ਮਿਲਾਨ (ਸਾਬੀ ਚੀਨੀਆ) - ਗੁਰਦੁਆਰਾ ਚਾਰ ਸਾਹਿਬਜਾਦੇ ਕਾਜਲਪੁਸਤਰਲੈਂਗੋ (ਲੋਧੀ) ਵਿਖੇ ਵੱਡੇ ਘੱਲੂਘਾਰੇ ਦੇ ਸਮੂਹ ਸ਼ਹੀਦ ਸਿੰਘਾਂ-ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਇਲਾਕੇ ਭਰ ਤੋਂ ਸੰਗਤਾਂ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਦੀਵਾਨ ਸਜਾਇਆ ਗਿਆ, ਜਿਸ ਵਿੱਚ ਭਾਈ ਜੀਵਨ ਸਿੰਘ ਮਨੈਰਬੀੳ ਵਾਲਿਆਂ ਦੇ ਕੀਰਤਨੀ ਜੱਥੇ ਨੇ ਹਾਜ਼ਰੀ ਭਰੀ। ਉਨ੍ਹਾਂ ਵੱਡੇ ਘੱਲੂਘਾਰਾ ਦੌਰਾਨ ਸ਼ਹੀਦ ਹੋਏ ਸਿੰਘਾਂ ਸਿੰਘਣੀਆ ਨੂੰ ਯਾਦ ਕੀਤਾ।
ਇਹ ਵੀ ਪੜ੍ਹੋ: ਗੰਗਾ-ਯਮੁਨਾ ਦੇ ਪਵਿੱਤਰ ਜਲ, ਰਾਜਸਥਾਨ ਦੇ ਗੁਲਾਬੀ ਰੇਤਲੇ ਪੱਥਰ ਨਾਲ ਬਣਿਆ ਹੈ ਆਬੂ ਧਾਬੀ ਦਾ ਪਹਿਲਾ ਹਿੰਦੂ ਮੰਦਰ
ਇਸ ਸਮਾਗਮ ਵਿੱਚ ਪਿਛਲੇ 4 ਸਾਲਾਂ ਤੋਂ ਲੋੜਵੰਦਾਂ ਦੀ ਸੇਵਾ ਕਰ ਰਹੀ ਸੰਸਥਾ ਸ਼੍ਰੀ ਗੁਰੂ ਨਾਨਕ ਦੇਵ ਜੀ ਸਰਬੱਤ ਦਾ ਭਲਾ ਚੈਰਿਟੀ ਟਰੱਸਟ ਦੇ ਸਮੂਹ ਮੈਂਬਰਾਂ ਵੱਲੋਂ ਸੇਵਾਵਾਂ ਨਿਭਾਈਆਂ ਗਈਆਂ। ਸੰਗਤ ਨੂੰ ਬੇਨਤੀ ਕਰਦਿਆਂ ਟਰੱਸਟ ਦੇ ਮੈਂਬਰਾਂ ਨੇ ਕਿਹਾ ਕਿ ਇਟਲੀ ਤੋਂ ਚਲਾਏ ਇਸ ਟਰੱਸਟ ਨਾਲ ਦੁਨੀਆ ਦੇ ਕਈ ਕੋਨਿਆ ਤੋਂ ਮੈਂਬਰ ਜੁੜ ਚੁੱਕੇ ਹਨ, ਜੋ ਕਿ ਪੰਜਾਬ ਵਿੱਚ ਵੱਸ ਰਹੇ ਲੋੜਵੰਦ ਪਰਿਵਾਰਾਂ ਦੀ ਸੇਵਾ ਵਿੱਚ ਬਣਦਾ ਯੋਗਦਾਨ ਪਾ ਰਹੇ ਹਨ। ਉਨਾਂ ਸੰਗਤਾਂ ਨੂੰ ਟਰੱਸਟ ਨਾਲ ਜੁੜਨ ਦੀ ਅਪੀਲ ਵੀ ਕੀਤੀ। ਇਸ ਮੌਕੇ ਗੁਰਦੁਆਰਾ ਚਾਰ ਸਾਹਿਬਜਾਦੇ ਕਾਜਲਪੁਸਤਰਲੈਂਗੋ (ਲੋਧੀ) ਦੀ ਪ੍ਰਬੰਧਕ ਕਮੇਟੀ ਵੱਲੋਂ ਕੀਰਤਨੀ ਜੱਥੇ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਸਰਬੱਤ ਦਾ ਭਲਾ ਚੈਰਿਟੀ ਟਰੱਸਟ ਇਟਲੀ ਦੇ ਮੈਂਬਰਾਂ ਨੂੰ ਸਿਰੋਪਾੳ ਵੀ ਭੇਂਟ ਕੀਤਾ ਗਿਆ।
ਇਹ ਵੀ ਪੜ੍ਹੋ: ਕੈਨੇਡਾ 'ਚ ਹੁਣ ਖਾਲਿਸਤਾਨੀ ਗੁਰਪਤਵੰਤ ਪੰਨੂ ਦੇ ਸਾਥੀ ਇੰਦਰਜੀਤ ਸਿੰਘ ਗੋਸਲ ਦੇ ਘਰ 'ਤੇ ਚੱਲੀ ਗੋਲੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਇਟਲੀ : ਸੰਸਥਾ ਆਰਚੀ ਨੇ ਧਰਨੇ 'ਤੇ ਬੈਠੇ ਪੰਜਾਬੀ ਕਾਮਿਆਂ ਦੇ ਹੱਕ 'ਚ ਮਨਾਇਆ 'ਕਾਰਨੇਵਾਲੇ'
NEXT STORY