ਰੀਓ ਡੀ ਜੇਨੇਰੀਓ : ਬ੍ਰਾਜ਼ੀਲ ਦੀ ਸੁਪਰੀਮ ਕੋਰਟ ਦੇ ਜੱਜ ਨੇ ਫਰਜ਼ੀ ਖ਼ਬਰਾਂ ਫੈਲਾਉਣ ਦੀ ਚੱਲ ਰਹੀ ਜਾਂਚ ਵਿੱਚ ਉੱਘੇ ਕਾਰੋਬਾਰੀ ਐਲੋਨ ਮਸਕ ਨੂੰ ਸ਼ਾਮਲ ਕੀਤਾ ਹੈ ਅਤੇ ਨਿਆਂ ਪ੍ਰਕਿਰਿਆ ਵਿੱਚ ਰੁਕਾਵਟ ਪਾਉਣ ਦੇ ਦੋਸ਼ਾਂ ਤਹਿਤ ਐਤਵਾਰ ਦੇਰ ਰਾਤ ਉਸ ਖ਼ਿਲਾਫ਼ ਇੱਕ ਵੱਖਰੀ ਜਾਂਚ ਸ਼ੁਰੂ ਕੀਤੀ ਹੈ। ਜਸਟਿਸ ਅਲੈਗਜ਼ੈਂਡਰ ਡੀ. ਮੋਰੇਸ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਮਸਕ ਨੇ ਸ਼ਨੀਵਾਰ ਨੂੰ ਸਿਖਰਲੀ ਅਦਾਲਤ ਦੀਆਂ ਕਾਰਵਾਈਆਂ ਦੇ ਸਬੰਧ ਵਿੱਚ ਇੱਕ ਜਨਤਕ "ਗਲਤ ਸੂਚਨਾ ਮੁਹਿੰਮ" ਸ਼ੁਰੂ ਕੀਤਾ ਜਿਹੜਾ ਕਿ ਐਤਵਾਰ ਨੂੰ ਵੀ ਜਾਰੀ ਰਿਹਾ।
ਇਹ ਵੀ ਪੜ੍ਹੋ : ਨਰਾਤਿਆਂ ’ਚ ਨੇਤਾਵਾਂ ਵੱਲੋਂ ਚੜ੍ਹਾਉਣ ਵਾਲੇ ਮੋਟੇ ਚੜ੍ਹਾਵੇ ’ਤੇ ਵੀ ਚੋਣ ਕਮਿਸ਼ਨ ਦੀ ਨਜ਼ਰ, ਦਿੱਤੇ ਇਹ ਆਦੇਸ਼
ਜੱਜ ਨੇ ਇਹ ਟਿੱਪਣੀ ਖਾਸ ਤੌਰ 'ਤੇ ਮਸਕ ਦੇ ਬਿਆਨ 'ਤੇ ਕੀਤੀ ਹੈ ਕਿ ਉਸ ਦੀ ਸੋਸ਼ਲ ਮੀਡੀਆ ਕੰਪਨੀ 'ਐਕਸ' ਕੁਝ ਖਾਤਿਆਂ ਨੂੰ ਬਲਾਕ ਕਰਨ ਦੇ ਅਦਾਲਤੀ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੀ। ਡੀ. ਮੋਰੇਸ ਨੇ ਲਿਖਿਆ, "ਬ੍ਰਾਜ਼ੀਲ ਦੀ ਨਿਆਂ ਪ੍ਰਣਾਲੀ ਵਿੱਚ ਰੁਕਾਵਟ ਦਾ ਨਿੰਦਣਯੋਗ ਵਿਵਹਾਰ, ਅਪਰਾਧ ਲਈ ਉਕਸਾਉਣਾ, ਅਦਾਲਤੀ ਆਦੇਸ਼ਾਂ ਦੀ ਅਣਆਗਿਆਕਾਰੀ ਦੀਆਂ ਜਨਤਕ ਧਮਕੀਆਂ ਅਤੇ (ਸੋਸ਼ਲ ਮੀਡੀਆ) ਪਲੇਟਫਾਰਮ ਤੋਂ ਭਵਿੱਖ ਵਿੱਚ ਸਹਿਯੋਗ ਦੀ ਘਾਟ - ਇਹ ਉਹ ਤੱਥ ਹਨ ਜੋ ਬ੍ਰਾਜ਼ੀਲ ਦੀ ਪ੍ਰਭੂਸੱਤਾ ਦਾ ਨਿਰਾਦਰ ਕਰਦੇ ਹਨ।
ਇਹ ਵੀ ਪੜ੍ਹੋ : ਮੰਨੇ-ਪ੍ਰਮੰਨੇ ਬਰਾਂਡਜ਼ ਦੇ ਬੈਂਡੇਜਜ਼ ’ਚ ਮਿਲੇ ਜ਼ਹਿਰੀਲੇ ਕੈਮੀਕਲ, ਕੈਂਸਰ ਵਰਗੀਆਂ ਬੀਮਾਰੀਆਂ ਦੀ ਚਿਤਾਵਨੀ
ਫੈਸਲੇ ਅਨੁਸਾਰ, ਕਥਿਤ ਤੌਰ 'ਤੇ ਸੁਪਰੀਮ ਕੋਰਟ ਦੇ ਜੱਜਾਂ ਦੇ ਖਿਲਾਫ ਬਦਨਾਮੀ ਵਾਲੀਆਂ ਜਾਅਲੀ ਖ਼ਬਰਾਂ ਫੈਲਾਉਣ ਵਾਲੇ ਅਤੇ ਡਿਜੀਟਲ ਮਿਲੀਸ਼ੀਆ ਵਜੋਂ ਜਾਣੇ ਜਾਂਦੇ ਲੋਕਾਂ ਦੇ ਇੱਕ ਨੈਟਵਰਕ ਦੇ ਖਿਲਾਫ ਜਾਂਚ ਦੇ ਹਿੱਸੇ ਵਜੋਂ 'ਐਕਸ' ਜਾਣਬੁੱਝ ਕੇ ਅਪਰਾਧਿਕ ਸੰਦ ਵਜੋਂ ਇਸਤੇਮਾਲ ਕੀਤੇ ਜਾਣ ਦੇ ਦੋਸ਼ ਵਿਚ ਮਸਕ ਵਿਰੁੱਧ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ MSP ਦੇ ਮੁਲਾਂਕਣ ਦੇ ਸੋਧ ਲਈ ਕਮੇਟੀ ਦਾ ਗਠਨ, ਅਗਲੀ ਰਣਨੀਤੀ ਦਾ ਕੀਤਾ ਐਲਾਨ
ਇਹ ਵੀ ਪੜ੍ਹੋ : ਪ੍ਰੇਮਾਨੰਦ ਮਹਾਰਾਜ ਜੀ ਕੋਲੋਂ ਆਸ਼ੀਰਵਾਦ ਲੈਣ ਪਹੁੰਚੀ ਹੇਮਾ ਮਾਲਿਨੀ, ਸੰਤਾਂ ਨੇ ਦਿੱਤੀ ਇਹ ਸਿੱਖਿਆ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤੁਰਕੀ ਨੇ ਗਾਜ਼ਾ ਨੂੰ ਭੇਜੀ 40 ਹਜ਼ਾਰ ਟਨ ਸਹਾਇਤਾ
NEXT STORY