ਅਲਬਰਟਾ— ਕੈਨੇਡਾ ਦੇ ਅਲਬਰਟਾ 'ਚ ਐਤਵਾਰ ਨੂੰ ਇਕ ਸੜਕ ਹਾਦਸੇ 'ਚ 3 ਵਿਅਕਤੀ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ। ਐਮਰਜੈਂਸੀ ਵਿਭਾਗ ਨੇ ਦੱਸਿਆ ਕਿ ਇਹ ਦੁਰਘਟਨਾ ਬਾਵਜ਼ੈਕ 'ਚ ਵਾਪਰੀ ਅਤੇ ਕਾਲੇ ਅਤੇ ਗਰੇਅ ਰੰਗ ਦੀਆਂ ਗੱਡੀਆਂ ਬੁਰੀ ਤਰ੍ਹਾਂ ਨਾਲ ਟੁੱਟ ਗਈਆਂ। ਇਕ ਔਰਤ ਨੂੰ ਹਵਾਈ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਬਾਕੀ ਦੋ ਵਿਅਕਤੀਆਂ ਨੂੰ ਐਂਬੂਲੈਂਸ ਗੱਡੀ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਇਨ੍ਹਾਂ ਦੋਹਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਉਂਝ ਉਨ੍ਹਾਂ ਦੇ ਵੀ ਕਾਫੀ ਸੱਟਾਂ ਲੱਗੀਆਂ ਹਨ। ਪੁਲਸ ਨੇ ਕਿਹਾ ਕਿ ਉਹ ਦੁਰਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ ਤਾਂ ਕਿ ਪਤਾ ਲੱਗੇ ਕਿ ਗਲਤੀ ਕਿਸ ਦੀ ਸੀ। ਤਸਵੀਰਾਂ 'ਚ ਦੇਖਿਆ ਜਾ ਰਿਹਾ ਹੈ ਕਿ ਕਾਲੇ ਰੰਗ ਦੀ ਗੱਡੀ ਦਾ ਅਗਲਾ ਹਿੱਸਾ ਅਤੇ ਗਰੇਅ ਰੰਗ ਦੀ ਗੱਡੀ ਦਾ ਦਰਵਾਜ਼ੇ ਵਾਲੇ ਹਿੱਸਾ ਬੁਰੀ ਤਰ੍ਹਾਂ ਨਾਲ ਟੁੱਟ ਗਿਆ ਹੈ। ਘਟਨਾ ਸਥਾਨ 'ਤੇ ਪੁਲਸ ਜਾਂਚ ਕਰ ਰਹੀ ਹੈ ਅਤੇ ਇਸ ਨੂੰ ਕੁੱਝ ਸਮੇਂ ਲਈ ਬੰਦ ਕਰਕੇ ਮੁੜ ਖੋਲ੍ਹ ਦਿੱਤਾ ਗਿਆ ਸੀ।
ਵਿਆਹ ਦੀ 35ਵੀਂ ਵਰ੍ਹੇਗੰਢ ਮਨਾ ਰਹੇ ਜੋੜੇ ਨੂੰ ਪਈਆਂ ਭਾਜੜਾਂ, ਇੰਝ ਪੁੱਜੇ ਕੈਨੇਡਾ
NEXT STORY