ਇੰਟਰਨੈਸ਼ਨਲ ਡੈਸਕ : ਗੰਭੀਰ ਆਰਥਿਕ ਸੰਕਟ 'ਚ ਫਸੇ ਪਾਕਿਸਤਾਨ ਦੀਆਂ ਮੁਸ਼ਕਿਲਾਂ ਦਿਨੋ-ਦਿਨ ਵਧਦੀਆਂ ਜਾ ਰਹੀਆਂ ਹਨ। ਵਿਦੇਸ਼ੀ ਮੁਦਰਾ ਭੰਡਾਰ ਦੀ ਕਮੀ, ਵਧਦੀ ਮਹਿੰਗਾਈ ਅਤੇ ਪਾਕਿਸਤਾਨੀ ਮੁਦਰਾ 'ਚ ਤੇਜ਼ੀ ਨਾਲ ਗਿਰਾਵਟ ਕਾਰਨ ਪਾਕਿਸਤਾਨ ਦੀ ਅਰਥਵਿਵਸਥਾ ਪੂਰੀ ਤਰ੍ਹਾਂ ਸੰਕਟ ਵਿੱਚ ਹੈ। ਮੁਸੀਬਤ 'ਚ ਘਿਰੀ ਪਾਕਿਸਤਾਨ ਸਰਕਾਰ ਨੇ ਇਸ ਨਾਲ ਨਜਿੱਠਣ ਲਈ ਇਕ ਹੋਰ ਵੱਡਾ ਕਦਮ ਚੁੱਕਿਆ ਹੈ। ਵਿਦੇਸ਼ੀ ਮੁਦਰਾ ਦੀ ਕਮੀ ਕਾਰਨ ਸ਼ਾਹਬਾਜ਼ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿ ਰਹੇ ਪਾਕਿਸਤਾਨੀਆਂ ਨੂੰ ਲਗਭਗ 90,000 ਪਾਕਿਸਤਾਨੀ ਨਾਗਰਿਕਾਂ ਦਾ ਹੱਜ ਕੋਟਾ ਦੇਣ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਰੂਸ ਦਾ ਯੂਕ੍ਰੇਨ 'ਤੇ ਵੱਡਾ ਹਮਲਾ, ਬਖਮੁਤ ਸ਼ਹਿਰ 'ਤੇ ਕਬਜ਼ੇ ਦੀ ਤਿਆਰੀ, ਘਰ ਛੱਡ ਕੇ ਭੱਜ ਰਹੇ ਲੋਕ
ਪਾਕਿਸਤਾਨ ਦੇ ਇਕ ਅੰਗਰੇਜ਼ੀ ਅਖ਼ਬਾਰ ਮੁਤਾਬਕ ਸਰਕਾਰ ਨੇ ਦੇਸ਼ ਨੂੰ ਆਰਥਿਕ ਸੰਕਟ 'ਚੋਂ ਕੱਢਣ ਲਈ ਇਹ ਕਦਮ ਚੁੱਕਿਆ ਹੈ। ਇਸ ਦਾ ਮਕਸਦ ਲਗਭਗ 40 ਕਰੋੜ ਡਾਲਰ ਨੂੰ ਦੇਸ਼ ਤੋਂ ਬਾਹਰ ਜਾਣ ਤੋਂ ਰੋਕਣਾ ਹੈ। ਸਰਕਾਰੀ ਸੂਤਰਾਂ ਮੁਤਾਬਕ ਵਿਦੇਸ਼ੀ ਮੁਦਰਾ ਦੀ ਘਾਟ ਕਾਰਨ ਪ੍ਰਵਾਸੀ ਪਾਕਿਸਤਾਨੀਆਂ ਨੂੰ ਸਰਕਾਰ ਵੱਲੋਂ ਅਲਾਟ ਕੀਤੇ ਜਾਣ ਵਾਲੇ ਕੋਟੇ ਦਾ ਫਾਇਦਾ ਉਠਾ ਕੇ ਇਕ ਪ੍ਰਵਾਸੀ ਪਾਕਿਸਤਾਨੀ ਖੁਦ ਹੱਜ ਕਰ ਸਕਦਾ ਹੈ ਜਾਂ ਪਾਕਿਸਤਾਨ ਵਿੱਚ ਰਹਿਣ ਵਾਲੇ ਕਿਸੇ ਵਿਅਕਤੀ ਦਾ ਖਰਚਾ ਚੁੱਕ ਸਕਦਾ ਹੈ।
