ਇਸਲਾਮਾਬਾਦ-ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾਹ ਨੇ ਬੁੱਧਵਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸੂਬੇ 'ਚ ਉਨਾਂ ਦੇ ਦਾਖਲੇ 'ਤੇ ਰੋਕ ਲਾਈ ਤਾਂ ਪੰਜਾਬ 'ਚ ਗਵਰਨਰ ਸ਼ਾਸਨ ਲਾਇਆ ਜਾ ਸਕਦਾ ਹੈ। ਸਨਾਉੱਲਾਹ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦ ਇਕ ਦਿਨ ਪਹਿਲਾਂ ਹੀ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਸਮਰਥਿਤ ਪਰਵੇਜ਼ ਇਲਾਹੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਕੀਤਾ। ਇਲਾਹੀ ਨੇ ਅਦਾਲਤ ਦੇ ਫੈਸਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਇਸ ਕਦਮ ਨਾਲ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਉਨ੍ਹਾਂ ਦੇ ਬੇਟੇ ਹਮਜ਼ਾ ਸ਼ਰੀਫ ਤੋਂ 'ਭਰੋਸੇਯੋਗ' ਮੁੱਖ ਮੰਤਰੀ ਦਾ ਦਰਜਾ ਵੀ ਖੋਹ ਲਿਆ ਗਿਆ ਹੈ।
ਇਹ ਵੀ ਪੜ੍ਹੋ : ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਹੋਏ ਕੋਰੋਨਾ ਮੁਕਤ
ਇਸ ਦਰਮਿਆਨ ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ ਗ੍ਰਹਿ ਮੰਤਰੀ ਸਨਾਉੱਲਾਹ ਨੇ ਕਿਹਾ ਕਿ ਗਵਰਨਰ ਸ਼ਾਸਨ ਲਾਉਣ ਦੇ ਸਬੰਧ 'ਚ ਮਸੌਦਾ ਤਿਆਰ ਕੀਤਾ ਜਾ ਰਿਹਾ ਹੈ ਅਤੇ ਮੈਂ ਵਿਅਕਤੀਗਤ ਤੌਰ 'ਤੇ ਇਸ 'ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੇਰਾ ਦਾਖਲਾ ਰੋਕਿਆ ਗਿਆ ਤਾਂ ਉਹ ਗਵਰਨਰ ਸ਼ਾਸਨ ਦਾ ਆਧਾਰ ਬਣੇਗਾ। ਦਰਸਅਲ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਜਨ ਪ੍ਰਤੀਨਿਧੀਆਂ ਨੇ ਪੰਜਾਬ ਸੂਬੇ 'ਚ ਉਨ੍ਹਾਂ ਦੇ ਦਾਖਲੇ ਨੂੰ ਰੋਕਣ ਦੀ ਗੱਲ ਕਹੀ ਸੀ, ਇਸ ਦੇ ਪਿਛੋਕੜ 'ਚ ਗ੍ਰਹਿ ਮੰਤਰੀ ਨੇ ਇਹ ਬਿਆਨ ਦਿੱਤਾ ਹੈ।
ਇਹ ਵੀ ਪੜ੍ਹੋ : ਅੰਗੋਲਾ ਦੀ ਖਾਨ 'ਚੋਂ ਮਿਲਿਆ 300 ਸਾਲ ਪੁਰਾਣਾ ਸਭ ਤੋਂ ਵੱਡਾ ਗੁਲਾਬੀ ਹੀਰਾ
ਬਹੁਮਤ ਹਾਸਲ ਕਰਨ ਦੇ ਬਾਵਜੂਦ ਸ਼ੁੱਕਰਵਾਰ ਨੂੰ ਚੋਣ ਹਾਰਨ ਵਾਲੇ ਪਰਵੇਜ਼ ਇਲਾਹੀ ਨੇ ਡਿਪਟੀ ਸਪੀਕਰ ਦੋਸਤ ਮੁਹੰਮਦ ਮਜਾਰੀ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ ਜਿਸ 'ਚ ਪ੍ਰਧਾਨ ਮੰਤਰੀ ਸ਼ਰੀਫ ਦੇ ਬੇਟੇ ਹਮਜ਼ਾ ਨੂੰ ਜੇਤੂ ਐਲਾਨ ਕੀਤਾ ਗਿਆ ਸੀ। ਸੁਪਰੀਮ ਕੋਰਟ ਨੇ ਮੰਗਲਵਾਰ ਦੇਰ ਰਾਤ ਮਜਾਰੀ ਦੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਚੋਣ 'ਚ 10 ਵੋਟਾਂ ਨੂੰ ਖਾਰਿਜ ਕਰਨ ਦਾ ਵਿਵਾਦਿਤ ਫੈਸਲਾ 'ਗੈਰ-ਕਾਨੂੰਨੀ' ਕਰਾਰ ਦਿੱਤਾ ਅਤੇ ਕਿਹਾ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਸਮਰਥਿਤ ਉਮੀਦਵਾਰ ਇਲਾਹੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ।
ਇਹ ਵੀ ਪੜ੍ਹੋ : ਪੇਲੋਸੀ ਦੀ ਤਾਈਵਾਨ ਯਾਤਰਾ ਦੇ ਮੱਦੇਨਜ਼ਰ ਅਮਰੀਕੀ ਫੌਜ ਬਣਾ ਰਹੀ ਸੁਰੱਖਿਆ ਯੋਜਨਾਵਾਂ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਹੋਏ ਕੋਰੋਨਾ ਮੁਕਤ
NEXT STORY