ਲੰਡਨ-ਬ੍ਰਿਟੇਨ 'ਚ ਕੋਰੋਨਾ ਵਾਇਰਸ ਦੇ ਓਮੀਕ੍ਰੋਨ ਵੇਰੀਐਂਟ ਦਾ ਤੀਸਰਾ ਮਾਮਲਾ ਸਾਹਮਣੇ ਆਇਆ ਹੈ। ਬ੍ਰਿਟੇਨ ਦੀ ਸਿਹਤ ਸੁਰੱਖਿਆ ਏਜੰਸੀ (ਯੂ.ਕੇ.ਐੱਚ.ਐੱਸ.ਏ.) ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਜਿਸ ਵਿਅਕਤੀ 'ਚ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੀ ਪੁਸ਼ਟੀ ਹੋਈ ਹੈ, ਉਹ ਦੱਖਣੀ ਅਫਰੀਕਾ ਤੋਂ ਪਰਤਿਆ ਸੀ ਪਰ ਇਸ ਸਮੇਂ ਉਹ ਬ੍ਰਿਟੇਨ 'ਚ ਮੌਜੂਦ ਨਹੀਂ ਹੈ।
ਇਹ ਵੀ ਪੜ੍ਹੋ :ਦੱਖਣੀ ਅਫਰੀਕਾ 'ਚ ਕੋਵਿਡ-19 ਦੇ ਨਵੇਂ ਵੇਰੀਐਂਟ ਨੇ ਮਾਹਿਰਾਂ ਨੂੰ ਕੀਤਾ ਹੈਰਾਨ
ਹਾਲਾਂਕਿ, ਯੂ.ਕੇ.ਐੱਚ.ਐੱਚ.ਐੱਸ. ਨੇ ਖੁਲਾਸਾ ਕੀਤਾ ਕਿ ਬ੍ਰਿਟੇਨ ਤੋਂ ਜਾਣ ਤੋਂ ਪਹਿਲਾਂ ਵਿਅਕਤੀ ਨੇ ਮੱਧ ਲੰਡਨ ਦੇ ਵੈਸਟਮਿੰਟਰ ਖੇਤਰ 'ਚ ਕਾਫ਼ੀ ਸਮਾਂ ਬਿਤਾਇਆ ਸੀ। ਯੂ.ਕੇ.ਐੱਚ.ਐੱਸ.ਏ. ਮੁਤਾਬਕ ਦੇਸ਼ 'ਚ ਕੋਰੋਨਾ ਵਾਇਰਸ ਦੇ ਓਮੀਕ੍ਰੋਨ ਵੇਰੀਐਂਟ ਦੇ ਹੋਰ ਜ਼ਿਆਦਾ ਮਾਮਲੇ ਆ ਸਕਦੇ ਹਨ। ਜ਼ਿਕਰਯੋਗ ਹੈ ਕਿ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਨੂੰ ਬੇਹਦ ਇਨਫੈਕਸ਼ਨ ਵਾਲਾ ਅਤੇ ਖਤਰਨਾਕ ਮੰਨਿਆ ਜਾ ਰਿਹਾ ਹੈ। ਵਿਸ਼ਵ ਸਿਹਤ ਸੰਗਠਨ ਵੀ ਇਸ ਨੂੰ ਲੈ ਕੇ ਚਿੰਤਾ ਜ਼ਾਹਿਰ ਕਰ ਚੁੱਕਿਆ ਹੈ।
ਇਹ ਵੀ ਪੜ੍ਹੋ : ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਕਾਰਨ ਮੋਰੱਕੋ ਨੇ ਦੁਨੀਆਭਰ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਲਾਈ ਰੋਕ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਦੱਖਣੀ ਅਫਰੀਕਾ 'ਚ ਕੋਵਿਡ-19 ਦੇ ਨਵੇਂ ਵੇਰੀਐਂਟ ਨੇ ਮਾਹਿਰਾਂ ਨੂੰ ਕੀਤਾ ਹੈਰਾਨ
NEXT STORY