ਇਹ ਵੀ ਪੜ੍ਹੋ : ਚੀਨ ਦੀ ਨਵੀਂ ਸਾਜ਼ਿਸ਼: ਤਿੱਬਤੀਆਂ ਦੀ ਭਾਸ਼ਾ, ਸੱਭਿਆਚਾਰ ਤੇ ਪਛਾਣ ਨੂੰ ਇਸ ਤਰ੍ਹਾਂ ਕਰ ਰਿਹਾ ਤਬਾਹ
ਪਾਕਿਸਤਾਨੀਆਂ ਦੇ ਹੱਜ ਕੋਟੇ ਨੂੰ ਘਟਾਉਣ ਦਾ ਫ਼ੈਸਲਾ ਵਿੱਤ ਮੰਤਰੀ ਇਸਹਾਕ ਡਾਰ ਅਤੇ ਧਾਰਮਿਕ ਮਾਮਲਿਆਂ ਦੇ ਮੰਤਰੀ ਮੁਫਤੀ ਅਬਦੁਲ ਸ਼ਕੂਰ ਵਿਚਾਲੇ ਹੋਈ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ 'ਚ ਸ਼ਾਮਲ ਹੋਏ ਅਧਿਕਾਰੀਆਂ ਮੁਤਾਬਕ ਹੁਣ ਇਸ ਨੂੰ ਮਨਜ਼ੂਰੀ ਲਈ ਫੈਡਰਲ ਕੈਬਨਿਟ ਦੇ ਸਾਹਮਣੇ ਰੱਖਿਆ ਜਾਵੇਗਾ। ਇਸ ਸਾਲ ਹੱਜ 'ਤੇ ਪ੍ਰਤੀ ਵਿਅਕਤੀ 12 ਤੋਂ 13 ਲੱਖ ਪਾਕਿਸਤਾਨੀ ਰੁਪਏ ਖਰਚ ਆਉਣ ਦੀ ਸੰਭਾਵਨਾ ਹੈ। ਵਿੱਤ ਮੰਤਰਾਲੇ ਦੇ ਇਕ ਅਧਿਕਾਰੀ ਮੁਤਾਬਕ ਇਸ ਸਾਲ ਸਾਊਦੀ ਅਰਬ ਨੇ ਪਾਕਿਸਤਾਨ ਨੂੰ 1,79,210 ਹੱਜ ਕੋਟਾ ਦਿੱਤਾ ਹੈ ਪਰ ਗੰਭੀਰ ਆਰਥਿਕ ਸੰਕਟ ਕਾਰਨ ਸਰਕਾਰ ਇੰਨੇ ਵੱਡੇ ਪੱਧਰ 'ਤੇ ਹੱਜ ਦੀ ਇਜਾਜ਼ਤ ਨਹੀਂ ਦੇ ਸਕਦੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਰੂਸ ਦਾ ਯੂਕ੍ਰੇਨ 'ਤੇ ਵੱਡਾ ਹਮਲਾ, ਬਖਮੁਤ ਸ਼ਹਿਰ 'ਤੇ ਕਬਜ਼ੇ ਦੀ ਤਿਆਰੀ, ਘਰ ਛੱਡ ਕੇ ਭੱਜ ਰਹੇ ਲੋਕ
NEXT STORY