ਮਿਲਾਨ (ਇਟਲੀ) (ਸਾਬੀ ਚੀਨੀਆ) : ਇਟਲੀ ’ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ ’ਤੇ ਉਸਾਰੇ ਪੁਰਾਤਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੈਤਰੀ ਦੀਆਂ ਸੰਗਤਾਂ ਵੱਲੋਂ ਧਾਰਮਿਕ ਗ੍ਰੰਥ ਰਾਮਾਇਣ ਦੇ ਰਚੇਤਾ ਭਗਵਾਨ ਰਿਸ਼ੀ ਵਾਲਮੀਕਿ ਜੀ ਦਾ ਅਵਤਾਰ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਰਿੰਦਰ ਸਿੰਘ ਜੀ ਵੱਲੋਂ ਆਈਆਂ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ ਗਿਆ।
ਉਪਰੰਤ ਗੁ. ਸਾਹਿਬ ਦੇ ਮੁੱਖ ਸੇਵਾਦਾਰ ਭਾਈ ਹਰਦੀਪ ਸਿੰਘ ਬੁੜੈਲ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਇਸ ਪਵਿੱਤਰ ਦਿਹਾੜੇ ’ਤੇ ਹਾਜ਼ਰੀਆਂ ਭਰਦਿਆਂ ਰੌਣਕਾਂ ਨੂੰ ਵਧਾਉਂਦਿਆਂ ਸੇਵਾਵਾਂ ’ਚ ਹਿੱਸੇ ਪਾ ਕੇ ਭਗਵਾਨ ਰਿਸ਼ੀ ਵਾਲਮੀਕਿ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਗੁ. ਪ੍ਰਬੰਧਕਾਂ ਕਮੇਟੀ ਵੱਲੋਂ ਨੇੜਲੇ ਇਲਾਕੇ ਤੋਂ ਆਈਆਂ ਹੋਈਆਂ ਸੰਗਤਾਂ ਬਖਸ਼ੀਸ਼ ਸਿੰਘ ਸਹੋਤਾ, ਦਲਬੀਰ ਭੱਟੀ ਪ੍ਰਧਾਨ ਵਾਲਮੀਕਿ ਧਰਮ ਸਮਾਜ ਯੂਰਪ, ਵਿਸ਼ਨੂੰ ਕੁਮਾਰ, ਜਤਿੰਦਰ ਕੁਮਾਰ, ਜਗਦੀਸ਼ ਕੁਮਾਰ ਸੇਵਾਦਾਰ ਸਨਾਤਨ ਧਰਮ ਮੰਦਿਰ ਕਮੇਟੀ ਲਵੀਨਓ ਆਦਿ ਨੂੰ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਅੰਮ੍ਰਿਤਪਾਲ ਖ਼ਿਲਾਫ਼ ਈਸਾਈ ਭਾਈਚਾਰੇ ਦਾ ਪ੍ਰਦਰਸ਼ਨ, ਆਟਾ-ਦਾਲ ਸਕੀਮ ’ਤੇ ਸਰਕਾਰ ਦਾ ਵੱਡਾ ਫ਼ੈਸਲਾ, ਪੜ੍ਹੋ Top 10
NEXT STORY