ਕਾਬੁਲ, (ਏਜੰਸੀ)-ਅਫਗਾਨਿਸਤਾਨ ਦੇ ਉੱਤਰ-ਪੱਛਮੀ ਸੂਬੇ ਬਦਖਸ਼ਾਨ ਵਿਚ ਮੰਗਲਵਾਰ ਨੂੰ ਬੰਦੂਕਧਾਰੀਆਂ ਨੇ ਤਾਲਿਬਾਨ ਦੇ ਇਕ ਉੱਚ ਅਧਿਕਾਰੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ, ਜੋ ਦੇਸ਼ ਵਿਚ ਟਾਰਗੈੱਟ ਕਿਲਿੰਗ ਦੀ ਇਕ ਘਟਨਾ ਹੈ।
ਸੂਚਨਾ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਬਦਖਸ਼ਾਨ ਦੇ ਸੂਚਨਾ ਅਤੇ ਸੱਭਿਆਚਾਰ ਨਿਰਦੇਸ਼ਕ ਜ਼ਬੀਹੁੱਲਾ ਅਮੀਰੀ ਜਦੋਂ ਸੂਬੇ ਦੀ ਰਾਜਧਾਨੀ ਫੈਜ਼ਾਬਾਦ ਜਾ ਰਹੇ ਸਨ, ਤਾਂ ਉਨ੍ਹਾਂ ਨੂੰ 2 ਬੰਦੂਕਧਾਰੀਆਂ ਨੇ ਗੋਲੀ ਮਾਰ ਦਿੱਤੀ। ਮੰਤਰਾਲੇ ਨੇ ਕਿਹਾ, “ਘਟਨਾ ਦੇ ਤੁਰੰਤ ਬਾਅਦ ਸੁਰੱਖਿਆ ਗਾਰਡਾਂ ਨੇ ਹਮਲਾਵਰਾਂ ’ਤੇ ਗੋਲੀਬਾਰੀ ਕੀਤੀ। ਸੁਰੱਖਿਆ ਗਾਰਡਾਂ ਦੀ ਕਾਰਵਾਈ ਵਿਚ ਇਕ ਹਮਲਾਵਰ ਮਾਰਿਆ ਗਿਆ ਅਤੇ ਦੂਜੇ ਨੂੰ ਫੜ ਲਿਆ ਗਿਆ।”
ਮੰਤਰਾਲੇ ਨੇ ਇਹ ਵੀ ਕਿਹਾ ਕਿ ਇਸ ਕਤਲ ਦੀ ਜਾਂਚ ਕੀਤੀ ਜਾ ਰਹੀ ਹੈ। ਸਾਲ 2021 ਵਿਚ ਅਮਰੀਕੀ ਅਗਵਾਈ ਵਾਲੀਆਂ ਫੌਜਾਂ ਦੀ ਵਾਪਸੀ ਤੋਂ ਬਾਅਦ ਅਫਗਾਨਿਸਤਾਨ ਵਿਚ ਤਾਲਿਬਾਨ ਸੱਤਾ ’ਤੇ ਕਾਬਜ਼ ਹੋ ਗਿਆ ਸੀ। ਉਸ ਤੋਂ ਬਾਅਦ ਤੋਂ ਤਾਲਿਬਾਨ ਦੇ ਵੱਡੇ ਅਧਿਕਾਰੀਆਂ ਨੂੰ ਨਿਸ਼ਾਨਾ ਬਣਾ ਕੇ ਕਤਲ ਕਰਨ ਦੀਆਂ ਘਟਨਾਵਾਂ ਬਹੁਤ ਘੱਟ ਹੋਈਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਫਰਾਂਸ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ! 4,000 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਹੁਕਮ
NEXT STORY