ਨਿਊਯਾਰਕ-ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਭਾਰਤ 'ਚ ਕਹਿਰ ਮਚਾ ਦਿੱਤਾ ਹੈ। ਇਸ ਨੂੰ ਦੇਖਦੇ ਹੋਏ ਅਮਰੀਕਾ ਭਾਰਤ ਨਾਲ ਕਰੀਬੀ ਨਾਲ ਕੰਮ ਕਰ ਰਿਹਾ ਹੈ ਤਾਂ ਕਿ ਇਲਾਜ 'ਚ ਲੋੜੀਂਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕੇ। ਅਮਰੀਕਾ ਦੇ ਵਿਦੇਸ਼ ਮੰਤਰਾਲਾ ਦੇ ਇਕ ਚੋਟੀ ਦੇ ਅਧਿਕਾਰੀ ਨੇ ਇਸ ਦੇ ਬਾਰੇ 'ਚ ਜਾਣਕਾਰੀ ਦਿੱਤੀ। ਮੰਗਲਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਰਾਹੀਂ ਅਮਰੀਕੀ ਵਿਦੇਸ਼ ਮਤੰਰਾਲਾ ਦੇ ਨੇਡ ਪ੍ਰਾਈਸ ਨੇ ਕਿਹਾ ਕਿ ਅਮਰੀਕਾ ਸਰਕਾਰ ਨੇ ਹੁਣ ਤੱਕ 10 ਕਰੋੜ ਡਾਲਰ ਮੁੱਲ ਦੀ ਸਹਾਇਤਾ ਸਮਗੱਰੀ ਦਿੱਤੀ ਹੈ।
ਇਹ ਵੀ ਪੜ੍ਹੋ-'ਕੋਰੋਨਾ ਮਹਾਮਾਰੀ ਨੂੰ ਰੋਕਣ ਲਈ WHO ਨੂੰ ਹੋਰ ਅਧਿਕਾਰ ਮਿਲਣੇ ਚਾਹੀਦੇ ਹਨ'
ਇਸ ਤੋਂ ਇਲਾਵਾ ਨਿੱਜੀ ਖੇਤਰ ਨੇ ਵੀ 40 ਕਰੋੜ ਡਾਲਰ ਮੁੱਲ ਦੀ ਵਾਧੂ ਸਹਾਇਤਾ ਸਮਗੱਰੀ ਦਾਨ ਕੀਤੀ ਹੈ।ਦੋਵਾਂ ਦੀ ਮਿਲਾ ਕੇ ਗੱਲ ਕਰੀਏ ਤਾਂ ਭਾਰਤ ਨੂੰ ਅਮਰੀਕਾ ਵੱਲੋਂ ਕੁੱਲ 50 ਕਰੋੜ ਡਾਲਰ ਦੀ ਸਹਾਇਤਾ ਸਮਗੱਰੀ ਭੇਜੀ ਗਈ ਹੈ। ਪ੍ਰਾਈਸ ਨੇ ਕਿਹਾ ਕਿ ਅਸੀਂ ਭਾਰਤੀ ਅਧਿਕਾਰੀਆਂ ਅਤੇ ਹੈਲਥ ਮਾਹਿਰਾਂ ਨਾਲ ਮਿਲ ਕੇ ਕੰਮ ਕਰ ਰਹੇ ਹਾਂ ਤਾਂ ਕਿ ਮੌਜੂਦਾ ਸੰਕਟ 'ਚ ਲਗਾਤਾਰ ਪੈਦਾ ਹੋ ਰਹੀਆਂ ਲੋੜੀਂਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕੇ।
ਇਹ ਵੀ ਪੜ੍ਹੋ-ਨਵੀਆਂ ਮਹਾਮਾਰੀਆਂ ਨੂੰ ਰੋਕਣ 'ਚ ਅਸਮਰੱਥ ਹੈ ਗਲੋਬਲ ਸਿਹਤ ਪ੍ਰਣਾਲੀ : WHO
ਇਸ ਤੋਂ ਪਹਿਲਾਂ ਅਮਰੀਕਾ 'ਚ ਭਾਰਤ ਦੇ ਰਾਜਦੂਤ ਤਰਣਜੀਤ ਸਿੰਘ ਸਿੱਧੂ ਨਾਲ ਸੀਨੀਅਰ ਸੈਨੇਟਰ ਮਾਰਕ ਵਾਰਨਰ ਨੇ ਗੱਲ ਕੀਤੀ ਅਤੇ ਭਾਰਤ ਨੂੰ ਮਦਦ ਦੇਣ ਲਈ ਵਚਨਬਧੱਤਾ ਜਤਾਈ। ਵਾਰਨਰ ਨੇ ਕਿਹਾ ਕਿ ਭਾਰਤ ਇਸ ਸਮੇਂ ਕੋਰੋਨਾ ਮਹਾਮਾਰੀ ਦਾ ਕੇਂਦਰ ਬਣਿਆ ਹੋਇਆ ਹੈ। ਇਸ ਸੰਬੰਧ 'ਤ ਅੱਜ ਸਵੇਰੇ ਭਾਰਤੀ ਰਾਜਦੂਤ ਸਿੱਧੂ ਨਾਲ ਗੱਲਬਾਤ ਹੋਈ ਅਤੇ ਮਹਾਮਾਰੀ ਨੂੰ ਕੰਟਰੋਲ 'ਚ ਕਰਨ ਲਈ ਅਮਰੀਕਾ ਵੱਲੋਂ ਭਾਰਤ ਦੀ ਮਦਦ ਦਾ ਸੰਕਲਪ ਜਤਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਇਸ ਗੰਭੀਰ ਮੁੱਦੇ 'ਤੇ ਮੈਂ ਬਾਈਡੇਨ ਪ੍ਰਸ਼ਾਸਨ ਨਾਲ ਲਗਾਤਾਰ ਕੰਮ ਕਰਾਂਗਾ।
ਇਹ ਵੀ ਪੜ੍ਹੋ-ਇਜ਼ਰਾਈਲੀ ਹਵਾਈ ਹਮਲੇ 'ਚ ਹਮਾਸ ਦੇ ਗਾਜ਼ਾ ਸਿਟੀ ਕਮਾਂਡਰ ਦੀ ਹੋਈ ਮੌਤ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।
'ਕੋਰੋਨਾ ਮਹਾਮਾਰੀ ਨੂੰ ਰੋਕਣ ਲਈ WHO ਨੂੰ ਹੋਰ ਅਧਿਕਾਰ ਮਿਲਣੇ ਚਾਹੀਦੇ ਹਨ'
NEXT STORY