ਕਿਊਬਿਕ— ਵੀਰਵਾਰ ਰਾਤ ਨੂੰ ਡਰੰਮੰਡਵਿਲੇ, ਕਿਊਬਿਕ ਨੇੜੇ ਇਕ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ।

ਕਿਊਬਿਕ ਦੀ ਪ੍ਰੋਵਿੰਸ਼ੀਅਲ ਪੁਲਸ ਨੇ ਦੱਸਿਆ ਕਿ ਇਹ ਹਾਦਸਾ ਵੀਰਵਾਰ ਰਾਤੀਂ 9:00 ਵਜੇ ਸ਼ਹਿਰ ਦੇ ਉੱਤਰ ਵੱਲ ਵਾਪਰਿਆ। ਜਾਣਕਾਰੀ ਮੁਤਾਬਕ ਇਹ ਹੈਲੀਕਾਪਟਰ ਇਕ ਖੇਤ 'ਚ ਡਿੱਗਿਆ ਤੇ ਇਸ 'ਚ ਅੱਗ ਲੱਗ ਗਈ। ਅਜੇ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਪਛਾਣ ਨਹੀਂ ਹੋ ਸਕੀ ਹੈ ਪਰ ਇਸ ਦੱਸਿਆ ਗਿਆ ਹੈ ਕਿ ਹਾਦਸੇ 'ਚ ਮਰਨ ਵਾਲਿਆਂ 'ਚ ਦੋ ਔਰਤਾਂ ਤੇ ਇਕ ਪੁਰਸ਼ ਸੀ। ਹਾਸਦਾ ਕਿਵੇਂ ਵਾਪਰਿਆਂ ਇਸ ਸਬੰਧੀ ਜਾਣਕਾਰੀ ਨਹੀਂ ਮਿਲ ਸਕੀ ਹੈ।
ਅਮਰੀਕਾ 'ਚ ਰਹਿੰਦੇ ਭਾਰਤੀ ਮੂਲ ਦੇ ਮਾਂ-ਪੁੱਤ ਦਾ ਬੇਰਹਿਮੀ ਨਾਲ ਕਤਲ
NEXT STORY