ਸਿਓਲ (ਏਜੰਸੀ)- ਦੱਖਣੀ ਕੋਰੀਆ ਦੇ ਚੋਟੀ ਦੇ ਦੋ ਪੁਲਸ ਅਧਿਕਾਰੀਆਂ ਨੂੰ ਪਿਛਲੇ ਹਫ਼ਤੇ ਰਾਸ਼ਟਰਪਤੀ ਯੂਨ ਸੁਕ ਯੇਓਲ ਦੇ ‘ਮਾਰਸ਼ਲ ਲਾਅ’ ਆਦੇਸ਼ ਨੂੰ ਲਾਗੂ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਲੈ ਕੇ ਜਾਂਚ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਵਿਰੋਧੀ ਡੈਮੋਕ੍ਰੇਟਿਕ ਪਾਰਟੀ ਵੱਲੋਂ ਯੂਨ ਖ਼ਿਲਾਫ਼ ਮਹਾਦੋਸ਼ ਦਾ ਨਵਾਂ ਪ੍ਰਸਤਾਵ ਪੇਸ਼ ਕਰਨ ਤੋਂ ਕੁਝ ਘੰਟੇ ਪਹਿਲਾਂ ਹੋਇਆ ਹੈ। ਨਾਲ ਹੀ ਦੇਸ਼ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਇਸ ਗੱਲ ਦੀ ਜਾਂਚ ਕਰ ਰਹੀਆਂ ਹਨ ਕਿ ਕੀ ਰਾਸ਼ਟਰਪਤੀ ਦਾ ਐਲਾਨ ਬਗਾਵਤ ਦੇ ਬਰਾਬਰ ਹੈ ਜਾਂ ਨਹੀਂ।
ਪੜ੍ਹੋ ਇਹ ਅਹਿਮ ਖ਼ਬਰ-ਸਰਕਾਰ ਦੀ ਨਵੀਂ ਪਹਿਲ, ਕਰਮਚਾਰੀਆਂ ਨੂੰ ਹਫ਼ਤੇ 'ਚ ਮਿਲੇਗੀ 3 ਦਿਨ ਦੀ ਛੁੱਟੀ
ਪਿਛਲੇ ਸ਼ਨੀਵਾਰ ਨੂੰ ਪਹਿਲੀ ਮਹਾਦੋਸ਼ ਦੀ ਕੋਸ਼ਿਸ਼ ਅਸਫਲ ਹੋ ਗਈ ਕਿਉਂਕਿ ਸੱਤਾਧਾਰੀ ਪਾਰਟੀ ਨੇ ਵੋਟ ਦਾ ਬਾਈਕਾਟ ਕੀਤਾ ਸੀ। ਡੈਮੋਕ੍ਰੇਟਿਕ ਪਾਰਟੀ ਨੇ ਕਿਹਾ ਹੈ ਕਿ ਉਸਦਾ ਟੀਚਾ ਸ਼ਨੀਵਾਰ ਨੂੰ ਨਵੇਂ ਪ੍ਰਸਤਾਵ 'ਤੇ ਵੋਟਿੰਗ ਕਰਵਾਉਣਾ ਹੈ। ਪੁਲਸ ਨੇ ਦੱਸਿਆ ਕਿ ਰਾਸ਼ਟਰੀ ਪੁਲਸ ਏਜੰਸੀ ਦੇ ਕਮਿਸ਼ਨਰ ਜਨਰਲ ਚੋ ਜੀ-ਹੋ ਤੇ ਰਾਜਧਾਨੀ ਸਿਓਲ ਦੀ ਮੈਟਰੋਪੋਲੀਟਨ ਪੁਲਸ ਏਜੰਸੀ ਦੇ ਮੁਖੀ ਕਿਮ ਬੋਂਗ-ਸਿਕ ਨੂੰ ਸਿਓਲ ਦੇ ਨਾਮਦਾਏਮੂਨ ਪੁਲਸ ਸਟੇਸ਼ਨ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ਪੁਲਸ ਨੇ ਕਿਹਾ ਕਿ ਨੈਸ਼ਨਲ ਅਸੈਂਬਲੀ 'ਚ ਪੁਲਸ ਫੋਰਸ ਤਾਇਨਾਤ ਕਰਨ 'ਚ ਉਨ੍ਹਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਸੰਸਦ ਮੈਂਬਰਾਂ ਨੂੰ ਰਾਸ਼ਟਰਪਤੀ ਦੇ ਮਾਰਸ਼ਲ ਲਾਅ ਦੇ ਖ਼ਿਲਾਫ਼ ਵੋਟ ਪਾਉਣ ਤੋਂ ਰੋਕਣ ਲਈ ਪੁਲਸ ਫੋਰਸ ਤਾਇਨਾਤ ਕੀਤੀ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸਿੱਖਸ ਆਫ਼ ਅਮੈਰਿਕਾ ਦੇ ਵਫ਼ਦ ਨੇ ਭਾਰਤੀ ਰਾਜਦੂਤ ਨਾਲ ਕੀਤੀ ਅਹਿਮ ਮੁਲਾਕਾਤ
NEXT STORY