ਮਾਨਤੋਵਾ (ਇਟਲੀ) (ਟੇਕ ਚੰਦ ਜਗਤਪੁਰ) : ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਲੰਬੇ ਸਮੇਂ ਤੋਂ ਕਾਰਜਸ਼ੀਲ ਸ੍ਰੀ ਗੁਰੂ ਰਵਿਦਾਸ ਸਭਾ ਮਾਨਤੋਵਾ ਦੀ ਨਵੀਂ ਕਮੇਟੀ ਦੀ ਚੋਣ 11 ਅਕਤੂਬਰ ਨੂੰ ਹੋਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਸਭਾ ਦੀ ਨਵੀਂ ਕਮੇਟੀ ਦੀ ਚੋਣ ਕਾਫ਼ੀ ਸਮੇਂ ਤੋਂ ਲਟਕੀ ਹੋਈ ਸੀ। ਸਭਾ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਸ਼ਿਵ ਦਿਆਲ ਪਿਛਲੇ ਤਕਰੀਬਨ ਡੇਢ ਸਾਲ ਤੋਂ ਬਿਮਾਰੀ ਨਾਲ ਜੂਝ ਰਹੇ ਹਨ। ਉਨ੍ਹਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਭਾ ਦੀਆਂ ਸਰਗਰਮੀਆਂ ਨੂੰ ਜਾਰੀ ਰੱਖਣ ਲਈ ਕਾਰਜਕਾਰੀ ਪ੍ਰਬੰਧ ਰਾਹੀਂ ਜ਼ਿੰਮੇਵਾਰੀਆਂ ਨਿਭਾਈਆਂ ਜਾ ਰਹੀਆਂ ਹਨ। ਹੁਣ 11 ਅਕਤੂਬਰ ਨੂੰ ਹੋਣ ਜਾ ਰਹੀ ਨਵੀਂ ਕਮੇਟੀ ਦੀ ਚੋਣ ਨੂੰ ਲੈ ਕੇ ਸੰਗਤ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ। ਚੋਣ ਤੋਂ ਬਾਅਦ ਪੁਰਾਣੀ ਕਮੇਟੀ ਨੂੰ ਭੰਗ ਕਰਕੇ ਨਵੀਂ ਕਮੇਟੀ ਦਾ ਗਠਨ ਕੀਤੇ ਜਾਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਅਮਰੀਕਾ 'ਚ ਪੜ੍ਹਾਈ ਦੇ ਨਾਲ ਨੌਕਰੀ ਕਰਨਾ ਹੋਵੇਗਾ ਮਹਿੰਗਾ! ਦੇਣੀ ਪਵੇਗੀ 67 ਲੱਖ ਰੁਪਏ ਫੀਸ
ਸੰਗਤ ਵੱਲੋਂ ਆਸ ਪ੍ਰਗਟਾਈ ਜਾ ਰਹੀ ਹੈ ਕਿ ਨਵੀਂ ਕਮੇਟੀ ਦੇ ਗਠਨ ਨਾਲ ਸ੍ਰੀ ਗੁਰੂ ਰਵਿਦਾਸ ਸਭਾ ਦੀਆਂ ਧਾਰਮਿਕ, ਸਮਾਜਿਕ ਅਤੇ ਸੇਵਾ ਕਾਰਜਾਂ ਨਾਲ ਸਬੰਧਤ ਸਰਗਰਮੀਆਂ ਹੋਰ ਸੁਚੱਜੇ ਢੰਗ ਨਾਲ ਅੱਗੇ ਵਧਣਗੀਆਂ ਅਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਪ੍ਰਚਾਰ-ਪ੍ਰਸਾਰ ਲਈ ਯਤਨਾਂ ਨੂੰ ਹੋਰ ਮਜ਼ਬੂਤੀ ਮਿਲੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਕੁਝ ਵੱਡੇ ਉਦਯੋਗਪਤੀ ਸਟਾਰਲਿੰਕ ਨੂੰ ਭਾਰਤ 'ਚ ਆਉਣ ਤੋਂ ਰੋਕ ਰਹੇ ਹਨ', ਐਲੋਨ ਮਸਕ ਨੇ ਸਾਧਿਆ ਨਿਸ਼ਾਨਾ
NEXT STORY