ਟੋਰਾਂਟੋ- ਟੋਰਾਂਟੋ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਦੇ ਪੂਰਬੀ ਖੇਤਰ ਵਿਚ ਛੁਰੇਬਾਜ਼ੀ ਦੀ ਘਟਨਾ ਕਾਰਨ 3 ਲੋਕ ਜ਼ਖ਼ਮੀ ਹੋਏ ਹਨ। ਇਨ੍ਹਾਂ ਜ਼ਖ਼ਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਜੋਨਜ਼ ਅਤੇ ਬੁਉਟਬੀ ਐਵੇਨਿਊ ਕੋਲ ਐਤਵਾਰ ਇਕ ਵਜੇ ਦੁਪਹਿਰ ਨੂੰ ਇਹ ਘਟਨਾ ਵਾਪਰੀ।
ਜਾਂਚ ਅਧਿਕਾਰੀਆਂ ਮੁਤਾਬਕ ਦੋ ਬੀਬੀਆਂ ਤੇ ਇਕ ਵਿਅਕਤੀ ਜ਼ਖ਼ਮੀ ਮਿਲੇ ਹਨ ਤੇ ਉਨ੍ਹਾਂ ਨੂੰ ਸਮਾਂ ਰਹਿੰਦੇ ਹੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਪੁਲਸ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਸ਼ੱਕੀ ਬਾਰੇ ਅਜੇ ਜਾਣਕਾਰੀ ਨਹੀਂ ਮਿਲੀ।
ਟੋਰਾਂਟੋ ਪੁਲਸ ਦੇ ਬੁਲਾਰੇ ਕਾਂਸਟੇਬਲ ਐਡਵਰਡ ਪਾਰਕਸ ਨੇ ਦੱਸਿਆ ਕਿ ਜਦ ਅਧਿਕਾਰੀ ਘਟਨਾ ਵਾਲੀ ਥਾਂ 'ਤੇ ਪੁੱਜੇ ਤਾਂ ਉਨ੍ਹਾਂ ਨੇ 3 ਵਿਅਕਤੀਆਂ ਨੂੰ ਖੂਨ ਨਾਲ ਲਥਪਥ ਦੇਖਿਆ। ਤਿੰਨਾਂ ਨੂੰ ਚਾਕੂ ਨਾਲ ਜ਼ਖ਼ਮੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਫੋਨ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ।
ਦੱਸ ਦਈਏ ਕਿ ਓਂਟਾਰੀਓ ਸੂਬੇ ਵਿਚ ਕੋਰੋਨਾ ਕਾਰਨ ਤਾਲਾਬੰਦੀ ਲੱਗਣ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕ੍ਰਿਸਮਸ ਈਵ ਮੌਕੇ ਹੀ ਇਹ ਤਾਲਾਬੰਦੀ ਹੋ ਜਾਵੇਗੀ।
ਗਲਾਸਗੋ ਦੇ ਚਰਨਦੀਪ ਸਿੰਘ ਨੇ ਹਾਸਲ ਕੀਤਾ "ਪ੍ਰਾਈਡ ਆਫ਼ ਸਕਾਟਲੈਂਡ" ਦਾ ਸਨਮਾਨ
NEXT STORY