ਨੈਸ਼ਵਿਲ (ਭਾਸ਼ਾ)- ਅਮਰੀਕਾ ਦੇ ਟੇਨੇਸੀ ਸੂਬੇ ਦੇ ਨੈਸ਼ਵਿਲ ਵਿੱਚ ਹੋਈ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਟਵਿੱਟਰ 'ਤੇ ਦੱਸਿਆ ਕਿ ਗੋਲੀਬਾਰੀ ਸ਼ੁੱਕਰਵਾਰ ਰਾਤ ਨੈਸ਼ਵਿਲ ਦੇ ਇੱਕ ਅਪਾਰਟਮੈਂਟ ਵਿੱਚ ਹੋਈ। ਬਿਆਨ ਵਿਚ ਕਿਹਾ ਗਿਆ ਹੈ ਕਿ ਤਿੰਨ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਪਾਏ ਗਏ ਪਰ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਨਹੀਂ ਹੈ।
ਪੜ੍ਹੋ ਇਹ ਅਹਿਮ ਖ਼ਬਰ- ਯੂਰਪ ਦੇ ਕਈ ਹੋਰ ਦੇਸ਼ਾਂ 'ਚ ਫੈਲਿਆ ਕੋਰੋਨਾ ਵਾਇਰਸ ਦਾ 'ਓਮੀਕਰੋਨ' ਰੂਪ
ਅਧਿਕਾਰੀਆਂ ਨੇ ਦੱਸਿਆ ਕਿ ਅਪਾਰਟਮੈਂਟ ਵਿੱਚ ਕਿਸੇ ਦੇ ਜ਼ਬਰਦਸਤੀ ਦਾਖਲ ਹੋਣ ਦੇ ਕੋਈ ਸੰਕੇਤ ਨਹੀਂ ਮਿਲੇ ਹਨ ਅਤੇ ਮੌਕੇ ਤੋਂ ਦੋ ਬੰਦੂਕਾਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਫਿਲਹਾਲ ਸ਼ੱਕੀ ਵਿਅਕਤੀਆਂ ਬਾਰੇ ਕੁਝ ਨਹੀਂ ਕਿਹਾ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਅਤੇ ਜ਼ਖਮੀਆਂ ਦੇ ਨਾਂ ਅਤੇ ਉਮਰ ਦਾ ਅਜੇ ਤੱਕ ਖੁਲਾਸਾ ਨਹੀਂ ਕੀਤਾ ਗਿਆ ਹੈ।
ਨੋਟ- ਅਮਰੀਕਾ ਵਿਚ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਹੋ ਰਿਹਾ ਵਾਧਾ, ਇਸ 'ਤੇ ਕੁਮੈਂਟ ਕਰ ਦਿਓ ਰਾਏ।
ਯੂਰਪ ਦੇ ਕਈ ਹੋਰ ਦੇਸ਼ਾਂ 'ਚ ਫੈਲਿਆ ਕੋਰੋਨਾ ਵਾਇਰਸ ਦਾ 'ਓਮੀਕਰੋਨ' ਰੂਪ
NEXT STORY