ਕਾਬੁਲ- ਅਫਗਾਨਿਸਤਾਨ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 625 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨਫੈਕਟਿਡਾਂ ਦੀ ਗਿਣਤੀ ਵਧ ਕੇ 12,456 ਹੋ ਗਈ ਹੈ। ਜਨ-ਸਿਹਤ ਮੰਤਰਾਲਾ ਦੇ ਬੁਲਾਰੇ ਤੌਹਿਦ ਸ਼ਕੋਹਮੰਦ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਕਾਬੁਲ ਵਿਚ ਸਭ ਤੋਂ ਵਧੇਰੇ 360 ਨਵੇਂ ਮਾਮਲੇ ਸਾਹਮਣੇ ਆਏ ਜਦਕਿ ਹੇਰਾਤ ਵਿਚ 108 ਮਾਮਲੇ ਦਰਜ ਕੀਤੇ ਗਏ। ਬਾਕੀ 157 ਮਾਮਲੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸੱਤ ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵਧਕੇ 227 ਹੋ ਗਈ ਹੈ। ਉਨ੍ਹਾਂ ਕਿਹਾ ਕਿ 10 ਹੋਰ ਮਰੀਜ਼ਾਂ ਦੇ ਸਿਹਤਮੰਦ ਹੋਣ ਤੋਂ ਬਾਅਦ ਠੀਕ ਹੋਏ ਲੋਕਾਂ ਦੀ ਗਿਣਤੀ 1138 ਹੋ ਗਈ ਹੈ।
ਜਾਪਾਨ : ਪੁਲਸ ਨੇ ਐਨੀਮੇਸ਼ਨ ਸਟੂਡੀਓ ਦੇ ਮੁੱਖ ਹਮਲਾਵਰ ਨੂੰ ਕੀਤਾ ਗਿ੍ਰਫਤਾਰ
NEXT STORY