ਯੇਰੁਸ਼ਲਮ- ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਦਾ ਅੱਜ 6ਵਾਂ ਦਿਨ ਹੈ ਅਤੇ ਜੰਗ ਵਿਚ ਹੁਣ ਤੱਕ ਦੋਵਾਂ ਪਾਸਿਆਂ ਤੋਂ 2400 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਜ਼ਖ਼ਮੀ ਵੀ ਹੋਏ ਹਨ। ਉਥੇ ਹੀ ਫਲਸਤੀਨੀ ਅੱਤਵਾਦੀ ਸੰਗਠਨ ਹਮਾਸ ਖਿਲਾਫ ਗਾਜ਼ਾ 'ਚ ਇਜ਼ਰਾਈਲ ਦੀ ਕਾਰਵਾਈ ਨੂੰ ਲੈ ਕੇ ਦੁਨੀਆ ਦੇ ਦੇਸ਼ ਵੰਡੇ ਹੋਏ ਹਨ। ਰੂਸ-ਯੂਕ੍ਰੇਨ ਯੁੱਧ ਨੂੰ ਲੈ ਕੇ 2 ਧੜਿਆਂ 'ਚ ਵੰਡੀ ਦੁਨੀਆ ਇਕ ਹੋਰ ਖੇਤਰੀ ਸੰਘਰਸ਼ ਨੂੰ ਲੈ ਕੇ ਆਹਮੋ-ਸਾਹਮਣੇ ਹੋ ਗਈ ਹੈ। ਅਮਰੀਕਾ, ਬ੍ਰਿਟੇਨ, ਆਸਟ੍ਰੇਲੀਆ, ਫਰਾਂਸ, ਜਰਮਨੀ, ਕੈਨੇਡਾ, ਆਸਟ੍ਰਲੀਆ, ਨਾਰਵੇ, ਸਪੇਨ, ਪੋਲੈਂਡ ਅਤੇ ਯੂਰਪੀਅਨ ਯੂਨੀਅਨ ਨੇ ਹਮਾਸ ਦੇ ਇਜ਼ਰਾਈਲ 'ਤੇ ਹਮਲੇ ਦੀ ਆਲੋਚਨਾ ਕੀਤੀ ਹੈ ਅਤੇ ਮਦਦ ਦਾ ਭਰੋਸਾ ਦਿੱਤਾ ਹੈ। ਅਮਰੀਕਾ ਨੇ ਇਜ਼ਰਾਈਲ ਦੇ ਪੀ.ਐੱਮ. ਬੈਂਜਾਮਿਨ ਨੇਤਨਯਾਹੂ ਨੂੰ ਕਿਹਾ ਹੈ ਕਿ ਉਹ ਇਜ਼ਰਾਈਲ ਦੇ ਲੋਕਾਂ ਅਤੇ ਸਰਕਾਰ ਦੀ ਹਰ ਸੰਭਵ ਸਹਾਇਤਾ ਲਈ ਤਿਆਰ ਹੈ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਟਨੀ ਅਲਬਾਨੀਜ਼ ਨੇ ਵੀ ਹਮਾਸ ਦੀ ਆਲੋਚਨਾ ਕੀਤੀ ਹੈ।
ਇਹ ਵੀ ਪੜ੍ਹੋ: ਭਾਰਤੀ ਦੂਤਘਰ ਨੇ ਇਜ਼ਰਾਈਲ 'ਚ ਸਥਾਪਤ ਕੀਤਾ ਹੈਲਪਲਾਈਨ ਡੈਸਕ, ਨਾਲ ਦਿੱਤੀ ਇਹ ਸਲਾਹ
ਦੂਜੇ ਪਾਸੇ ਈਰਾਨ ਸਮੇਤ 22 ਅਰਬ ਦੇਸ਼ਾਂ ਤੋਂ ਇਲਾਵਾ ਰੂਸ, ਦੱਖਣੀ ਅਫਰੀਕਾ ਅਤੇ ਵੈਨੇਜ਼ੁਏਲਾ ਸਮੇਤ 25 ਦੇਸ਼ ਫਲਸਤੀਨ ਦੇ ਸਮਰਥਨ 'ਚ ਸਾਹਮਣੇ ਆਏ ਹਨ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਹੈ ਕਿ ਇਜ਼ਰਾਈਲ ਸੰਕਟ ਲਈ ਅਮਰੀਕਾ ਜ਼ਿੰਮੇਵਾਰ ਹੈ। ਫਲਸਤੀਨੀ ਲੋਕਾਂ ਨੂੰ ਨਜ਼ਰਅੰਦਾਜ਼ ਕਰਨ ਦੀ ਅਮਰੀਕੀ ਨੀਤੀ ਨੇ ਅਜਿਹੇ ਭਿਆਨਕ ਹਾਲਾਤ ਪੈਦਾ ਕੀਤੇ ਹਨ। ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੇ ਕਿਹਾ ਹੈ ਕਿ ਇਜ਼ਰਾਈਲ ਗਾਜ਼ਾ ਪੱਟੀ ਵਿਚ ਕਤਲੇਆਮ ਕਰ ਰਿਹਾ ਹੈ। ਤੁਰੰਤ ਜੰਗਬੰਦੀ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਇਜ਼ਰਾਈਲੀ ਹਵਾਈ ਹਮਲਿਆਂ ਨੇ ਗਾਜ਼ਾ ਨੂੰ ਬਣਾਇਆ ਮਲਬੇ ਦਾ ਢੇਰ, ਇਕਲੌਤੇ ਪਾਵਰ ਪਲਾਂਟ ਦਾ ਈਂਧਣ ਵੀ ਖ਼ਤਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਦੁਬਈ ਤੋਂ ਚਾਰਟਰਡ ਜਹਾਜ਼ ਰਾਹੀਂ 21 ਅਕਤੂਬਰ ਨੂੰ ਪਾਕਿਸਤਾਨ ਪਹੁੰਚਣਗੇ ਨਵਾਜ਼ ਸ਼ਰੀਫ
NEXT STORY