜਧਾਨੀ ਰੋਮ ਦੇ ਪੰਜਾਬੀਆਂ ਦੀ ਵੱਧ ਵਸੋਂ ਵਾਲੇ ਸ਼ਹਿਰ ਲਵੀਨੀਓ ਵਿਖੇ ਸਥਿਤ ਸ੍ਰੀ ਸਨਾਤਨ ਧਰਮ ਮੰਦਿਰ ਵਿਖੇ ਮਹਾਰਿਸ਼ੀ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾ, ਉਤਸ਼ਾਹ ਤੇ ਅਦਬ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਯੋਗ ਵਸ਼ਿਸ਼ਠ ਦੇ ਪਾਠ ਦੇ ਭੋਗ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿੱਚ ਪੰਜਾਬ ਤੋਂ ਵਿਸ਼ੇਸ ਤੌਰ ਤੇ ਪਹੁੰਚੇ ਬਾਲਜੋਗੀ ਬਾਬਾ ਪ੍ਰਗਟ ਨਾਥ ਜੀ ਵਲੋਂ ਮਹਾਰਿਸ਼ੀ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਜੀਵਨ ਦੀ ਮਹਿਮਾ ਦਾ ਉਚਾਰਣ ਕੀਤਾ ਗਿਆ।
ਇਹ ਵੀ ਪੜ੍ਹੋ- 4 ਸਾਲ ਤੋਂ ਰਹਿ ਰਹੇ ਸੀ ਰਿਸ਼ਤੇਦਾਰ ਦੇ ਘਰ, ਜਦੋਂ ਆਪਣੇ ਘਰ ਪਰਤੇ ਤਾਂ ਪੈਰਾਂ ਹੇਠੋਂ ਨਿਕਲ ਗਈ ਜ਼ਮੀਨ
ਸੰਗਤਾਂ ਵਿੱਚ ਇਸ ਸਮਾਗਮ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਸਮਾਗਮ ਵਿੱਚ ਭਗਵਾਨ ਵਾਲਮੀਕਿ ਸਭਾ ਮਾਰਕੇ ਇਟਲੀ ਦੇ ਆਗੂਆਂ ਤੇ ਸੇਵਾਦਾਰਾਂ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸਮਾਪਤੀ ਮੌਕੇ ਮੰਦਿਰ ਦੀ ਕਮੇਟੀ ਵਲੋ ਸਮਾਗਮ ਵਿੱਚ ਸੇਵਾ ਕਰਨ ਵਾਲੇ ਸੇਵਾਦਾਰਾਂ ਤੇ ਪੱਤਰਕਾਰਾਂ ਨੂੰ ਸਨਮਾਨ ਚਿੰਨ ਦੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ। ਦੂਜੇ ਪਾਸੇ ਮੰਦਿਰ ਕਮੇਟੀ ਬਾਲਜੋਗੀ ਬਾਬਾ ਪ੍ਰਗਟ ਨਾਥ ਵਲੋ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀਆਂ ਸਮੁੱਚੀ ਕਾਇਨਾਤ ਨੂੰ ਵਧਾਈਆਂ ਵੀ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ- ਇਹ ਹੈ ਪੰਜਾਬ ਦਾ ਪਿਓਰ ਵੈਜੀਟੇਰੀਅਨ ਪਿੰਡ, ਜਿੱਥੇ ਕੋਈ ਨਹੀਂ ਖਾਂਦਾ ਮੀਟ-ਆਂਡਾ, ਖਾਣ 'ਤੇ ਹੋ ਜਾਂਦੀ ਹੈ ਅਣਹੋਣੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖਾਨ 'ਚ ਲਿਫਟ ਡਿੱਗਣ ਨਾਲ ਵਾਪਰਿਆ ਭਿਆਨਕ ਹਾਦਸਾ, 11 ਮਜ਼ਦੂਰਾਂ ਦੀ ਦਰਦਨਾਕ ਮੌਤ
NEXT STORY