ਗੁਰਦਾਸਪੁਰ/ਸਿੰਧ (ਵਿਨੋਦ)- ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਸਿੰਧ ਸੂਬੇ ਦੇ ਸਾਲੇਹ ਪਟ ਇਲਾਕੇ ਵਿਚ ਇਕ ਜ਼ਿਮੀਂਦਾਰ ਨੇ ਇਕ ਮਾਦਾ ਊਠ ਦੀਆਂ ਇਸ ਲਈ ਬੇਰਹਿਮੀ ਨਾਲ ਲੱਤਾਂ ਤੋੜ ਦਿੱਤੀਆਂ ਕਿਉਂਕਿ ਉਹ ਪਾਣੀ ਦੀ ਭਾਲ ’ਚ ਉਸ ਦੇ ਖੇਤਾਂ ’ਚ ਵੜ ਗਈ ਸੀ ਅਤੇ ਕੁਝ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਸੀ।
ਸਰਹੱਦ ਪਾਰਲੇ ਸੂਤਰਾਂ ਅਨੁਸਾਰ ਜ਼ਿਮੀਂਦਾਰ ਨੇ ਊਠ ਨੂੰ ਟਰੈਕਟਰ ਨਾਲ ਬੰਨ੍ਹ ਕੇ ਘੜੀਸਿਆ ਅਤੇ ਉਸ ਦੀਆਂ ਲੱਤਾਂ ਤੋੜ ਦਿੱਤੀਆਂ। ਊਠ ਦੇ ਮਾਲਕ ਨੇ ਕਿਹਾ ਕਿ ਉਹ ਸ਼ੁਰੂ ਵਿਚ ਨੇੜਲੇ ਹਸਪਤਾਲ ’ਚ ਇਲਾਜ ਲਈ ਊਠ ਨੂੰ ਲੈ ਗਿਆ ਪਰ ਡਾਕਟਰਾਂ ਨੇ ਉਸ ਨੂੰ ਵਾਪਸ ਭੇਜ ਦਿੱਤਾ।
ਇਹ ਵੀ ਪੜ੍ਹੋ- ਅਮਰੀਕਾ ਦੇ H1B ਵੀਜ਼ਾ ਨੂੰ ਟੱਕਰ ਦੇਣ ਆ ਰਿਹਾ K Visa ! ਇਸ ਦੇਸ਼ ਨੇ Professionals ਲਈ ਖੋਲ੍ਹੇ ਦਰਵਾਜ਼ੇ
ਸਿੰਧ ਦੇ ਮੁੱਖ ਮੰਤਰੀ ਮੁਰਾਦ ਅਲੀ ਸ਼ਾਹ ਨੇ ਘਟਨਾ ਦਾ ਨੋਟਿਸ ਲਿਆ ਅਤੇ ਸੁੱਕਰ ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਸਈਦ ਕਾਮਿਲ ਸ਼ਾਹ ਨੂੰ ਜ਼ਖਮੀ ਊਠ ਨੂੰ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ। ਇਸ ’ਤੇ ਕਾਰਵਾਈ ਕਰਦੇ ਹੋਏ ਕਾਮਿਲ ਸ਼ਾਹ ਨੇ ਊਠ ਦੇ ਮਾਲਕ ਨਾਲ ਸੰਪਰਕ ਕੀਤਾ ਅਤੇ ਉਸ ਨੂੰ ਭਰੋਸਾ ਦਿੱਤਾ ਕਿ ਸਰਕਾਰ ਊਠ ਦੇ ਇਲਾਜ ਦੀ ਨਿਗਰਾਨੀ ਕਰੇਗੀ।
ਉੱਥੇ ਹੀ ਕੰਧਾਰ ਪੁਲਸ ਨੇ ਮਾਲਕ ਦੀ ਸ਼ਿਕਾਇਤ ਦੇ ਆਧਾਰ ’ਤੇ ਤਿੰਨ ਸ਼ੱਕੀਆਂ ਵਿਰੁੱਧ ਮਾਮਲਾ ਦਰਜ ਕਰਦਿਆਂ ਇਕ ਸ਼ੱਕੀ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ, ਜਦੋਂ ਕਿ ਬਾਕੀਆਂ ਦੀ ਭਾਲ ਜਾਰੀ ਹੈ। ਇਸ ਦੌਰਾਨ ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਨੇ ਕਿਹਾ ਕਿ ਊਠ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਹੈ ਅਤੇ ਅਗਲੇ ਇਲਾਜ ਲਈ ਕਰਾਚੀ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਐਨੀ ਖ਼ਤਰਨਾਕ ਡੌਂਕੀ ! ਜਹਾਜ਼ ਦਾ ਟਾਇਰ ਫੜ 2600 ਕਿੱਲੋਮੀਟਰ ਦੂਰ ਪਹੁੰਚ ਗਿਆ ਮੁੰਡਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਐਨੀ ਖ਼ਤਰਨਾਕ ਡੌਂਕੀ ! ਜਹਾਜ਼ ਦਾ ਟਾਇਰ ਫੜ 2600 ਕਿੱਲੋਮੀਟਰ ਦੂਰ ਪਹੁੰਚ ਗਿਆ ਮੁੰਡਾ
NEXT STORY