ਕਾਬੁਲ (ਬਿਊਰੋ) ਤਾਲਿਬਾਨ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਇੱਕ ਸ਼ਖ਼ਸ ਦੀ ਹੱਤਿਆ ਦੇ ਦੋਸ਼ੀ ਵਿਅਕਤੀ ਨੂੰ ਜਨਤਕ ਤੌਰ 'ਤੇ ਮੌਤ ਦੇ ਘਾਟ ਉਤਾਰ ਦਿੱਤਾ। ਪਿਛਲੇ ਸਾਲ ਅਫਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਇਹ ਪਹਿਲੀ ਜਨਤਕ ਮੌਤ ਦੀ ਸਜ਼ਾ ਹੈ।ਤਾਲਿਬਾਨ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਅਫਗਾਨਿਸਤਾਨ ਦੇ ਨਵੇਂ ਸ਼ਾਸਕਾਂ ਦੇ ਅਗਸਤ 2021 ਵਿੱਚ ਤਾਲਿਬਾਨ ਦੁਆਰਾ ਦੇਸ਼ 'ਤੇ ਕਬਜ਼ਾ ਕਰਨ ਤੋਂ ਬਾਅਦ ਲਾਗੂ ਕੀਤੀਆਂ ਗਈਆਂ ਕਠੋਰ ਨੀਤੀਆਂ ਨੂੰ ਜਾਰੀ ਰੱਖਣ ਅਤੇ ਇਸਲਾਮੀ ਕਾਨੂੰਨ, ਜਾਂ ਸ਼ਰੀਆ ਦੀ ਆਪਣੀ ਵਿਆਖਿਆ 'ਤੇ ਕਾਇਮ ਰਹਿਣ ਦੇ ਇਰਾਦਿਆਂ ਨੂੰ ਸਾਹਮਣੇ ਲਿਆਉਂਦੀ ਹੈ।
ਤਾਲਿਬਾਨ ਸਰਕਾਰ ਦੇ ਬੁਲਾਰੇ ਜ਼ਬੀਉੱਲ੍ਹਾ ਮੁਜਾਹਿਦ ਦੇ ਅਨੁਸਾਰ ਦੋਸ਼ੀ ਵਿਅਕਤੀ ਨੂੰ ਪੱਛਮੀ ਫਰਾਹ ਸੂਬੇ ਵਿੱਚ ਸੈਂਕੜੇ ਲੋਕਾਂ ਅਤੇ ਰਾਜਧਾਨੀ ਕਾਬੁਲ ਅਤੇ ਸੂਬੇ ਵਿੱਚ ਤਾਲਿਬਾਨ ਦੇ ਕਈ ਉੱਚ ਅਧਿਕਾਰੀਆਂ ਦੇ ਸਾਹਮਣੇ ਫਾਂਸੀ ਦਿੱਤੀ ਗਈ।ਮੁਜਾਹਿਦ ਨੇ ਕਿਹਾ ਕਿ ਇਹ ਸਜ਼ਾ ਕਾਰਜਕਾਰੀ ਗ੍ਰਹਿ ਮੰਤਰੀ ਸਿਰਾਜੂਦੀਨ ਹੱਕਾਨੀ, ਕਾਰਜਕਾਰੀ ਉਪ ਪ੍ਰਧਾਨ ਮੰਤਰੀ ਅਬਦੁਲ ਗਨੀ ਬਰਾਦਰ ਦੇ ਨਾਲ-ਨਾਲ ਦੇਸ਼ ਦੇ ਚੀਫ਼ ਜਸਟਿਸ, ਕਾਰਜਕਾਰੀ ਵਿਦੇਸ਼ ਮੰਤਰੀ ਅਤੇ ਕਾਰਜਕਾਰੀ ਸਿੱਖਿਆ ਮੰਤਰੀ ਸਮੇਤ ਦਰਜਨ ਤੋਂ ਵੱਧ ਸੀਨੀਅਰ ਤਾਲਿਬਾਨ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸੁਣਾਈ ਗਈ। ਮੁਜਾਹਿਦ ਨੇ ਕਿਹਾ ਕਿ ਸਜ਼ਾ ਸੁਣਾਉਣ ਦਾ ਫ਼ੈਸਲਾ ਬਹੁਤ ਧਿਆਨ ਨਾਲ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਦੇ ਲਈ ਦੇਸ਼ ਦੀਆਂ ਤਿੰਨ ਉੱਚ ਅਦਾਲਤਾਂ ਅਤੇ ਤਾਲਿਬਾਨ ਦੇ ਸੁਪਰੀਮ ਲੀਡਰ ਮੁੱਲਾ ਹਿਬਤੁੱਲਾ ਅਖੁੰਦਜ਼ਾਦਾ ਦੀ ਮਨਜ਼ੂਰੀ ਲਈ ਗਈ ਸੀ।
