ਸਿਡਨੀ (ਏਜੰਸੀ) : ਆਸਟ੍ਰੇਲੀਆ ਦੀਆਂ ਸੁਰੱਖਿਆ ਏਜੰਸੀਆਂ ਨੇ ਨਸ਼ਾ ਤਸਕਰੀ ਵਿਰੁੱਧ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਸਿਡਨੀ ਹਵਾਈ ਅੱਡੇ 'ਤੇ ਥਾਈਲੈਂਡ ਤੋਂ ਲਿਆਂਦੀ ਜਾ ਰਹੀ ਕਰੋੜਾਂ ਰੁਪਏ ਦੀ ਡਰੱਗਜ਼ ਜ਼ਬਤ ਕੀਤੀ ਹੈ। ਇਸ ਮਾਮਲੇ ਵਿੱਚ ਮੈਲਬੌਰਨ ਦੇ ਰਹਿਣ ਵਾਲੇ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਮੈਥਮਫੇਟਾਮਾਈਨ ਬਰਾਮਦ ਹੋਈ ਹੈ।
ਇਹ ਵੀ ਪੜ੍ਹੋ: ਵੱਸੋਂ ਬਾਹਰ ਹੋ ਜਾਣਗੀਆਂ ਪੈਟਰੋਲ ਦੀਆਂ ਕੀਮਤਾਂ ! ਅਮਰੀਕਾ-ਈਰਾਨ ਜੰਗ ਨਾਲ ਦੁਨੀਆ ਭਰ 'ਚ ਮਚੇਗੀ ਹਾਹਾਕਾਰ
ਸਮਾਨ 'ਚੋਂ ਮਿਲੀਆਂ 'ਚਿੱਟੇ ਰੰਗ ਦੀਆਂ ਇੱਟਾਂ'
ਆਸਟ੍ਰੇਲੀਅਨ ਫੈਡਰਲ ਪੁਲਸ (AFP) ਅਤੇ ਬਾਰਡਰ ਫੋਰਸ ਅਨੁਸਾਰ, ਸ਼ੁੱਕਰਵਾਰ ਨੂੰ ਜਦੋਂ ਇਹ ਤਿੰਨੇ ਨੌਜਵਾਨ ਥਾਈਲੈਂਡ ਤੋਂ ਫਲਾਈਟ ਰਾਹੀਂ ਸਿਡਨੀ ਪਹੁੰਚੇ, ਤਾਂ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਨੂੰ ਰੋਕਿਆ ਗਿਆ। ਜਦੋਂ ਉਨ੍ਹਾਂ ਦੇ ਸਮਾਨ ਦੀ ਤਲਾਸ਼ੀ ਲਈ ਗਈ, ਤਾਂ ਅਧਿਕਾਰੀ ਵੀ ਹੈਰਾਨ ਰਹਿ ਗਏ। ਬੈਗਾਂ ਵਿੱਚੋਂ ਚਿੱਟੇ ਰੰਗ ਦੇ ਪੈਕਟ ਮਿਲੇ ਜੋ ਇੱਟਾਂ ਵਾਂਗ ਲਪੇਟੇ ਹੋਏ ਸਨ। ਜਾਂਚ ਤੋਂ ਬਾਅਦ ਪੁਸ਼ਟੀ ਹੋਈ ਕਿ ਇਹ ਡਰੱਗਜ਼ ਸੀ।
ਇਹ ਵੀ ਪੜ੍ਹੋ: 'ਇਕ ਵੀ ਹਮਲੇ ਨੂੰ ਮੰਨਿਆ ਜਾਵੇਗਾ ਜੰਗ ਦਾ ਐਲਾਨ..!', ਅਮਰੀਕੀ ਕਾਰਵਾਈ ਮਗਰੋਂ ਈਰਾਨ ਨੇ ਦੇ'ਤੀ Warning
ਜ਼ਬਤ ਕੀਤੇ ਨਸ਼ੇ ਦੀ ਕੀਮਤ ਜਾਣ ਉੱਡ ਜਾਣਗੇ ਹੋਸ਼
