ਮਾਸਕੋ: ਰੂਸ ਦੀ ਰਾਜਧਾਨੀ ਮਾਸਕੋ ਵਿੱਚ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਇੱਕ ਅਣਪਛਾਤੇ ਹਮਲਾਵਰ ਨੇ ਰੂਸੀ ਫੌਜੀ ਖੁਫੀਆ ਵਿਭਾਗ ਦੇ ਡਿਪਟੀ ਚੀਫ਼ ਲੈਫਟੀਨੈਂਟ ਜਨਰਲ ਵਲਾਦੀਮੀਰ ਅਲੈਕਸੀਵ ਨੂੰ ਗੋਲੀ ਮਾਰ ਦਿੱਤੀ। ਇਸ ਹਮਲੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ।
ਜਾਂਚ ਕਮੇਟੀ ਦੀ ਬੁਲਾਰਨ ਸਵੇਤਲਾਨਾ ਪੇਤਰੇਨਕੋ ਵੱਲੋਂ ਜਾਰੀ ਕੀਤੇ ਗਏ ਇੱਕ ਬਿਆਨ ਅਨੁਸਾਰ, ਲੈਫਟੀਨੈਂਟ ਜਨਰਲ ਅਲੈਕਸੀਵ ਨੂੰ ਕਈ ਗੋਲੀਆਂ ਲੱਗੀਆਂ ਹਨ। ਉਨ੍ਹਾਂ ਨੂੰ ਤੁਰੰਤ ਮਾਸਕੋ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅਧਿਕਾਰਤ ਬਿਆਨ ਵਿੱਚ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਇਸ ਹਮਲੇ ਪਿੱਛੇ ਕਿਸ ਦਾ ਹੱਥ ਹੋ ਸਕਦਾ ਹੈ।
ਦੱਸਣਯੋਗ ਹੈ ਕਿ ਲੈਫਟੀਨੈਂਟ ਜਨਰਲ ਅਲੈਕਸੀਵ ਸਾਲ 2011 ਤੋਂ ਰੂਸ ਦੀ ਫੌਜੀ ਖੁਫੀਆ ਏਜੰਸੀ ਦੇ ਪਹਿਲੇ ਡਿਪਟੀ ਚੀਫ਼ ਵਜੋਂ ਕੰਮ ਕਰ ਰਹੇ ਹਨ। ਇਸ ਹਾਈ-ਪ੍ਰੋਫਾਈਲ ਹਮਲੇ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਈਰਾਨ ਤੇ US ਵਿਚਾਲੇ ਪ੍ਰਮਾਣੂ ਸਮਝੌਤੇ ਲਈ ਓਮਾਨ 'ਚ ਗੱਲਬਾਤ ਸ਼ੁਰੂ, ਮਸਕਟ ਪਹੁੰਚੇ ਦੋਵਾਂ ਦੇਸ਼ਾਂ ਦੇ ਉੱਚ ਅਧਿਕਾਰੀ
NEXT STORY