ਵਾਸ਼ਿੰਗਟਨ, (ਭਾਸ਼ਾ)– ਵੱਕਾਰੀ ਭਾਰਤੀ ਅਮਰੀਕੀ ਵਕੀਲ ਅਨੂ ਪੇਸ਼ਾਵਰੀਆ ਨੇ ਦੋਸ਼ ਲਾਇਆ ਹੈ ਕਿ ਅੰਦਰੂਨੀ ਸੁਰੱਖਿਆ ਵਿਭਾਗ ਨੇ ਜਾਣ-ਬੁੱਝ ਕੇ ਫਰਜ਼ੀ ਯੂਨੀਵਰਸਿਟੀ ਸਥਾਪਿਤ ਕਰਨ ਦੀ ਆਗਿਆ ਦਿੱਤੀ ਅਤੇ ਹਜ਼ਾਰਾਂ ਮੀਲ ਦੂਰ ਬੈਠੇ 129 ਭਾਰਤੀ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਗੁੰਮਰਾਹ ਕੀਤਾ। ਉਨ੍ਹਾਂ ਕੋਲ ਘਬਰਾਏ ਹੋਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਫੋਨ ਲਗਾਤਾਰ ਆ ਰਹੇ ਹਨ।
ਵਿਦੇਸ਼ ਮੰਤਰਾਲਾ ਨੇ ਫਰਜ਼ੀ ਯੂਨੀਵਰਸਿਟੀ ’ਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਵਿਆਪਕ ਗ੍ਰਿਫਤਾਰੀ ਅਤੇ ਉਨ੍ਹਾਂ ਦੀ ਸੰਭਾਵਿਤ ਹਵਾਲਗੀ ਲਈ ਭਾਰਤੀ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਕਰਾਰ ਦਿੱਤਾ ਹੈ। ਅਨੂ ਨੇ ਕਿਹਾ ਕਿ ਉਕਤ ਮੁਹਿੰਮ ਕਾਰਨ ਸੈਂਕੜੇ ਭਾਰਤੀ ਵਿਦਿਆਰਥੀਆਂ ’ਤੇ ਬਹੁਤ ਮਾੜਾ ਅਸਰ ਪਏਗਾ।
ਰੇਪ 'ਤੇ ਆਪਣੇ ਬਿਆਨ 'ਤੇ ਘਿਰੀ ਭਾਰਤੀ ਮੂਲ ਦੀ ਜੱਜ
NEXT STORY