ਸਿਡਨੀ (ਯੂ. ਐੱਨ. ਆਈ.): ਆਸਟ੍ਰੇਲੀਆ ਦੇ ਪੱਛਮੀ ਸਿਡਨੀ ਵਿਚ ਇਕ ਘਰ ਵਿਚ ਭਿਆਨਕ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ ਇਕ ਦਸ ਮਹੀਨੇ ਦੀ ਬੱਚੀ ਅਤੇ ਦੋ ਅਤੇ ਚਾਰ ਸਾਲ ਦੇ ਦੋ ਲੜਕੇ ਸ਼ਾਮਲ ਹਨ। ਨਿਊ ਸਾਊਥ ਵੇਲਜ਼ (NSW) ਰਾਜ ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ-ਸਾਊਦੀ ਅਰਬ ਤੋਂ ਭਾਰਤੀਆਂ ਲਈ ਖੁਸ਼ਖ਼ਬਰੀ, ਇਨ੍ਹਾਂ ਵਿਦੇਸ਼ੀਆਂ ਨੂੰ ਮਿਲੇਗੀ ਨਾਗਰਿਕਤਾ
NSW ਪੁਲਸ ਨੇ ਇੱਕ ਰਿਪੋਰਟ ਵਿੱਚ ਕਿਹਾ ਕਿ ਸ਼ਨੀਵਾਰ ਰਾਤ ਨੂੰ ਸਥਾਨਕ ਸਮੇਂ ਅਨੁਸਾਰ ਲਗਭਗ 1 ਵਜੇ ਘਰ ਵਿੱਚ ਅੱਗ ਲੱਗਣ ਦੀ ਰਿਪੋਰਟ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਨੂੰ ਫ੍ਰੀਮੈਨ ਸਟਰੀਟ, ਲਾਲੋਰ ਪਾਰਕ ਵਿੱਚ ਬੁਲਾਇਆ ਗਿਆ ਸੀ। ਪੁਲਸ ਨੇ ਦੱਸਿਆ ਕਿ ਅਜੇ ਤੱਕ ਤਿੰਨਾਂ ਬੱਚਿਆਂ ਦੀ ਰਸਮੀ ਪਛਾਣ ਨਹੀਂ ਹੋ ਸਕੀ ਹੈ। ਧੂੰਏਂ ਕਾਰਨ ਇੱਕ 29 ਸਾਲਾ ਔਰਤ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਇੱਕ 28 ਸਾਲਾ ਵਿਅਕਤੀ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਬ੍ਰਿਟੇਨ : ਲੀਜ਼ਾ ਨੰਦੀ ਸਮੇਤ ਰਿਕਾਰਡ 11 ਔਰਤਾਂ ਪ੍ਰਧਾਨ ਮੰਤਰੀ ਕੀਰ ਸਟਾਰਮਰ ਦੀ ਕੈਬਨਿਟ ’ਚ ਸ਼ਾਮਲ
NEXT STORY