ਪੁਲਸ ਨੇ ਇਨ੍ਹਾਂ ਕੋਲੋਂ 34 ਕਿਲੋ ਹੈਰੋਇਨ ਅਤੇ 8 ਕਿਲੋ ਮੈਥਮਫੇਟਾਮਾਈਨ ਬਰਾਮਦ ਕੀਤੀ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਹੈਰੋਇਨ ਦੀ ਕੀਮਤ ਲਗਭਗ 1 ਕਰੋੜ 70 ਲੱਖ ਆਸਟ੍ਰੇਲੀਅਨ ਡਾਲਰ ਦੱਸੀ ਜਾ ਰਹੀ ਹੈ ਅਤੇ ਮੈਥਮਫੇਟਾਮਾਈਨ ਦੀ ਕੀਮਤ ਲਗਭਗ 70 ਲੱਖ 40 ਹਜ਼ਾਰ ਡਾਲਰ ਹੈ। ਕੁੱਲ ਮਿਲਾ ਕੇ ਇਹ ਕਰੋੜਾਂ ਰੁਪਏ ਦਾ ਨਸ਼ਾ ਸੀ ਜੋ ਨੌਜਵਾਨੀ ਨੂੰ ਬਰਬਾਦ ਕਰਨ ਲਈ ਲਿਆਂਦਾ ਜਾ ਰਿਹਾ ਸੀ।
ਇਹ ਵੀ ਪੜ੍ਹੋ: ''ਕੈਨੇਡਾ ਨੂੰ ਖਾ ਜਾਵੇਗਾ ਚੀਨ, ਅਮਰੀਕਾ ਕਰ ਕੇ..!" ਡੋਨਾਲਡ ਟਰੰਪ ਨੇ ਮਾਰਕ ਕਾਰਨੀ ਨੂੰ ਦੇ'ਤੀ ਸਿੱਧੀ ਧਮਕੀ
22 ਸਾਲਾਂ ਦੇ ਨੌਜਵਾਨਾਂ ਨੂੰ ਹੋ ਸਕਦੀ ਹੈ ਉਮਰ ਕੈਦ
ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਨੌਜਵਾਨਾਂ ਦੀ ਉਮਰ ਮਹਿਜ਼ 22 ਸਾਲ ਹੈ ਅਤੇ ਉਹ ਦੱਖਣੀ-ਪੂਰਬੀ ਮੈਲਬੌਰਨ ਦੇ ਰਹਿਣ ਵਾਲੇ ਹਨ। ਉਨ੍ਹਾਂ 'ਤੇ ਵਪਾਰਕ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਉਨ੍ਹਾਂ ਨੂੰ ਆਪਣੇ ਕੋਲ ਰੱਖਣ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਆਸਟ੍ਰੇਲੀਆਈ ਕਾਨੂੰਨ ਅਨੁਸਾਰ, ਇਨ੍ਹਾਂ ਅਪਰਾਧਾਂ ਲਈ ਵੱਧ ਤੋਂ ਵੱਧ ਉਮਰ ਕੈਦ ਦੀ ਸਜ਼ਾ ਦਾ ਪ੍ਰਬੰਧ ਹੈ।
ਇਹ ਵੀ ਪੜ੍ਹੋ: ਰੂਸੀ ਤੇਲ ਦੀ ਖਰੀਦ 'ਤੇ ਭਾਰਤ ਨੂੰ ਮਿਲ ਸਕਦੀ ਹੈ ਵੱਡੀ ਰਾਹਤ ! ਅਮਰੀਕਾ ਨੇ 25 ਫੀਸਦੀ ਟੈਰਿਫ ਹਟਾਉਣ ਦੇ ਦਿੱਤੇ ਸੰਕੇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਾਕਿਸਤਾਨ 'ਚ ਕੁਦਰਤ ਦਾ ਕਹਿਰ ! Avalanche ਕਾਰਨ ਇਕੋ ਪਰਿਵਾਰ ਦੇ 9 ਜੀਆਂ ਦੀ ਮੌਤ
NEXT STORY