ਮੈਲਬੌਰਨ (ਮਨਦੀਪ ਸਿੰਘ ਸੈਣੀ) - ਆਸਟਰੇਲੀਆ ਵਿਚ ਸ਼ੁਰੂ ਹੋਣ ਜਾ ਰਹੇ ਟੀ-ਟਵੰਟੀ(T-20) ਕ੍ਰਿਕਟ ਵਿਸ਼ਵ ਕੱਪ ਦੇ ਸਬੰਧ 'ਚ ਆਈਸੀਸੀ ਵੱਲੋਂ ਮੈਲਬਰਨ ਵਿੱਚ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿਚ ਭਾਗ ਲੈ ਰਹੀਆਂ ਟੀਮਾਂ ਦੇ 16 ਕਪਤਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ। 'ਕੈਪਟਨਜ਼ ਡੇਅ ' ਨਾਂ ਦੇ ਇਸ ਪ੍ਰੋਗਰਾਮ ਵਿੱਚ ਹਾਜ਼ਰ ਕਪਤਾਨਾਂ ਨੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੱਤੇ। ਨੌਜਵਾਨ ਮੁੰਡੇ-ਕੁੜੀਆਂ ਨੂੰ ਉਤਸ਼ਾਹਿਤ ਕਰਨ ਦੇ ਸਵਾਲ ਵਿਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਕਿਹਾ ਕਿ ਇਹ ਸਾਡੀ ਸਭ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਆਉਣ ਵਾਲੀ ਪੀਡ਼੍ਹੀ ਦਾ ਮਾਰਗ ਦਰਸ਼ਨ ਕਰੀਏ ਤਾਂ ਜੋ ਉਹ ਸਮੇਂ ਦੇ ਨਾਲ ਚੱਲ ਸਕਣ। ਉਨ੍ਹਾਂ ਕਿਹਾ ਕਿ ਕ੍ਰਿਕਟ ਇਕ ਸ਼ਾਨਦਾਰ ਖੇਡ ਹੈ ਅਤੇ ਅਸੀਂ ਚਾਹੁੰਦੇ ਹਾਂ ਕਿ ਆਉਣ ਵਾਲੀ ਪੀੜ੍ਹੀ ਖੇਡਾਂ ਦੀ ਪਾਲਣ ਕਰੇ ਤਾਂ ਜੋ ਖੇਡਾਂ ਨੂੰ ਵਧੀਆ ਤਰੀਕੇ ਨਾਲ ਖੇਡਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕ੍ਰਿਕਟ ਇਕ ਵਿਸ਼ਵ ਵਿਆਪੀ ਖੇਡ ਹੈ ਅਤੇ ਕ੍ਰਿਕਟ ਨੂੰ ਦੁਨੀਆਂ ਦੇ ਹਰ ਕੋਨੇ ਵਿਚ ਪਹੁੰਚਾਉਣਾ ਸਾਡੀ ਕੋਸ਼ਿਸ਼ ਹੈ ।
ਇਹ ਵੀ ਪੜ੍ਹੋ : ਪਾਕਿਸਤਾਨ ਦੇ ਇੱਕ ਹਸਪਤਾਲ ਦੀ ਛੱਤ ਤੋਂ ਮਿਲੀਆਂ 500 ਲਾਸ਼ਾਂ, ਕਈਆਂ ਦੇ ਅੰਗ ਗ਼ਾਇਬ
ਭਾਰਤ ਅਤੇ ਪਾਕਿਸਤਾਨ ਦੇ ਸਬੰਧਾਂ ਬਾਰੇ ਬੋਲਦਿਆਂ ਭਾਰਤੀ ਕਪਤਾਨ ਰੋਹਿਤ ਸ਼ਰਮਾ ਅਤੇ ਪਾਕਿਸਤਾਨੀ ਕਪਤਾਨ ਬਾਬਰ ਆਜ਼ਮ ਨੇ ਕਿਹਾ ਕਿ ਸਾਡੀ ਆਪਸੀ ਗੱਲਬਾਤ ਹਮੇਸ਼ਾ ਸੁਖਾਵੇਂ ਅਤੇ ਦੋਸਤਾਨਾ ਢੰਗ ਨਾਲ ਹੁੰਦੀ ਹੈ ।
ਅੱਜ ਪਾਕਿਸਤਾਨੀ ਕਪਤਾਨ ਬਾਬਰ ਆਜ਼ਮ ਦਾ ਜਨਮ ਦਿਨ ਹੋਣ ਕਰਕੇ ਬਾਕੀ ਕਪਤਾਨਾਂ ਵੱਲੋਂ ਵਧਾਈ ਦਿੱਤੀ ਗਈ । ਮੈਲਬਰਨ ਵਿੱਚ ਹੋਣ ਵਾਲੇ ਭਾਰਤ ਪਾਕਿਸਤਾਨ ਦੇ ਮੈਚ ਲਈ ਭਾਰਤੀ ਕਪਤਾਨ ਨੇ ਕਿਹਾ ਕਿ ਅਸੀਂ ਪੂਰੀ ਤਰ੍ਹਾਂ ਮੁਕਾਬਲੇ ਲਈ ਤਿਆਰ ਹਾਂ ਅਤੇ ਦਰਸ਼ਕਾਂ ਨੂੰ ਇਕ ਵਧੀਆ ਮੁਕਾਬਲਾ ਦੇਖਣ ਨੂੰ ਮਿਲੇਗਾ ।
ਇਹ ਵੀ ਪੜ੍ਹੋ : 2 ਹਜ਼ਾਰ ਰੁਪਏ ਦੀ ਲਾਟਰੀ 'ਚ ਜਿੱਤਿਆ 28 ਕਰੋੜ ਦਾ ਘਰ, ਹੁਣ ਵੇਚਣ ਲਈ ਹੈ ਤਿਆਰ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਗਲਾਸਗੋ: ਕੌਂਸਲ ਜਨਰਲ ਆਫ ਇੰਡੀਆ ਐਡਿਨਬਰਾ ਵੱਲੋਂ ਲਗਾਏ ਕੈਂਪ ਦਾ ਸੈਂਕੜੇ ਲੋਕਾਂ ਨੇ ਲਿਆ ਲਾਹਾ
NEXT STORY