ਢਾਕਾ (ਵਾਰਤਾ)- ਬੰਗਲਾਦੇਸ਼ ਦੇ ਠਾਕੁਰਗਾਓਂ ਦੇ ਸਦਰ ਉਪਜ਼ਿਲ੍ਹਾ ਦੇ ਪੱਲੀ ਬਿਜਲੀ ਖੇਤਰ ਵਿਚ ਵੀਰਵਾਰ ਨੂੰ ਇਕ ਚੌਲ ਮਿੱਲ ਵਿਚ ਬੁਆਇਲਰ ਫਟਣ ਕਾਰਨ ਮਾਂ-ਧੀ ਸਮੇਤ 3 ਲੋਕਾਂ ਦੀ ਮੌਤ ਹੋ ਗਈ ਅਤੇ 2 ਜ਼ਖ਼ਮੀ ਹੋ ਗਏ। ਮੀਡੀਆ ਰਿਪੋਰਟਾਂ 'ਚ ਇਹ ਜਾਣਕਾਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਸਵੀਡਨ 'ਚ ਠੰਡ ਨੇ ਤੋੜਿਆ 25 ਸਾਲਾਂ ਦਾ ਰਿਕਾਰਡ, -40 ਡਿਗਰੀ ਤੋਂ ਹੇਠਾਂ ਡਿੱਗਿਆ ਤਾਪਮਾਨ
ਠਾਕੁਰਗਾਓਂ ਥਾਣੇ ਦੇ ਇੰਚਾਰਜ ਫਿਰੋਜ਼ ਵਾਹਿਦ ਨੇ ਦੱਸਿਆ ਕਿ ਸਵੇਰੇ 9:15 ਵਜੇ ਸਈਦੁਰ ਰਹਿਮਾਨ ਨਾਂ ਦੇ ਵਿਅਕਤੀ ਦੀ ਮਾਲਕੀ ਵਾਲੀ ਚੌਲ ਮਿੱਲ ਦਾ ਬੁਆਇਲਰ ਫੱਟ ਗਿਆ, ਜਿਸ ਨਾਲ 3 ਲੋਕਾਂ ਦੀ ਮੌਤ ਹੋ ਗਈ। ਢਾਕਾ ਟ੍ਰਿਬਿਊਨ ਮੁਤਾਬਕ ਧਮਾਕੇ ਤੋਂ ਬਾਅਦ ਚੌਲ ਮਿੱਲ ਵਿੱਚ ਅੱਗ ਵੀ ਲੱਗ ਗਈ। ਫਾਇਰ ਬ੍ਰਿਗੇਡ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਜ਼ਖ਼ਮੀਆਂ ਨੂੰ ਠਾਕੁਰਗਾਓਂ ਸਦਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਘਰ 'ਚ ਅੱਗ ਲੱਗਣ ਕਾਰਨ 4 ਬੱਚਿਆਂ ਦੀ ਦਰਦਨਾਕ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕੀ ਪ੍ਰਸ਼ਾਸਨ ਨੇ ਵਿਵਾਦਤ ਇਮੀਗ੍ਰੇਸ਼ਨ ਕਾਨੂੰਨ ਨੂੰ ਲੈ ਕੇ ਟੈਕਸਾਸ 'ਤੇ ਕੀਤਾ 'ਮੁਕੱਦਮਾ'
NEXT STORY