ਬੀਜਿੰਗ (ਬਿਊਰੋ)— ਚੀਨ ਦਾ ਇਕ ਦਿਲਚਸਪ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਨਾਲ ਸੰਬੰਧਿਤ ਅਧਿਆਪਕ ਦਾ ਨਾਂ ਗੁਪਤ ਰੱਖਿਆ ਗਿਆ ਹੈ। ਅਸਲ ਵਿਚ ਕਾਲਜ ਦੀ ਮੁੜ ਉਸਾਰੀ ਦਾ ਕੰਮ ਚੱਲ ਰਿਹਾ ਹੈ। ਇਸ ਦੌਰਾਨ ਇਹ ਅਧਿਆਪਕ ਕਾਲਜ ਦੇ ਜਿਸ ਕਮਰੇ ਵਿਚ ਪੜ੍ਹਾ ਰਿਹਾ ਹੁੰਦਾ ਹੈ, ਉਸ ਕਮਰੇ ਦੀ ਛੱਤ ਲੀਕ ਕਰਨ ਲੱਗ ਪੈਂਦੀ ਹੈ। ਅਧਿਆਪਕ ਜਰਾ ਜਿੰਨਾ ਵੀ ਨਿਰਾਸ਼ ਨਾ ਹੁੰਦਾ ਹੋਇਆ ਛੱਤਰੀ ਲੈ ਕੇ ਵਿਦਿਆਰਥੀਆਂ ਨੂੰ ਪੜ੍ਹਾਉਣਾ ਸ਼ੁਰੂ ਕਰ ਦਿੰਦਾ ਹੈ। ਤਸਵੀਰਾਂ ਵਿਚ ਦੇਖਿਆ ਜਾ ਸਕਦਾ ਹੈ ਕਿ ਵਿਦਿਆਰਥੀ ਵੀ ਧਿਆਨ ਨਾਲ ਅਧਿਆਪਕ ਨੂੰ ਸਣਦੇ ਨਜ਼ਰ ਆ ਰਹੇ ਹਨ।
ਇਹ ਫੁਟੇਜ 12 ਅਪ੍ਰੈਲ ਦਾ ਅਤੇ ਚੀਨ ਦੇ ਹੇਨਾਨ ਸੂਬੇ ਦੇ ਸ਼ਾਂਗਕਿਊ ਸ਼ਹਿਰ ਦੇ ਸ਼ਾਨਕਿਊ ਟੀਚਰਸ ਕਾਲੇਜ ਦਾ ਹੈ। ਤਸਵੀਰਾਂ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਅਧਿਆਪਕ ਮੀਂਹ ਕਾਰਨ ਟਪਕ ਰਹੀ ਛੱਤ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਰੁਕਾਵਟ ਨਹੀਂ ਪਾਉਣ ਦਿੰਦਾ। ਉਹ ਲਗਾਤਾਰ ਵਿਦਿਆਰਥੀਆਂ ਨੂੰ ਬਲੈਕ ਬੋਰਡ 'ਤੇ ਕੰਪਿਊਟਰ ਸੰਬੰਧੀ ਕੋਈ ਜਾਣਕਾਰੀ ਦੇ ਰਿਹਾ ਹੈ। ਸੂਤਰਾਂ ਮੁਤਾਬਕ ਕਲਾਸ ਦੀਆਂ ਕੰਧਾਂ ਬੁਰੀ ਤਰ੍ਹਾਂ ਨੁਕਸਾਨੀਆਂ ਜਾ ਚੁੱਕੀਆਂ ਸਨ ਅਤੇ ਉਨ੍ਹਾਂ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ।
ਇਸ ਗੱਲ ਦੀ ਪੁਸ਼ਟੀ ਕਾਲਜ ਦੇ ਵਿਦਿਆਰਥੀਆਂ ਨੇ ਵੀ ਕੀਤੀ ਹੈ। ਜਾਣਕਾਰੀ ਮੁਤਾਬਕ ਜਦੋਂ ਅਧਿਆਪਕ ਕਲਾਸ ਵਿਚ ਦਾਖਲ ਹੋਇਆ ਤਾਂ ਉਸ ਨੇ ਦੇਖਿਆ ਕਿ ਛੱਤ ਵਿਚੋਂ ਪਾਣੀ ਟਪਕ ਰਿਹਾ ਹੈ। ਫਿਰ ਵੀ ਉਸ ਨੇ ਵਿਦਿਆਰਥੀਆਂ ਨੂੰ ਛੁੱਟੀ ਨਹੀਂ ਦਿੱਤੀ ਅਤੇ ਪੜ੍ਹਾਉਣ ਦਾ ਫੈਸਲਾ ਕੀਤਾ। ਸੋਸ਼ਲ ਮੀਡੀਆ 'ਤੇ ਉਸ ਦੇ ਪੜ੍ਹਾਉਣ ਦੀਆਂ ਤਸਵੀਰਾਂ ਵਾਇਰਲ ਹੋਣ ਮਗਰੋਂ ਉਸ ਦੀ ਬਹੁਤ ਜ਼ਿਆਦਾ ਤਾਰੀਫ ਹੋ ਰਹੀ ਹੈ। ਉੱਧਰ ਕਾਲਜ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਜਲਦੀ ਹੀ ਇਮਾਰਤ ਦੀ ਮੁਰੰਮਤ ਦਾ ਕੰਮਰ ਪੂਰਾ ਹੋ ਜਾਵੇਗਾ।
ਅਮਰੀਕਾ ਕਾਂਗਰਸ ਲਈ ਚੋਣ ਲੜ ਰਹੇ ਹਨ ਭਾਰਤੀ ਮੂਲ ਦੇ 20 ਅਮਰੀਕੀ
NEXT STORY