ਇਸਲਾਮਾਬਾਦ (ਭਾਸ਼ਾ)- ਤਾਲਿਬਾਨ ਦੇ ਸਰਵਉੱਚ ਨੇਤਾ ਨੇ ਭਾਈ-ਭਤੀਜਾਵਾਦ ਦੇ ਖ਼ਿਲਾਫ਼ ਇੱਕ ਫਰਮਾਨ ਜਾਰੀ ਕਰਕੇ ਅਫਗਾਨਿਸਤਾਨ ਦੇ ਤਾਲਿਬਾਨ ਪ੍ਰਸ਼ਾਸਨ ਵਿਚ ਅਧਿਕਾਰੀਆਂ ਨੂੰ ਸਰਕਾਰੀ ਅਹੁਦਿਆਂ 'ਤੇ ਆਪਣੇ ਰਿਸ਼ਤੇਦਾਰਾਂ ਨੂੰ ਭਰਤੀ ਕਰਨ ਤੋਂ ਰੋਕ ਦਿੱਤਾ ਹੈ। ਤਾਲਿਬਾਨ ਨੇਤਾ ਮੁੱਲਾ ਹਿਬਤੁੱਲਾ ਅਖੁੰਦਜ਼ਾਦਾ ਨੇ ਵੀ ਸਾਰੇ ਤਾਲਿਬਾਨ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਉਹ ਆਪਣੇ ਪ੍ਰਸ਼ਾਸਨ ਵਿੱਚ ਪਹਿਲਾਂ ਹੀ ਕੰਮ ਕਰ ਰਹੇ ਆਪਣੇ ਪੁੱਤਰਾਂ ਅਤੇ ਹੋਰ ਰਿਸ਼ਤੇਦਾਰਾਂ ਨੂੰ ਨੌਕਰੀ ਤੋਂ ਕੱਢ ਦੇਣ। ਇਹ ਫਰਮਾਨ ਸ਼ਨੀਵਾਰ ਦੇਰ ਰਾਤ ਤਾਲਿਬਾਨ ਸਰਕਾਰ ਦੇ ਟਵਿੱਟਰ ਅਕਾਊਂਟ 'ਤੇ ਪੋਸਟ ਕੀਤਾ ਗਿਆ।
ਫਰਮਾਨ ਵਿਚ ਕਿਹਾ ਗਿਆ ਹੈ, ''ਮੰਤਰਾਲਿਆਂ, ਵਿਭਾਗਾਂ ਵਿਚ ਸਾਰੇ ਅਧਿਕਾਰੀਆਂ ਅਤੇ ਸੁਤੰਤਰ ਅਧਿਕਾਰੀਆਂ ਨੂੰ ਹੁਕਮ ਦਿੱਤਾ ਜਾਂਦਾ ਹੈ ਕਿ ਕਿਸੇ ਨੂੰ ਵੀ ਸਰਕਾਰੀ ਅਹੁਦਿਆਂ 'ਤੇ ਪਰਿਵਾਰਕ ਮੈਂਬਰਾਂ ਜਾਂ ਰਿਸ਼ਤੇਦਾਰਾਂ ਨੂੰ ਨਿਯੁਕਤ ਕਰਨ ਦੀ ਇਜਾਜ਼ਤ ਨਹੀਂ ਹੈ।'' ਇਸ ਦਾ ਕਾਰਨ ਨਹੀਂ ਦੱਸਿਆ ਗਿਆ ਹੈ ਪਰ ਅਫਵਾਹਾਂ ਹਨ ਕਿ ਕਈ ਤਾਲਿਬਾਨ ਅਧਿਕਾਰੀਆਂ ਨੇ ਉੱਚ ਅਹੁਦਿਆਂ 'ਤੇ ਤਜ਼ਰਬੇਕਾਰ ਪੇਸ਼ੇਵਰਾਂ ਨੂੰ ਨਿਯੁਕਤ ਕਰਨ ਦੀ ਬਜਾਏ ਆਪਣੇ ਪੁੱਤਰਾਂ ਅਤੇ ਰਿਸ਼ਤੇਦਾਰਾਂ ਦੀ ਭਰਤੀ ਕੀਤੀ ਹੈ। ਤਾਲਿਬਾਨ ਨੇ 20 ਸਾਲਾਂ ਬਾਅਦ ਅਮਰੀਕੀ ਅਤੇ ਨਾਟੋ ਫੌਜਾਂ ਦੀ ਵਾਪਸੀ ਤੋਂ ਬਾਅਦ ਅਗਸਤ 2021 ਵਿੱਚ ਅਫਗਾਨਿਸਤਾਨ ਵਿੱਚ ਸੱਤਾ 'ਤੇ ਕਬਜ਼ਾ ਕਰ ਲਿਆ ਸੀ। ਅਖੁੰਦਜ਼ਾਦਾ ਦੇ ਫ਼ਰਮਾਨ ਨੇ ਸਾਰੇ ਤਾਲਿਬਾਨ ਅਧਿਕਾਰੀਆਂ ਨੂੰ ਇਹ ਵੀ ਹੁਕਮ ਦਿੱਤਾ ਕਿ ਉਹ ਆਪਣੇ ਪੁੱਤਰਾਂ, ਪਰਿਵਾਰਕ ਮੈਂਬਰਾਂ ਜਾਂ ਰਿਸ਼ਤੇਦਾਰਾਂ ਦੀ ਬਜਾਏ ਹੋਰ ਲੋਕਾਂ ਨਾਲ ਖਾਲੀ ਅਹੁਦਿਆਂ ਨੂੰ ਭਰਨ।
ਚੀਨ ਦੇ 2 ਦਿਨਾ ਦੌਰੇ 'ਤੇ ਜਾਏਗੀ ਨਿਊਜ਼ੀਲੈਂਡ ਦੀ ਵਿਦੇਸ਼ ਮੰਤਰੀ ਨਾਨੈਯਾ ਮਾਹੂਤਾ
NEXT STORY