ਬਰਲਿਨ (ਇੰਟ.) : ਇਕ ਸਰਵੇਖਣ ਵਿਚ ਸਾਹਮਣੇ ਆਇਆ ਹੈ ਕਿ ਜਰਮਨੀ ਵਿਚ ਸਕੂਲੀ ਬੱਚੇ ਇਸਲਾਮ ਅਪਣਾ ਰਹੇ ਹਨ। ਇਕ ਅਧਿਐਨ ਵਿਚ ਕਿਹਾ ਗਿਆ ਹੈ ਕਿ ਇਹ ਬੱਚੇ ਅਜਿਹਾ ਇਸ ਲਈ ਕਰ ਰਹੇ ਹਨ, ਕਿਉਂਕਿ ਉਹ ਖੁਦ ਨੂੰ ‘ਬਾਹਰੀ’ ਮਹਿਸੂਸ ਕਰਦੇ ਹਨ ਅਤੇ ਅਜਿਹੀ ਸਥਿਤੀ ਵਿਚ ਇਹ ਬੱਚੇ ਇਸਲਾਮ ਅਪਣਾਉਣ ਲਈ ਤਿਆਰ ਹੋ ਜਾਂਦੇ ਹਨ।
ਇਹ ਵੀ ਪੜ੍ਹੋ - ਲੰਡਨ ਦਾ ਰੇਲਵੇ ਸਟੇਸ਼ਨ ਬਣਿਆ ਬੇਹੱਦ ਖ਼ਤਰਨਾਕ, ਚਿਤਾਵਨੀ ਦੇਣ ਲਈ ਥਾਂ-ਥਾਂ ’ਤੇ ਲਿਖਿਆ ‘ਮਾਈਂਡ ਦ ਗੈਪ’
ਜਰਮਨ ਟੈਬਲਾਇਡ ਬਿਲਡ ਅਨੁਸਾਰ ਇਕ ਰਾਜ ਸੁਰੱਖਿਆ ਅਧਿਕਾਰੀ ਨੇ ਕਿਹਾ ਕਿ ਜਰਮਨ ਬੱਚਿਆਂ ਦੇ ਮਾਪੇ ਵੱਡੀ ਗਿਣਤੀ ਵਿਚ ਕਾਉਂਸਲਿੰਗ ਕੇਂਦਰਾਂ ਵਿਚ ਜਾ ਰਹੇ ਹਨ, ਇਸ ਦਾ ਕਾਰਨ ਇਹ ਹੈ ਕਿ ਈਸਾਈ ਬੱਚੇ ਆਪਣਾ ਧਰਮ ਬਦਲਣਾ ਚਾਹੁੰਦੇ ਹਨ, ਕਿਉਂਕਿ ਇਨ੍ਹਾਂ ਬੱਚਿਆਂ ਨੂੰ ਲੱਗਦਾ ਹੈ ਕਿ ਉਹ ਆਪਣੇ ਹੀ ਦੇਸ਼ ਵਿਚ ‘ਬਾਹਰੀ’ ਹਨ ਅਤੇ ਧਰਮ ਪਰਿਵਰਤਨ ਤੋਂ ਬਾਅਦ ਉਹ ‘ਬਾਹਰੀ’ ਮਹਿਸੂਸ ਨਹੀਂ ਕਰਨਗੇ। ਖ਼ਾਸ ਗੱਲ ਇਹ ਹੈ ਕਿ ਬਰਲਿਨ ਅਤੇ ਫਰੈਂਕਫਰਟ ਵਰਗੇ ਵੱਡੇ ਸ਼ਹਿਰਾਂ ਦੇ ਕਈ ਸਕੂਲਾਂ ’ਚ ਮੁਸਲਿਮ ਬੱਚਿਆਂ ਦੀ ਗਿਣਤੀ 80 ਫ਼ੀਸਦੀ ਤੋਂ ਜ਼ਿਆਦਾ ਹੈ।
ਇਹ ਵੀ ਪੜ੍ਹੋ - 'ਮੋਟਾ' ਹੋਣ ਕਾਰਨ ਪਿਓ ਨੇ 6 ਸਾਲਾ ਪੁੱਤ ਨੂੰ ਟ੍ਰੈਡਮਿਲ 'ਤੇ ਦੌੜਨ ਲਈ ਕੀਤਾ ਮਜ਼ਬੂਰ, ਹੋਈ ਮੌਤ, ਦੇਖੋ ਦਰਦਨਾਕ ਵੀਡੀਓ
ਜਰਮਨ ਸਕੂਲਾਂ ਵਿਚ ਪੜ੍ਹ ਰਹੇ ਕਈ ਮੁਸਲਿਮ ਵਿਦਿਆਰਥੀ ਸੀਰੀਆ, ਅਫਗਾਨਿਸਤਾਨ ਅਤੇ ਇਰਾਕ ਵਰਗੇ ਕੱਟੜਪੰਥੀ ਇਸਲਾਮੀ ਪਰਿਵਾਰਾਂ ਤੋਂ ਆਉਂਦੇ ਹਨ। ਰਾਜ ਸੁਰੱਖਿਆ ਅਧਿਕਾਰੀ ਨੇ ਕਿਹਾ, ‘ਜਦੋਂ ਲੜਕੀਆਂ ਸਕੂਲ ਵਿਚ ਪੱਛਮੀ ਰੀਤੀ-ਰਿਵਾਜ ਦਾ ਵਿਵਹਾਰ ਕਰਦੀਆਂ ਹਨ ਤਾਂ ਮੁਸਲਿਮ ਵਿਦਿਆਰਥੀ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਨੂੰ ਆਪਣੇ ਸਨਮਾਨ ਦੀ ਰੱਖਿਆ ਕਰਨੀ ਚਾਹੀਦੀ ਹੈ। ਇਹ ਕੁੜੀਆਂ ਆਪਣਾ ਸਿਰ ਨਹੀਂ ਢੱਕਦੀਆਂ ਜਾਂ ਲੜਕਿਆਂ ਨੂੰ ਨਹੀਂ ਮਿਲਦੀਆਂ ਤਾਂ ਮੁਸਲਿਮ ਵਿਦਿਆਰਥੀ ਉਨ੍ਹਾਂ ਨੂੰ ਇਸਲਾਮ ਬਾਰੇ ਦੱਸਦੇ ਹਨ ਅਤੇ ਉਨ੍ਹਾਂ ਨੂੰ ਕੱਟੜ ਮੁਸਲਮਾਨਾਂ ਵਾਂਗ ਵਿਵਹਾਰ ਕਰਨ ਦੀ ਚੇਤਾਵਨੀ ਦਿੰਦੇ ਹਨ।’
ਇਹ ਵੀ ਪੜ੍ਹੋ - ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਚਾਂਦੀ ਵੀ ਹੋਈ ਸਸਤੀ, ਖਰੀਦਦਾਰੀ ਤੋਂ ਪਹਿਲਾਂ ਚੈੱਕ ਕਰੋ ਅੱਜ ਦਾ ਰੇਟ
67.8 ਫ਼ੀਸਦੀ ਵਿਦਿਆਰਥੀਆਂ ਨੇ ਮੰਨਿਆ ਕਾਨੂੰਨ ਤੋਂ ਜ਼ਿਆਦਾ ਮਹੱਤਵਪੂਰਨ ਕੁਰਾਨ
ਡੇਲੀ ਮੇਲ ਦੀ ਰਿਪੋਰਟ ਮੁਤਾਬਕ ਜਰਮਨੀ ਦੇ ਸੂਬੇ ‘ਲੋਅਰ ਸੈਕਸੋਨੀ’ ਦੇ ਕ੍ਰਿਮੀਨਲ ਰਿਸਰਚ ਇੰਸਟੀਚਿਊਟ ਵੱਲੋਂ ਕੀਤੇ ਗਏ ਅਧਿਐਨ ’ਚ ਪਾਇਆ ਗਿਆ ਕਿ ਸਰਵੇਖਣ ’ਚ ਹਿੱਸਾ ਲੈਣ ਵਾਲੇ 67.8 ਫ਼ੀਸਦੀ ਵਿਦਿਆਰਥੀਆਂ ਨੇ ਕਿਹਾ ਕਿ ਕੁਰਾਨ ਜਰਮਨੀ ਦੇ ਕਾਨੂੰਨਾਂ ਤੋਂ ਜ਼ਿਆਦਾ ਮਹੱਤਵਪੂਰਨ ਹੈ। ਇਨ੍ਹਾਂ ’ਚੋਂ 45.6 ਫ਼ੀਸਦੀ ਵਿਦਿਆਰਥੀਆਂ ਮੰਨਦੇ ਹਨ ਕਿ ਇਸਲਾਮੀ ਧਰਮ ਤੰਤਰ ਸਰਕਾਰ ਦਾ ਸਭ ਤੋਂ ਵਧੀਆ ਰੂਪ ਹੈ।
ਇਹ ਵੀ ਪੜ੍ਹੋ - LPG ਗੈਸ ਸਿਲੰਡਰ ਤੋਂ ਲੈ ਕੇ ਬੈਂਕ ਖਾਤਿਆਂ ਦੇ ਨਿਯਮਾਂ 'ਚ 1 ਮਈ ਤੋਂ ਹੋਣ ਜਾ ਰਿਹਾ ਬਦਲਾਅ, ਜੇਬ 'ਤੇ ਪਵੇਗਾ ਅਸਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ : ਜਸਦੀਪ ਸਿੰਘ ਜੱਸੀ ‘ਡਾਕਟਰੇਟ ਇਨ ਹਿਉਮੇਨ ਲੈਟਰਸ’ ਦੀ ਡਿਗਰੀ ਨਾਲ ਸਨਮਾਨਿਤ
NEXT STORY