ਪੇਸ਼ਾਵਰ-ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ’ਚ ਪਾਕਿਸਤਾਨੀ ਸੁਰੱਖਿਆ ਦਸਤਿਆਂ ਨੇ ਇਕ ਮੁਹਿੰਮ ਦੌਰਾਨ ਅਫਗਾਨ ਤਾਲਿਬਾਨ ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਖੈਬਰ ਪਖਤੂਨਖਵਾ ਪੁਲਸ ਨੇ ਅੱਤਵਾਦ ਰੋਕੂ ਵਿਭਾਗ (ਸੀ.ਟੀ.ਡੀ.) ਨੇ ਇਕ ਕੰਪਲੈਕਸ ’ਤੇ ਛਾਪਾ ਮਾਰਿਆ ਅਤੇ ਅੱਤਵਾਦੀ ਮੁਹੰਮਦ ਖਾਨ, ਦੀਨ ਮੁਹੰਮਦ ਉਰਫ ਅਮੀਰ ਸਾਹਿਬ ਅਤੇ ਰਿਜ਼ਵਾਨੁੱਲਾਹ ਨੂੰ ਗ੍ਰਿਫਤਾਰ ਕੀਤਾ।
ਇਹ ਵੀ ਪੜ੍ਹੋ -ਇਹ ਹੈ 2021 ’ਚ ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਪਾਸਪੋਰਟ
ਉਨ੍ਹਾਂ ਤੋਂ ਪੁੱਛ-ਗਿੱਛ ਕਰ ਲਈ ਇਕ ਅਣਜਾਣ ਸਥਾਨ ’ਤੇ ਲਿਜਾਇਆ ਗਿਆ ਹੈ। ਪੁਲਸ ਨੇ ਵੀਰਵਾਰ ਨੂੰ ਕਿਹਾ ਕਿ ਉਹ ਅੱਤਵਾਦੀ ਸੰਗਠਨ ਲਈ ਧਨ ਜੁਟਾਉਣ ਲਈ ਜ਼ਬਰਦਸਤੀ ਵਸੂਲੀ ’ਚ ਸ਼ਾਮਲ ਸਨ। 6 ਨਵੰਬਰ, 2020 ਨੂੰ ਬਿਲਾਲ ਖਾਨ ਨਾਂ ਦੇ ਵਿਅਕਤੀ ਨੂੰ ਅਫਗਾਨ ਤਾਲਿਬਾਨ ਸੰਗਠਨ ਦੇ ਮੈਂਬਰਾਂ ਤੋਂ 20 ਲੱਖ ਰੁਪਏ ਦੀ ਰਕਮ ਲੈਣ ਲਈ ਫੋਨ ਆਇਆ ਅਤੇ ਪੈਸੇ ਨਾ ਦਿੱਤੇ ਜਾਣ ’ਤੇ ਉਸ ਨੂੰ ਜਾਨ ਤੋਂ ਮਾਰ ਦੇਣ ਦੀ ਧਮਕੀ ਦਿੱਤੀ। ਸੀ.ਟੀ.ਡੀ. ਨੇ ਇਕ ਜਾਂਚ ਸ਼ੁਰੂ ਕੀਤੀ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।
ਇਹ ਵੀ ਪੜ੍ਹੋ -ਇਰਾਕ ਦੀ ਅਦਾਲਤ ਨੇ ਹੱਤਿਆ ਦੇ ਮਾਮਲੇ ’ਚ ਟਰੰਪ ਵਿਰੁੱਧ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।
ਯੂਰਪ 'ਚ ਟੀਕਾਕਰਨ ਸ਼ੁਰੂ ਹੋਣ ਵਿਚਕਾਰ ਖ਼ੁਦ ਨੂੰ ਅਲੱਗ-ਥਲੱਗ ਮਹਿਸੂਸ ਕਰ ਰਹੇ ਬਾਲਕਨ ਦੇਸ਼
NEXT STORY