ਵਿੰਡਸਰ (ਆਰ.ਟੀ.)- ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੇ ਵਿਸ਼ਵ ਵਿਚ ਆਪਣਾ ਕਹਿਰ ਮਚਾਇਆ ਹੋਇਆ ਹੈ, ਜਿਸ ਕਾਰਨ ਹੁਣ ਤੱਕ 6635 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦੋਂ ਕਿ 1 ਲੱਖ 74 ਹਜ਼ਾਰ ਲੋਕ ਇਸ ਤੋਂ ਪੀੜਤ ਹਨ। ਕੋਰੋਨਾ ਵਾਇਰਸ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੀਆਂ ਬਚਾਅ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਪਰ ਇਸ ਦੌਰਾਨ ਸੋਸ਼ਲ ਮੀਡੀਆ 'ਤੇ 'ਕੋਰੋਨਾ ਚੈਲੇਂਜ' ਵੀ ਟ੍ਰੈਂਡ ਕਰ ਰਿਹਾ ਹੈ। ਜਿਸ ਨੂੰ ਕਰਨ ਲਈ ਲੋਕ ਟਾਇਲਟ ਸੀਟ ਨੂੰ ਚੱਟ ਰਹੇ ਹਨ।
ਇਸੇ ਤਰ੍ਹਾਂ ਦੀ ਇਕ ਵੀਡੀਓ ਇੰਸਟਾਗ੍ਰਾਮ 'ਤੇ 'ਅਵਾ ਲੂਇਜ਼ੀ' ਨਾਂ ਦੀ ਲੜਕੀ ਨੇ ਪੋਸਟ ਕੀਤੀ ਹੈ, ਜਿਸ ਨੂੰ ਹੁਣ ਤੱਕ ਕਈ ਲੋਕਾਂ ਵਲੋਂ ਵੇਖਿਆ ਅਤੇ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਨੂੰ ਕਈ ਤਰ੍ਹਾਂ ਦੇ ਕੁਮੈਂਟ ਵੀ ਯੂਜ਼ਰਸ ਵਲੋਂ ਕੀਤੇ ਜਾ ਰਹੇ ਹਨ।
ਇਸ ਵੀਡੀਓ ਵਿਚ ਲੜਕੀ ਹਵਾਈ ਜਹਾਜ਼ ਦੇ ਟਾਇਲਟ ਸੀਟ ਨੂੰ ਚੱਟਦੀ ਹੋਈ ਦਿਖਾਈ ਦੇ ਰਹੀ ਹੈ, ਜੋ ਕਿ ਬਹੁਤ ਹੀ ਘਿਨਾਉਣੀ ਅਤੇ ਹੈਰਾਨ ਕਰ ਦੇਣ ਵਾਲੀ ਹੈ। ਇਸ ਵੀਡੀਓ ਨੂੰ ਲੈ ਕੇ ਕੁਝ ਲੋਕਾਂ ਨੇ ਕੁਮੈਂਟ ਕੀਤੇ ਹਨ ਕਿ ਇਸ ਲੜਕੀ ਨੂੰ ਗ੍ਰਿਫਤਾਰ ਕਰ ਲੈਣਾ ਚਾਹੀਦਾ ਹੈ।
ਕੋਰੋਨਾ ਦੇ ਚੱਲਦੇ ਦੁਕਾਨਾਂ ਬਾਹਰ ਲੱਗ ਰਹੀਆਂ 'ਭੰਗ' ਖਰੀਦਣ ਲਈ ਲੰਬੀਆਂ ਲਾਈਨਾਂ
NEXT STORY