ਮਿਲਾਨ ਇਟਲੀ (ਸਾਬੀ ਚੀਨੀਆ )- ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜਾ ਨੂੰ ਮੁੱਖ ਰੱਖਕੇ ਦੇਸ਼ ਵਿਦੇਸ਼ ਵਿੱਚ ਵੱਸਦੀਆਂ ਸਿੱਖ ਸੰਗਤਾਂ ਵੱਲੋਂ ਗੁਰਮਿਤ ਸਮਾਗਮ ਕਰਵਾਏ ਜਾ ਰਹੇ ਹਨ।ਇਸੇ ਤਰ੍ਹਾਂ ਇਟਲੀ ਦੀ ਲਾਤੀਨਾ ਵਿੱਚ ਪੈਂਦੇ ਗੁਰਦੁਆਰਾ ਸਿੰਘ ਸਭਾ ਬੋਰਗੋ ਹਰਮਾਦਾ ਵਿਖੇ ਵੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਗੁਰਮਿਤ ਸਮਾਗਮ ਕਰਵਾਇਆ ਗਿਆ।
ਇਹ ਵੀ ਪੜ੍ਹੋ : ਇਟਲੀ : 25 ਦਸੰਬਰ ਨੂੰ ਮਨਾਇਆ ਜਾਵੇਗਾ ਕਾਸਤਲਗੌਮਬੈਰਤੋ ਵਿਖੇ ਕ੍ਰਿਸਮਸ ਦਾ ਦਿਹਾੜਾ
ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਉਪਰੰਤ ਭਾਈ ਤਰਸੇਮ ਸਿੰਘ ਜੀ ਦੇ ਕਵੀਸ਼ਰੀ ਜੱਥੇ ਨੇ ਕਵੀਸ਼ਰੀ ਵਾਰਾਂ ਨਾਲ ਸੰਗਤਾਂ ਨੂੰ ਨੌਵੀਂ ਪਾਤਸ਼ਾਹੀ ਦੇ ਸ਼ਹੀਦੀ ਸਫ਼ਰ ਦਾ ਗੌਰਵਮਈ ਇਤਿਹਾਸ ਸਰਵਣ ਕਰਵਾਇਆ ਗਿਆ। ਉਪਰੰਤ ਭਾਈ ਸਰਬਜੀਤ ਸਿੰਘ ਮਾਣਕਪੁਰੀ, ਸਤਪਾਲ ਸਿੰਘ ਗਰਚਾ ਅਤੇ ਸਾਥੀਆਂ ਦੇ ਕਵੀਸ਼ਰੀ ਜੱਥੇ ਨੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਲਾਸਾਨੀ ਸ਼ਹਾਦਤ ਦੇ ਇਤਿਹਾਸਕ ਪ੍ਰਸੰਗ ਨੂੰ ਸੰਗਤਾਂ ਨਾਲ ਸਾਂਝਾ ਕੀਤਾ।
ਉਹਨਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਮਨੁੱਖਤਾ ਲਈ ਮਾਰਗ ਦਰਸ਼ਨ ਹੈ। ਜੋ ਕਿ ਮਜਲੂਮਾਂ ਦੇ ਹੱਕ ਵਿੱਚ ਖੜਨ ਦਾ ਸੁਨੇਹਾ ਦਿੰਦੀ ਹੈ। ਜਿਸ ਤਰ੍ਹਾਂ ਤੇਗ਼ ਬਹਾਦਰ ਜੀ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਸ਼ਹਾਦਤ ਦੇ ਕੇ ਜਬਰ ਦਾ ਮੁਕਾਬਲਾ ਸਬਰ ਨਾਲ ਕਰਨਾ ਸਿੱਖਾਇਆ ਸੀ ਇਸ ਦੀ ਮਿਸਾਲ ਇਤਿਹਾਸ ਵਿਚ ਕੀਤੇ ਨਹੀ ਮਿਲਦੀ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਆਏ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਨਾਲ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਸੰਗਤਾਂ ਨੂੰ ਗੁਰਮਤਿ ਵਿਚਾਰਧਾਰਾ ਨਾਲ ਜੁੜਨ ਅਤੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਵੀ ਪ੍ਰੇਰਨਾ ਦਿੱਤੀ।
ਇਹ ਵੀ ਪੜ੍ਹੋ : ਪੋਪ ਨੇ ਮੌਤ ਤੋਂ ਬਾਅਦ ਬੇਸਿਲਿਕਾ 'ਚ ਦਫ਼ਨਾਏ ਜਾਣ ਦੀ ਇੱਛਾ ਕੀਤੀ ਪ੍ਰਗਟ
ਉਹਨਾਂ ਦੱਸਿਆ ਕਿ ਸ਼ਹੀਦੀ ਦਿਹਾੜਿਆ ਨੂੰ ਸਮਰਪਿਤ 20 ਨਵੰਬਰ ਤੋਂ ਸ਼੍ਰੀ ਸੁਖਮਨੀ ਸਾਹਿਬ ਦੇ ਜਾਪ ਹਰ ਰੋਜ ਕੀਤੇ ਜਾ ਰਹੇ ਹਨ। ਇਸ ਮੌਕੇ ਗੁਰੂ ਦੇ ਲੰਗਰ ਅਟੁੱਟ ਵਰਤਾਏ ਗਏ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਸੇਵਾਦਾਰ ਗੁਰਮੁੱਖ ਸਿੰਘ ਹਜਾਰਾ, ਲ਼ਖਵਿੰਦਰ ਸਿੰਘ, ਲਖਵੀਰ ਸਿੰਘ ਲਸਾੜਾ ਵਾਈਸ ਪ੍ਰਧਾਨ, ਅਮਨਪ੍ਰੀਤ ਸਿੰਘ ਖਜਾਨਚੀ, ਜਗਰੂਪ ਸਿੰਘ ਸੈਕੇਟਰੀ, ਸੁੱਖ ਸਿੰਘ ਬੁੱਟਰ,ਕੇਵਲ ਸਿੰਘ ਬਲਜਿੰਦਰ ਸਿੰਘ, ਰਾਜਬੀਰ ਸਿੰਘ, ਅਮਰਜੀਤ ਸਿੰਘ, ਰਣਧੀਰ ਸਿੰਘ, ਤਰਸੇਮ ਸਿੰਘ, ਕੁਲਵਿੰਦਰ ਸਿੰਘ, ਹੈਡ ਗ੍ਰੰਥੀ ਭਾਈ ਅੰਗਰੇਜ ਸਿੰਘ ਆਦਿ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਮਰੀਕਾ 'ਚ ਹੋਵੇਗੀ ਲੱਖਾਂ ਨੌਕਰੀਆਂ 'ਚ ਕਟੌਤੀ! ਭਾਰਤੀ ਹੋਣਗੇ ਪ੍ਰਭਾਵਿਤ
NEXT STORY