ਇੰਟਰਨੈਸ਼ਨਲ ਡੈਸਕ- ਫਰਾਂਸ ਵਿੱਚ ਭਾਰਤੀ ਦੂਤਾਵਾਸ ਨੂੰ ਮਨੁੱਖੀ ਤਸਕਰੀ ਦੇ ਸ਼ੱਕ ਵਿੱਚ ਭਾਰਤੀਆਂ ਸਮੇਤ 303 ਲੋਕਾਂ ਨੂੰ ਲੈ ਕੇ ਨਿਕਾਰਾਗੁਆ ਜਾ ਰਹੀ ਇੱਕ ਉਡਾਣ ਨੂੰ ਫਰਾਂਸ ਵਿੱਚ ਉਤਾਰੇ ਜਾਣ ਤੋਂ ਬਾਅਦ ਆਪਣੇ ਨਾਗਰਿਕਾਂ ਤੱਕ ਡਿਪਲੋਮੈਟ ਪਹੁੰਚ ਮਿਲ ਗਈ ਹੈ। ਇਹ ਜਹਾਜ਼ 303 ਯਾਤਰੀਆਂ ਨੂੰ ਲੈ ਕੇ ਸੰਯੁਕਤ ਅਰਬ ਅਮੀਰਾਤ (ਯੂਏਈ) ਤੋਂ ਨਿਕਾਰਾਗੁਆ ਜਾ ਰਿਹਾ ਸੀ। ਫਰਾਂਸ ਦੇ ਅਧਿਕਾਰੀਆਂ ਨੇ ਵੀਰਵਾਰ ਨੂੰ ਮਨੁੱਖੀ ਤਸਕਰੀ ਦੇ ਸ਼ੱਕ 'ਚ ਇਸ ਨੂੰ ਹਿਰਾਸਤ 'ਚ ਲਿਆ। ਸਥਾਨਕ ਮੀਡੀਆ ਨੇ ਫਰਾਂਸੀਸੀ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ।
ਫਰਾਂਸ 'ਚ ਭਾਰਤੀ ਦੂਤਾਵਾਸ ਨੇ ਐਕਸ 'ਤੇ ਇਕ ਪੋਸਟ 'ਚ ਕਿਹਾ ਕਿ ਫ੍ਰਾਂਸਿਸੀ ਅਧਿਕਾਰੀਆਂ ਨੇ ਸਾਨੂੰ ਸੂਚਿਤ ਕੀਤਾ ਕਿ ਦੁਬਈ ਤੋਂ ਨਿਕਾਰਾਗੁਆ ਜਾ ਰਹੇ 303 ਲੋਕਾਂ, ਜਿਨ੍ਹਾਂ 'ਚ ਜ਼ਿਆਦਾਤਰ ਭਾਰਤੀ ਮੂਲ ਦੇ ਲੋਕ ਹਨ, ਉਨ੍ਹਾਂ ਨੂੰ ਇਕ ਫ੍ਰਾਂਸਿਸੀ ਹਵਾਈ ਅੱਡੇ 'ਤੇ ਤਕਨੀਕੀ ਪੜਾਵ ਦੇ ਦੌਰਾਨ ਹਿਰਾਸਤ 'ਚ ਲਿਆ ਗਿਆ ਹੈ। ਦੂਤਾਵਾਸ ਦੀ ਟੀਮ ਪਹੁੰਚ ਗਈ ਹੈ ਅਤੇ ਭਾਰਤੀ ਨਾਰਗਿਰਾਂ ਦੇ ਲਈ ਰਾਜਨਿਕ ਪਹੁੰਚ ਪ੍ਰਾਪਤ ਕਰ ਲਈ ਹੈ। ਅਸੀਂ ਸਥਿਤੀ 'ਤੇ ਨਜ਼ਰ ਰੱਖੇ ਹੋਏ ਹਨ, ਨਾਲ ਹੀ ਯਾਤਰੀਆਂ ਦੀ ਸੁਰੱਖਿਆ ਵੀ ਸੁਨਿਸ਼ਚਿਤ ਕਰ ਰਹੇ ਹਨ।
‘ਲੇ ਮੋਂਡੇ’ ਅਖਬਾਰ ਦੀ ਖਬਰ ਮੁਤਾਬਕ ਦੇਸ਼-ਵਿਰੋਧੀ-ਸੰਗਠਿਤ ਅਪਰਾਧ ਦੇ ਮਾਮਲਿਆਂ ਨਾਲ ਨਜਿੱਠਣ ਵਾਲੀ ਇਕਾਈ ਜੁਨਾਲਕੋ ਨੇ ਜਾਂਚ ਆਪਣੇ ਹੱਥ ਵਿਚ ਲੈ ਲਈ ਹੈ। ਪੈਰਿਸ ਦੇ ਸਰਕਾਰੀ ਵਕੀਲ ਦੇ ਦਫ਼ਤਰ ਨੇ ਇਕ ਬਿਆਨ ਵਿਚ ਕਿਹਾ ਕਿ ਵਿਸ਼ੇਸ਼ ਜਾਂਚਕਰਤਾ ਜਹਾਜ਼ ਵਿਚ ਸਵਾਰ ਸਾਰੇ ਯਾਤਰੀਆਂ ਤੋਂ ਪੁੱਛਗਿੱਛ ਕਰ ਰਹੇ ਹਨ ਅਤੇ ਅਗਲੇਰੀ ਜਾਂਚ ਲਈ ਦੋ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
ਅਧਿਕਾਰੀ ਨੇ ਦੱਸਿਆ ਕਿ ਰੋਮਾਨੀਆ ਦੀ ਕੰਪਨੀ ਲੀਜੈਂਡ ਏਅਰਲਾਈਨਜ਼ ਦਾ ਏ340 ਜਹਾਜ਼ ਵੀਰਵਾਰ ਨੂੰ ਉਤਰਨ ਤੋਂ ਬਾਅਦ ਵੈਟਰੀ ਹਵਾਈ ਅੱਡੇ 'ਤੇ ਖੜ੍ਹਾ ਰਿਹਾ। ਵੈਟਰੀ ਏਅਰਪੋਰਟ, ਪੈਰਿਸ ਤੋਂ 150 ਕਿਲੋਮੀਟਰ ਪੂਰਬ ਵਿੱਚ ਸਥਿਤ ਹੈ, ਜ਼ਿਆਦਾਤਰ ਵਪਾਰਕ ਜਹਾਜ਼ਾਂ ਦਾ ਸੰਚਾਲਨ ਹੁੰਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਇਜ਼ਰਾਈਲ ਦੇ ਹਮਲੇ 'ਚ ਹੁਣ ਤੱਕ 20 ਹਜ਼ਾਰ ਤੋਂ ਵੱਧ ਫਲਸਤੀਨੀਆਂ ਦੀ ਮੌਤ
NEXT STORY