ਪੜ੍ਹੋ ਇਹ ਅਹਿਮ ਖ਼ਬਰ-ਨਾਟਕੀ ਮਹਾਦੋਸ਼ ਤੋਂ ਬਾਅਦ ਦੀਨਾ ਬੋਲੁਆਰਤੇ ਬਣੀ ਪੇਰੂ ਦੀ ਪਹਿਲੀ ਮਹਿਲਾ ਰਾਸ਼ਟਰਪਤੀ
ਮੌਤ ਦੀ ਸਜ਼ਾ ਸੁਣਾਏ ਗਏ ਹੇਰਾਤ ਸੂਬੇ ਦੇ ਰਹਿਣ ਵਾਲੇ ਤਾਜਮੀਰ ਨੂੰ ਪੰਜ ਸਾਲ ਪਹਿਲਾਂ ਇਕ ਵਿਅਕਤੀ ਦੀ ਹੱਤਿਆ ਕਰਨ ਅਤੇ ਉਸ ਦਾ ਮੋਟਰਸਾਈਕਲ ਅਤੇ ਫ਼ੋਨ ਚੋਰੀ ਕਰਨ ਦਾ ਦੋਸ਼ੀ ਪਾਇਆ ਗਿਆ ਸੀ।ਇਹ ਸਜ਼ਾ ਦੇਸ਼ ਦੀ ਸੁਪਰੀਮ ਕੋਰਟ ਵੱਲੋਂ ਹਾਲ ਹੀ ਦੇ ਹਫ਼ਤਿਆਂ ਵਿੱਚ ਕਈ ਸੂਬਿਆਂ ਵਿੱਚ ਲੁੱਟ-ਖੋਹ ਅਤੇ ਵਿਭਚਾਰ ਵਰਗੇ ਅਪਰਾਧਾਂ ਦੇ ਦੋਸ਼ੀ ਪੁਰਸ਼ਾਂ ਅਤੇ ਔਰਤਾਂ ਨੂੰ ਜਨਤਕ ਤੌਰ 'ਤੇ ਕੋੜੇ ਮਾਰਨ ਦੇ ਐਲਾਨ ਤੋਂ ਬਾਅਦ ਆਈ। 1990 ਦੇ ਕਠੋਰ ਤਾਲਿਬਾਨ ਸ਼ਾਸਨ ਵਿੱਚ ਵਾਪਸੀ ਦੀ ਸੰਭਾਵਨਾ ਹੈ। ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਦਫਤਰ ਦੇ ਬੁਲਾਰੇ ਨੇ ਪਿਛਲੇ ਮਹੀਨੇ ਤਾਲਿਬਾਨ ਅਧਿਕਾਰੀਆਂ ਨੂੰ ਅਫਗਾਨਿਸਤਾਨ ਵਿੱਚ ਜਨਤਕ ਕੋੜੇ ਮਾਰਨ ਨੂੰ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ ਸੀ। ਜਦੋਂ ਕਿ ਤਾਲਿਬਾਨ ਦੇ ਸਰਵਉੱਚ ਅਧਿਆਤਮਕ ਨੇਤਾ ਨੇ ਨਵੰਬਰ ਵਿਚ ਜੱਜਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਸ਼ਰੀਆ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਨਾਟਕੀ ਮਹਾਦੋਸ਼ ਤੋਂ ਬਾਅਦ ਦੀਨਾ ਬੋਲੁਆਰਤੇ ਬਣੀ ਪੇਰੂ ਦੀ ਪਹਿਲੀ ਮਹਿਲਾ ਰਾਸ਼ਟਰਪਤੀ
NEXT STORY