ਟੋਰਾਂਟੋ : ਕੈਨੇਡਾ ਦੇ ਟੋਰਾਂਟੋ ਇਲਾਕੇ ਲਈ ਮੌਸਮ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਭਾਗ ਦਾ ਕਹਿਣਾ ਹੈ ਕਿ ਬੁੱਧਵਾਰ ਨੂੰ ਇਲਾਕੇ ਵਿਚ ਤੇਜ਼ ਹਵਾਵਾ ਦੇ ਨਾਲ ਗੜ੍ਹੇਮਾਰੀ ਤੇ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਏਜੰਸੀ ਦੀ ਪੇਸ਼ਨਗੋਈ ਮੁਤਾਬਕ ਇਲਾਕੇ ਵਿਚ 50 ਮਿਲੀਮੀਟਰ ਬਾਰਿਸ਼ ਦੇ ਨਾਲ ਭਾਰੀ ਮੀਂਹ ਅਤੇ 90 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਵਿਭਾਗ ਨੇ ਕਿਹਾ ਕਿ ਇਹ ਹਾਲਾਤ ਦੇਰ ਸਵੇਰ ਜਾਂ ਦੁਪਹਿਰ ਦੇ ਵੇਲੇ ਤਕ ਬਣ ਸਕਦੇ ਹਨ।
ਵਾਤਾਵਰਨ ਕੈਨੇਡਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਵੱਡੇ ਗੜੇ ਸੰਪਤੀ ਨੂੰ ਨੁਕਸਾਨ ਪਹੁੰਚਾ ਸਕਦੇ ਹਨ ਅਤੇ ਸੱਟਾਂ ਦਾ ਕਾਰਨ ਬਣ ਸਕਦੇ ਹਨ। ਤੇਜ਼ ਹਵਾ ਦੇ ਝੱਖੜ ਵੀ ਕਮਜ਼ੋਰ ਇਮਾਰਤਾਂ ਤੇ ਦਰੱਖਤਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਇਸ ਦੌਰਾਨ ਅਣਸੁਖਾਵੀਂ ਘਟਨਾ ਵਾਪਰਣ ਦਾ ਵੀ ਖਦਸ਼ਾ ਹੈ। ਭਾਰੀ ਬਾਰਸ਼ ਅਚਾਨਕ ਹੜ੍ਹਾਂ ਅਤੇ ਸੜਕਾਂ 'ਤੇ ਪਾਣੀ ਭਰਨ ਦਾ ਕਾਰਨ ਬਣ ਸਕਦੀ ਹੈ। ਵਾਤਾਵਰਨ ਵਿਭਾਗ ਨੇ ਪਾਣੀ ਨਾਲ ਸਬੰਧਤ ਗਤੀਵਿਧੀਆਂ ਕਰਨ ਤੋਂ ਪਰਹੇਜ਼ ਕਰਨ ਦੀ ਵੀ ਹਦਾਇਤ ਦਿੱਤੀ ਹੈ। ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਸੇ ਵੀ ਇਲਾਕੇ ਵਿਚ ਮੌਸਮ ਖਰਾਬ ਹੁੰਦਾ ਹੈ ਤਾਂ ਲੋਕਾਂ ਨੂੰ ਆਪਣੇ ਆਪ ਨੂੰ ਸਭ ਤੋਂ ਪਹਿਲਾਂ ਸੁਰੱਖਿਅਤ ਕਰਨਾ ਚਾਹੀਦਾ ਹੈ।
ਪੰਨੂ ਦੀ ਧਮਕੀ ਮਗਰੋਂ ਭਾਰਤੀ ਮੂਲ ਦੇ ਕੈਨੇਡੀਅਨ MP ਦਾ ਮੋੜਵਾਂ ਜਵਾਬ, ਕਹਿੰਦਾ 'ਸਾਡੀ ਜ਼ਮੀਨ ਕਰ ਰਹੇ ਮੈਲੀ'
NEXT STORY