ਵਾਸ਼ਿੰਗਟਨ-ਰੱਖਿਆ ਮੰਤਰੀ ਲਾਇਡ ਆਸਟਿਨ ਨੇ ਕਿਹਾ ਕਿ ਅਮਰੀਕੀ ਫੌਜ ਅਫਨਗਾਨਿਸਤਾਨ 'ਚ ਸੰਭਾਵਿਤ ਖਤਰਿਆਂ ਦੇ ਮੱਦੇਨਜ਼ਰ ਅਮਰੀਕੀਆਂ ਅਤੇ ਹੋਰ ਲੋਕਾਂ ਨੂੰ ਕੱਢਣ ਲਈ ਉਨ੍ਹਾਂ ਨੂੰ ਕਾਬੁਲ ਹਵਾਈ ਅੱਡੇ ਤੱਕ ਲਿਆਉਣ ਲਈ ਨਵੇਂ ਤਰੀਕੇ ਲੱਭ ਰਹੀ ਹੈ। ਉਥੇ, ਅਮਰੀਕੀ ਰੱਖਿਆ ਵਿਭਾਗ ਪੈਂਟਾਗਨ ਨੇ ਐਤਵਾਰ ਨੂੰ ਕਿਹਾ ਕਿ ਉਹ ਅਫਗਾਨਿਸਤਾਨ ਤੋਂ ਕੱਢੇ ਗਏ ਲੋਕਾਂ ਨੂੰ ਹੋਰ ਥਾਵਾਂ 'ਤੇ ਪਹੁੰਚਾਉਣ ਲਈ 6 ਵਪਾਰਕ ਜਹਾਜ਼ ਕੰਪਨੀਆਂ ਤੋਂ ਰਸਮੀ ਤੌਰ 'ਤੇ ਸਹਾਇਤਾ ਮੰਗ ਰਿਹਾ ਹੈ।
ਇਹ ਵੀ ਪੜ੍ਹੋ : ਅਮਰੀਕਾ : ਟੈਨੇਸੀ 'ਚ ਹੜ੍ਹਾਂ ਦਾ ਕਹਿਰ, ਘੱਟੋ-ਘੱਟ 10 ਲੋਕਾਂ ਦੀ ਮੌਤ ਤੇ ਦਰਜਨਾਂ ਲਾਪਤਾ
ਆਸਟਿਨ ਨੇ ਇਕ ਪ੍ਰੋਗਰਾਮ 'ਚ ਕਿਹਾ ਕਿ ਅਫਗਾਨਿਸਤਾਨ ਤੋਂ ਲੋਕਾਂ ਨੂੰ ਕੱਢਣ ਦੇ ਸੰਬੰਧ 'ਚ ਅਮਰੀਕੀ ਰਾਸ਼ਟਰਪਤੀ ਦੁਆਰਾ ਦਿੱਤੀ ਗਈ ਸਮੇਂ-ਸੀਮਾ 31 ਅਗਸਤ ਕਰੀਬ ਆ ਰਹੀ ਹੈ, ਅਜਿਹੇ 'ਚ ਉਹ ਇਸ ਦੀ ਮਿਆਦ ਵਧਾਉਣ ਦੀ ਸਿਫਾਰਿਸ਼ ਕਰਨਗੇ। ਅਜੇ ਵੀ ਕਈ ਹਜ਼ਾਰ ਅਮਰੀਕੀ ਨਾਗਰਿਕਾਂ ਅਤੇ ਹੋਰ ਲੋਕਾਂ ਨੂੰ ਅਫਗਾਨਿਸਤਾਨ ਤੋਂ ਕੱਢਣਾ ਜਾਣਾ ਬਾਕੀ ਹੈ। ਉਥੇ, ਅਮਰੀਕੀ ਦੂਤਘਰ ਨੇ ਸ਼ਨੀਵਾਰ ਨੂੰ ਇਕ ਨਵੀਂ ਸੁਰੱਖਿਆ ਖਤਰਿਆਂ ਨੂੰ ਦੇਖਦੇ ਹੋਏ ਅਮਰੀਕੀ ਸਰਕਾਰ ਦੇ ਪ੍ਰਤੀਨਿਧੀ ਦੇ ਵਿਅਕਤੀਗਤ ਨਿਰਦੇਸ਼ਾਂ ਦੇ ਬਿਨਾਂ ਉਥੇ ਨਹੀਂ ਆਏ।
ਇਹ ਵੀ ਪੜ੍ਹੋ : ਨਿਊਯਾਰਕ ਦੇ ਮੇਅਰ ਨੇ ਤੂਫਾਨ ਹੈਨਰੀ ਦੇ ਕਾਰਨ ਕੀਤਾ ਐਮਰਜੈਂਸੀ ਦੀ ਸਥਿਤੀ ਦਾ ਐਲਾਨ
ਅਧਿਕਾਰੀਆਂ ਨੇ ਆਈ.ਐੱਸ. ਦੇ ਖਤਰਿਆਂ ਦੇ ਬਾਰੇ 'ਚ ਵਿਸਤਾਰ ਨਾਲ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ ਪਰ ਇਕ ਕਿਹਾ ਕਿ ਇਹ ਖਤਰਾ ਵੱਡਾ ਹੈ। ਉਨ੍ਹਾਂ ਨੇ ਕਿਹਾ ਕਿ ਅਜੇ ਤੱਕ ਆਈ.ਐੱਸ. ਦੇ ਕਿਸੇ ਹਮਲੇ ਦੀ ਪੁਸ਼ਟੀ ਨਹੀਂ ਹੋਈ। ਆਸਟਿਨ ਦੇ ਇਕ ਇੰਟਰਵਿਊ 'ਚ ਕਿਹਾ ਕਿ ਅਸੀਂ ਅਫਗਾਨਿਸਤਾਨ ਤੋਂ ਨਿਕਲਣ ਵਾਲੇ ਚਾਹਵਾਨ ਹਰੇਕ ਵਿਅਕਤੀ, ਅਮਰੀਕੀ ਨਾਗਰਿਕ ਨੂੰ ਬਾਹਰ ਕੱਢਣ ਲਈ ਹਰਸੰਭਵ ਕੋਸ਼ਿਸ਼ ਕਰ ਰਹੇ ਹਾਂ।ਸਾਨੂੰ ਲੱਗਦਾ ਹੈ ਕਿ ਸਾਨੂੰ ਨਾਗਰਿਕਾਂ ਨੂੰ ਬਾਹਰ ਕੱਢਣ ਅਤੇ ਉਨ੍ਹਾਂ ਨਾਲ ਸੰਪਰਕ ਕਰਨ ਦੇ ਨਵੇਂ ਤਰੀਕਿਆਂ ਦੀ ਭਾਲ ਜਾਰੀ ਰੱਖਣੀ ਹੋਵੇਗੀ ਤਾਂ ਕਿ ਉਨ੍ਹਾਂ ਨੂੰ ਹਵਾਈ ਅੱਡੇ ਤੱਕ ਸੁਰੱਖਿਅਤ ਲਿਆਇਆ ਜਾ ਸਕੇ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਅਮਰੀਕਾ : ਟੈਨੇਸੀ 'ਚ ਹੜ੍ਹਾਂ ਦਾ ਕਹਿਰ, ਘੱਟੋ-ਘੱਟ 10 ਲੋਕਾਂ ਦੀ ਮੌਤ ਤੇ ਦਰਜਨਾਂ ਲਾਪਤਾ
NEXT STORY