ਕਰੇਮੋਨਾ (ਦਲਵੀਰ ਸਿੰਘ ਕੈਂਥ) : ਮਹਾਨ ਸਿੱਖ ਧਰਮ ਦੀ ਚੜ੍ਹਦੀ ਕਲਾ, ਪ੍ਰਸਾਰ ਤੇ ਪ੍ਰਚਾਰ ਲਈ ਇਟਲੀ ਦੀਆਂ ਸੰਸਥਾਵਾਂ ਵੱਖ-ਵੱਖ ਉਪਰਾਲੇ ਕਰ ਰਹੀਆਂ ਹਨ। ਵੱਖ-ਵੱਖ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀਆਂ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤ ਸੰਚਾਰ ਸਮਾਗਮਾਂ ਦਾ ਵੀ ਆਯੋਜਨ ਕਰਵਾ ਰਹੀਆਂ ਹਨ। ਇਨ੍ਹਾਂ ਕਾਬਿਲੇ ਤਾਰੀਫ਼ ਕਾਰਵਾਈਆਂ ਤਹਿਤ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ (ਕਰੇਮੋਨਾ) ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਅੰਮ੍ਰਿਤ ਸੰਚਾਰ ਮੌਕੇ 30 ਦੇ ਕਰੀਬ ਪ੍ਰਾਣੀ ਗੁਰੂ ਵਾਲੇ ਬਣੇ।
ਇਹ ਵੀ ਪੜ੍ਹੋ : ਇੰਡੀਅਨ ਕੌਂਸਲੇਟ ਜਨਰਲ ਮਿਲਾਨ ਦੇ ਅਧਿਕਾਰੀ ਸ਼੍ਰੀ ਗੁਰੂ ਰਵਿਦਾਸ ਟੈਂਪਲ ਵਿਚੈਂਸਾ ਵਿਖੇ ਹੋਏ ਨਤਮਸਤਕ
ਇਸ ਅੰਮ੍ਰਿਤ ਸੰਚਾਰ ’ਚ ਗੁਰੂ ਵਾਲੇ ਬਣਨ ਵਾਲੇ ਸਿੰਘਾਂ ਲਈ ਕੱਕਾਰਾਂ ਦੀ ਸੇਵਾ ਗੁਰਦੁਆਰਾ ਸਾਹਿਬ ਵੱਲੋਂ ਕੀਤੀ ਗਈ। ਗੁਰਦੁਆਰਾ ਸਾਹਿਬ ਵੱਲੋਂ ਅੰਮ੍ਰਿਤ ਦੀ ਦਾਤ ਛਕਾਉਣ ਵਾਲੇ ਪੰਜ ਪਿਆਰਿਆਂ ਦਾ ਗੁਰੂ ਦੀ ਬਖ਼ਸ਼ਿਸ਼ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਸਿੱਧ ਕਥਾਵਾਚਕ ਭਾਈ ਬਲਜਿੰਦਰ ਸਿੰਘ ਨੇ ਕਿਹਾ ਕਿ ਵੱਧ ਤੋਂ ਵੱਧ ਸੰਗਤ ਖੰਡੇ ਬਾਟੇ ਦੀ ਪਾਹੁਲ ਛੱਕ ਕੇ ਵਾਲੇ ਗੁਰੂ ਵਾਲੇ ਬਣਨ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਅੰਮ੍ਰਿਤ ਪਾਣ ਕਰਨ ਵਾਲਿਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ 18,19 ਅਤੇ 20 ਅਪ੍ਰੈਲ ਨੂੰ ਗੁਰਮਤਿ ਸਮਾਗਮ, 19 ਅਪ੍ਰੈਲ ਨੂੰ ਨਗਰ ਕੀਰਤਨ ਸ਼ਹਿਰ ਕਰੇਮੋਨਾ ਵਿਖੇ ਹੋਣਗੇ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਸੰਗਤ ਇਹਨਾਂ ਸਮਾਗਮਾਂ ਵਿੱਚ ਹਾਜ਼ਰੀ ਭਰੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਪੁਰਤਗਾਲ 'ਚ ਨਿੱਘਾ ਸਵਾਗਤ, ਲਿਸਬਨ ਦਾ ਮਿਲਿਆ 'Key of Honour' ਸਨਮਾਨ
NEXT STORY