ਕਾਬੁਲ-ਤਾਲਿਬਾਨ ਨੇ ਦੋ ਦਿਨ ਪਹਿਲਾਂ ਇਕ ਆਤਮਘਾਤੀ ਹਮਲੇ ਤੋਂ ਬਾਅਦ ਵੱਡੀ ਗਿਣਤੀ 'ਚ ਲੋਕਾਂ ਨੂੰ ਇਕੱਠਾ ਹੋਣ ਤੋਂ ਰੋਕਣ ਲਈ ਸ਼ਨੀਵਾਰ ਨੂੰ ਕਾਬੁਲ ਹਵਾਈ ਅੱਡੇ ਨੇੜੇ ਵਾਧੂ ਬਲਾਂ ਨੂੰ ਤਾਇਨਾਤ ਕੀਤਾ। ਅਮਰੀਕਾ ਨੂੰ 31 ਅਗਸਤ ਤੱਕ ਆਪਣੇ ਸਾਰੇ ਫੌਜੀਆਂ ਦੀ ਵਾਪਸੀ ਦੇ ਕੰਮ ਨੂੰ ਪੂਰਾ ਕਰਨਾ ਹੈ ਅਤੇ ਇਸ ਤੋਂ ਪਹਿਲਾਂ ਇਹ ਹਮਲਾ ਹੋਇਆ ਸੀ। ਤਾਲਿਬਾਨ ਨੇ ਹਵਾਈ ਅੱਡੇ ਵੱਲ ਜਾਣ ਵਾਲੀਆਂ ਸੜਕਾਂ 'ਤੇ ਵਾਧੂ ਜਾਂਚ ਚੌਕੀਆਂ ਬਣਾਈਆਂ ਹਨ ਜਿਨ੍ਹਾਂ 'ਚ ਤਾਲਿਬਾਨ ਦੇ ਵਰਦੀਧਾਰੀ ਲੜਾਕੇ ਤਾਇਨਾਤ ਹਨ।
ਇਹ ਵੀ ਪੜ੍ਹੋ : ਬ੍ਰਿਟੇਨ 'ਚ 12 ਤੋਂ 15 ਸਾਲ ਦੇ ਬੱਚਿਆਂ ਲਈ ਕੋਰੋਨਾ ਟੀਕਾਕਰਨ ਦੀ ਤਿਆਰੀ
ਤਾਲਿਬਾਨ ਦੇ ਅਫਗਾਨਿਸਤਾਨ ਦੀ ਸੱਤਾ 'ਤੇ ਕਬਜ਼ਾ ਜਮਾਉਣ ਤੋਂ ਬਾਅਦ ਦੇਸ਼ 'ਚੋਂ ਭੱਜਣ ਦੀ ਉਮੀਦ 'ਚ ਪਿਛਲੇ ਦੋ ਹਫਤਿਆਂ 'ਚ ਜਿਨ੍ਹਾਂ ਇਲਾਕਿਆਂ 'ਚ ਲੋਕਾਂ ਦੀ ਵੱਡੀ ਭੀੜ ਇਕੱਠੀ ਹੋਈ ਸੀ, ਉਹ ਹੁਣ ਕਾਫੀ ਹੱਦ ਤੱਕ ਖਾਲੀ ਸਨ। ਹਾਲ 'ਚ ਕਾਬੁਲ ਹਵਾਈ ਅੱਡੇ 'ਤੇ ਆਤਮਘਾਤੀ ਧਮਕਿਆਂ 'ਚ 169 ਅਫਗਾਨਿਸਤਾਨ ਦੇ ਨਾਗਰਿਕਾਂ ਅਤੇ 13 ਅਮਰੀਕੀ ਫੌਜੀਆਂ ਦੀ ਮੌਤ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਜਵਾਬੀ ਕਾਰਵਾਈ ਕਰਨ ਦਾ ਵਾਅਦਾ ਕੀਤਾ ਸੀ।
ਇਹ ਵੀ ਪੜ੍ਹੋ : ਅਮਰੀਕਾ ਦੇ ਇਸ ਏਅਰਪੋਰਟ 'ਤੇ ਅਫਗਾਨੀ ਸ਼ਰਨਾਰਥੀਆਂ ਲਈ ਖੋਲ੍ਹਿਆ ਕੋਰੋਨਾ ਵੈਕਸੀਨ ਕੇਂਦਰ
ਕਈ ਪੱਛਮੀ ਦੇਸ਼ਾਂ ਨੇ ਸਾਰੇ ਅਮਰੀਕੀ ਬਲਾਂ ਦੀ ਵਾਪਸੀ ਲਈ ਮੰਗਲਵਾਰ ਦੀ ਸਮੇਂ-ਸੀਮਾ ਤੋਂ ਪਹਿਲਾਂ ਲੋਕਾਂ ਨੂੰ ਅਫਗਾਨਿਸਤਾਨ ਤੋਂ ਕੱਢਣ ਦੀ ਆਪਣੀ ਮੁਹਿੰਮ ਨੂੰ ਪੂਰਾ ਕਰ ਲਿਆ ਹੈ। ਅਮਰੀਕੀ ਫੌਜ ਲਈ ਅਨੁਵਾਦਕ ਦੇ ਰੂਪ 'ਚ ਕੰਮ ਕਰਨ ਵਾਲੇ ਇਕ ਅਫਗਾਨ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਦੇ ਸਮੂਹ ਨਾਲ ਸੀ ਜਿਨ੍ਹਾਂ ਨੂੰ ਜਾਣ ਦੀ ਇਜਾਜ਼ਤ ਸੀ ਅਤੇ ਜਿਨ੍ਹਾਂ ਨੇ ਸ਼ੁੱਕਰਵਾਰ ਦੇਰ ਰਾਤ ਹਵਾਈ ਅੱਡੇ 'ਤੇ ਪਹੁੰਚਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਕਿਹਾ ਕਿ ਤਿੰਨ ਚੌਕੀਆਂ ਤੋਂ ਲੰਘਣ ਤੋਂ ਬਾਅਦ ਉਨ੍ਹਾਂ ਨੂੰ ਚੌਥੀ ਚੌਕੀ 'ਤੇ ਰੋਕਿਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਤਾਲਿਬਾਨ ਨੇ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਅਮਰੀਕੀਆਂ ਨੇ ਕਿਹਾ ਸੀ ਕਿ ਉਹ ਸਿਰਫ ਅਮਰੀਕੀ ਪਾਸਪੋਰਟ ਧਾਰਕਾਂ ਨੂੰ ਹੀ ਜਾਣ ਦੇਣ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਅਫਗਾਨ ਬੀਬੀ ਨੇ ਉਡਾਣ ਦੌਰਾਨ ਜਹਾਜ਼ 'ਚ ਦਿੱਤਾ ਬੱਚੀ ਨੂੰ ਜਨਮ
NEXT STORY