ਜਕਾਰਤਾ— ਇੰਡੋਨੇਸ਼ੀਆ 'ਚ ਐਤਵਾਰ ਨੂੰ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ (ਕੋਵਿਡ-19) ਦੇ 857 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਇੱਥੇ ਸੰਕ੍ਰਮਿਤਾਂ ਦੀ ਗਿਣਤੀ 38,277 ਹੋ ਗਈ ਹੈ।
ਉੱਥੇ ਹੀ, ਕੋਰੋਨਾ ਵਾਇਰਸ ਨਾਲ ਪ੍ਰਭਾਵਿਤ 43 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 2,134 'ਤੇ ਪਹੁੰਚ ਗਈ ਹੈ। ਸਿਹਤ ਮੰਤਰਾਲਾ ਦੇ ਬੁਲਾਰੇ ਅਚਮਦ ਯੂਰੀਐਂਟੋ ਨੇ ਅੱਜ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੋਰੋਨਾ ਸੰਕ੍ਰਮਿਤ 755 ਮਰੀਜ਼ਾਂ ਨੂੰ ਉਨ੍ਹਾਂ ਦੀ ਸਿਹਤ ਠੀਕ ਹੋਣ 'ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਇੰਡੋਨੇਸ਼ੀਆ 'ਚ ਹੁਣ ਤੱਕ ਕੋਰੋਨਾ ਸੰਕਰਮਣ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 14,531 ਹੋ ਗਈ ਹੈ। ਦੇਸ਼ ਦੇ ਸਾਰੇ 34 ਸੂਬਿਆਂ 'ਚ ਮਹਾਮਾਰੀ ਨੇ ਆਪਣੇ ਪੈਰ ਪਸਾਰ ਲਏ ਹਨ। ਪਿਛਲੇ 24 ਘੰਟਿਆਂ ਦੌਰਾਨ 6 ਸੂਬਿਆਂ ਰਿਆਊ, ਰਿਆਊ ਦੀਪ, ਜਾਮਬੀ, ਸੈਂਟਰਲ ਕਾਲੀਮੰਤਨ, ਨਾਰਥ ਕਾਲੀਮੰਤਨ ਅਤੇ ਗੋਰੋਂਟਾਲੋ ਤੋਂ ਕੋਈ ਵੀ ਕੋਰੋਨਾ ਪਾਜ਼ੀਟਿਵ ਦਾ ਮਾਮਲਾ ਸਾਹਮਣੇ ਨਹੀਂ ਆਇਆ ਸੀ। ਇੰਡੋਨੇਸ਼ੀਆ ਸਰਕਾਰ ਨਵੀਂ ਯੋਜਨਾ ਬਣਾਉਣ ਦੀ ਤਿਆਰੀ ਕਰ ਰਹੀ ਹੈ, ਜਿਸ ਤਹਿਤ ਲੋਕਾਂ ਨੂੰ ਆਪਣਾ ਨਿਰੰਤਰ ਕਾਰਜਾਂ ਨੂੰ ਦੁਬਾਰਾ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ ਜਾਵੇਗੀ।
ਦੋ ਦਿਨ ਪਹਿਲਾਂ ਹੀ ਬਰਤਾਨੀਆ ਦੀ ਸਰਕਾਰ ਨੇ ਖੋਲ੍ਹੇ ਧਾਰਮਿਕ ਅਸਥਾਨ
NEXT STORY