ਵੈਨਕੂਵਰ (ਮਲਕੀਤ ਸਿੰਘ) – ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਮਹਾਨਗਰ ਵੈਨਕੂਵਰ ਵਿੱਚ ਐਤਵਾਰ ਨੂੰ ਇਰਾਨ ਵਿੱਚ ਚੱਲ ਰਹੇ ਪ੍ਰਦਰਸ਼ਨਾਂ ਦੇ ਸਮਰਥਨ ਵਿੱਚ ਹਜ਼ਾਰਾਂ ਲੋਕਾਂ ਵੱਲੋਂ ਵਿਸ਼ਾਲ ਰੈਲੀ ਕੀਤੀ ਗਈ। ਵੈਨਕੂਵਰ ਪੁਲਸ ਮੁਤਾਬਕ ਇਸ ਰੈਲੀ ਵਿੱਚ ਲਗਭਗ 15 ਹਜ਼ਾਰ ਲੋਕਾਂ ਸ਼ਾਮਲ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।
ਵੈਨਕੂਵਰ ਦੇ ਡਾਊਨਟਾਊਨ ਵਿੱਚ ਇਕੱਠੇ ਹੋਏ ਹਜ਼ਾਰਾਂ ਪ੍ਰਦਰਸ਼ਨਕਾਰੀ ਇਰਾਨ ਵਿੱਚ ਆਰਥਿਕ ਸੰਕਟ ਅਤੇ ਉਸਦੇ ਲਈ ਜ਼ਿੰਮੇਵਾਰ ਮੰਨੇ ਜਾ ਰਹੇ ਸ਼ਾਸਨ ਤੰਤਰ ਦੇ ਵਿਰੋਧ ਵਿੱਚ ਨਾਅਰੇ ਲਗਾਉਂਦੇ ਨਜ਼ਰ ਆਏ। ਰੈਲੀ ਦੌਰਾਨ ਲੋਕਾਂ ਵੱਲੋਂ ਇਰਾਨੀ ਝੰਡੇ, ਤਖ਼ਤੀਆਂ ਅਤੇ ਬੈਨਰ ਫੜੇ ਹੋਏ ਸਨ ਅਤੇ ਉਹਨਾਂ ਵੱਲੋਂ ਲੋਕਤੰਤਰਕ ਅਧਿਕਾਰਾਂ ਦੀ ਮੰਗ ਕੀਤੀ ਜਾ ਰਹੀ ਸੀ।
ਪ੍ਰਦਰਸ਼ਨਕਾਰੀਆਂ ਨੇ ਵੈਨਕੂਵਰ ਆਰਟ ਗੈਲਰੀ ਦੇ ਪਲਾਜ਼ਾ ‘ਚ ਇਕੱਠੇ ਹੋ ਕੇ ਰੈਲੀ ਦੀ ਸ਼ੁਰੂਆਤ ਕੀਤੀ, ਜਿੱਥੇ ਇਰਾਨ ਵਿੱਚ ਸੱਤਾ ਪਰਿਵਰਤਨ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅੰਤਰਰਾਸ਼ਟਰੀ ਦਬਾਅ ਬਣਾਉਣ ਦੀ ਅਪੀਲ ਕੀਤੀ ਗਈ। ਰੈਲੀ ਦੌਰਾਨ ਮੌਸਮ ਖ਼ਰਾਬ ਹੋਣ ਦੇ ਬਾਵਜੂਦ ਲੋਕ ਵੱਡੀ ਗਿਣਤੀ ਵਿੱਚ ਸੜਕਾਂ ‘ਤੇ ਉਤਰੇ ਨਜ਼ਰੀ ਆਏ।
ਬਲੋਚਿਸਤਾਨ 'ਚ ਪਾਕਿ ਫ਼ੌਜ ਦਾ ਕਹਿਰ ! 145 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
NEXT STORY